ਦਿ ਹਾਕ ਵਰਲਡ ਸਕੂਲ ’ਚ ਕਰਵਾਈ ਗਰੈਜੂਏਸ਼ਨ ਸੈਰੇਮਨੀ
ਦਿ ਹਾਕ ਵਰਲਡ ਸਕੂਲ ਤਲਵੰਡੀ ਚੌਧਰੀਆਂ ਵਿੱਚ ਕਰਵਾਈ ਗਰੈਜੂਏਸ਼ਨ ਸੈਰੇਮਨੀ
Publish Date: Fri, 06 Feb 2026 09:47 PM (IST)
Updated Date: Fri, 06 Feb 2026 09:50 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਦਿ ਹਾਕ ਵਰਲਡ ਸਕੂਲ ਤਲਵੰਡੀ ਚੌਧਰੀਆਂ ਵਿਖੇ ਵਿਦਿਆਰਥੀਆਂ ਲਈ ਗ੍ਰੈਜੁਏਸ਼ਨ ਸੈਰੇਮਨੀ ਦਾ ਆਯੋਜਨ ਪ੍ਰਿੰਸੀਪਲ ਸ਼ਵੇਤਾ ਮਹਿਤਾ ਦੀ ਅਗਵਾਈ ਹੇਠ ਹੋਇਆ। ਇਸ ਵਿਸ਼ੇਸ਼ ਮੌਕੇ ’ਤੇ ਵਿਦਿਆਰਥੀਆਂ ਦੇ ਦਾਦਾ-ਦਾਦੀ ਤੇ ਨਾਨਾ-ਨਾਨੀ ਨੂੰ ਵੀ ਸੱਦਾ ਦਿੱਤਾ ਗਿਆ, ਜਿਸ ਨਾਲ ਸਮਾਰੋਹ ਹੋਰ ਵੀ ਭਾਵਨਾਤਮਕ ਤੇ ਯਾਦਗਾਰ ਬਣ ਗਿਆ। ਸਮਾਰੋਹ ਦੌਰਾਨ ਕਿੰਡਰਗਾਰਟਨ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਗੀਤਾਂ, ਨ੍ਰਿਤਿਆਂ ਤੇ ਸੁੰਦਰ ਪ੍ਰਸਤੁਤੀਆਂ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ। ਬੱਚਿਆਂ ਦੇ ਆਤਮ-ਵਿਸ਼ਵਾਸ ਤੇ ਮੰਚ ਉੱਤੇ ਪ੍ਰਦਰਸ਼ਨ ਨੇ ਸਾਰਿਆਂ ਨੂੰ ਪ੍ਰਭਾਵਿਤ ਕੀਤਾ। ਇਸ ਸਮਾਰੋਹ ਮੌਕੇ ਮੁੱਖ ਮਹਿਮਾਨ ਰਾਜਵਿੰਦਰ ਕੌਰ ਜੀ ਰਹੇ, ਜਿਨ੍ਹਾਂ ਨੇ ਬੱਚਿਆਂ ਨੂੰ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ ਸਕੂਲ ਵੱਲੋਂ ਦਾਦਾ-ਦਾਦੀ ਤੇ ਨਾਨਾ ਨਾਨੀ ਨੂੰ ਸਨਮਾਨ ਦੇਣ ਦੇ ਉਪਰਾਲੇ ਦੀ ਪ੍ਰਸ਼ੰਸਾ ਵੀ ਕੀਤੀ। ਇਸ ਮੌਕੇ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਕੈਪਟਨ ਤਜਿੰਦਰ ਸਿੰਘ ਤੇ ਮੀਤ ਪ੍ਰਧਾਨ ਜਸਵਿੰਦਰ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਰੋਹ ਬੱਚਿਆਂ ਦੇ ਆਤਮਿਕ, ਸਮਾਜਿਕ ਅਤੇ ਭਾਵਨਾਤਮਕ ਵਿਕਾਸ ਲਈ ਬਹੁਤ ਮਹੱਤਵਪੂਰਣ ਹਨ। ਇਸ ਮੌਕੇ ਪ੍ਰਿੰਸੀਪਲ ਸ਼ਵੇਤਾ ਮਹਿਤਾ ਨੇ ਬੱਚਿਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਸੱਚੀ ਲਗਨ ਤੇ ਮਿਹਨਤ ਨਾਲ ਆਪਣਾ ਤੇ ਮਾਪਿਆਂ ਦਾ ਨਾਮ ਰੋਸ਼ਨ ਕਰਨ ਲਈ ਪ੍ਰੇਰਤ ਕੀਤਾ। ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਮੈਡਮ ਸੰਦੀਪ ਤੇ ਤੇਜਸਵੀ ਪਾਠਕ ਨੇ ਬਾਖੂਬੀ ਨਿਭਾਈ। ਇਸ ਮੌਕੇ ਮੈਡਮ ਮਨਪ੍ਰੀਤ ਕੌਰ, ਜਸਵੀਰ ਕੌਰ, ਰਾਜਨਦੀਪ ਕੌਰ, ਪਲਕ ਬੇਦੀ, ਪਰਮਜੀਤ ਕੌਰ, ਕੁੰਜਲਤਾ, ਪਿੰਕੀ, ਕੁਲਦੀਪ ਕੌਰ, ਨਵਦੀਪ ਕੌਰ, ਆਕਾਂਸ਼ਕਾ, ਕਮਲਜੀਤ ਕੌਰ, ਰਮਨਦੀਪ ਕੌਰ, ਕੁਸਮਲਤਾ, ਅਰਜਨਾ ਸਿੰਘ, ਸਰਬਜੀਤ ਕੌਰ, ਪਵਨਪ੍ਰੀਤ ਕੌਰ ਆਦਿ ਵੀ ਹਾਜ਼ਰ ਸਨ।