ਜੀਡੀ ਗੋਇਨਕਾ ਸਕੂਲ ’ਚ ਕਰਵਾਇਆ ਗ੍ਰੈਜੂਏਸ਼ਨ ਸਮਾਰੋਹ
ਜੀ ਡੀ ਗੋਇਨਕਾ ਸਕੂਲ ਵਿਖੇ ਕਰਵਾਇਆ ਗਿਆ ਗ੍ਰੈਜੂਏਸ਼ਨ ਸਮਾਰੋਹ
Publish Date: Sat, 25 Apr 2026 07:14 PM (IST)
Updated Date: Sun, 26 Apr 2026 04:14 AM (IST)
ਜੀਡੀ ਗੋਇਨਕਾ ਸਕੂਲ ਵਿਖੇ ਕਰਵਾਏ ਗਏ ਗ੍ਰੈਜੂਏਸ਼ਨ ਸਮਾਰੋਹ ਮੌਕੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਸਕੂਲ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ, ਸਕੱਤਰ ਪਰਮਿੰਦਰ ਕੌਰ ਤੇ ਹੋਰ।
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਜੀਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਖੇ ਯੂਕੇਜੀ, ਦੂਸਰੀ ਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦਾ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਨੂੰ ਮਨਾਉਣ ਦਾ ਮਕਸਦ ਬੱਚਿਆਂ ਨੂੰ ਭਵਿੱਖ ’ਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਨਾ ਹੈ, ਜੋ ਗੋਇਨਕਨ ਸਬ ਜੂਨੀਅਰ ਵਿੰਗ ਤੋਂ ਜੂਨੀਅਰ ਗੋਇਨਕਨ ਵਿੰਗ ’ਚ ਅਤੇ ਜੂਨੀਅਰ ਗੋਇਨਕਨ ਵਿੰਗ ਤੋਂ ਸੀਨੀਅਰ ਗੋਇਨਕਨ ਵਿੰਗ ’ਚ ਦਾਖ਼ਲ ਹੋਏ। ਇਸ ਪ੍ਰੋਗਰਾਮ ’ਚ ਸਕੂਲ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ, ਸਕੱਤਰ ਪਰਮਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਰੋਹ ਦੀ ਸ਼ੁਰੂਆਤ ਰਿਵਾਇਤੀ ਢੰਗ ਨਾਲ ਦੀਪ ਪ੍ਰਜਵਲਿਤ ਕਰਕੇ ਕੀਤੀ ਗਈ, ਜਿਸ ਨਾਲ ਗਿਆਨ ਤੇ ਉਜਾਲੇ ਦਾ ਸੰਦੇਸ਼ ਦਿੱਤਾ ਗਿਆ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਸੁੰਦਰ ਡਾਂਸ ਪ੍ਰਸਤੁਤ ਕਰਕੇ ਕਾਰਜਕ੍ਰਮ ਨੂੰ ਰੰਗੀਨ ਬਣਾਇਆ ਗਿਆ। ਇਸ ਉਪਰੰਤ ਸਕੂਲ ਦੇ ਚੇਅਰਮੈਨ ਸੁਖਦੇਵ ਸਿੰਘ, ਸਕੱਤਰ ਪਰਮਿੰਦਰ ਕੌਰ ਅਤੇ ਸਕੂਲ ਦੇ ਪ੍ਰਿੰਸੀਪਲ ਡਾ. ਹਿਨਾ ਅਰੋੜਾ ਵੱਲੋਂ ਵਿਦਿਆਰਥੀਆਂ ਨੂੰ ਸਨਮਾਨ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਨੇ ਡਿਗਰੀ ਪੋਸ਼ਾਕ ਪਹਿਨ ਕੇ ਮੰਚ 'ਤੇ ਆ ਕੇ ਆਪਣੀਆਂ ਡਿਗਰੀਆਂ ਪ੍ਰਾਪਤ ਕੀਤੀਆ। ਅੰਤ ’ਚ ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ’ਚ ਅੱਗੇ ਵੱਧ ਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਅਤੇ ਦ੍ਰਿੜ ਸੰਕਲਪ ਨਾਲ ਆਪਣੇ ਉਦੇਸ਼ ਵੱਲ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਅੰਤ ’ਚ ਵਿਦਿਆਰਥੀਆਂ ਨੇ ਆਪਣੀਆਂ ਟੋਪੀਆਂ ਉਛਾਲ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ।