- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਮ.ਜੀ.ਐੱਨ ਪਬਲਿਕ ਸਕੂਲ ਕਪੂਰਥਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਦਾ ਸ਼ਾਨਦਾਰ ਆਯੋਜਨ

ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : 19 ਨਵੰਬਰ ਨੂੰ ਐੱਮਜੀਐੱਨ ਪਬਲਿਕ ਸਕੂਲ ਕਪੂਰਥਲਾ ਵਿਖੇ ਸਾਲਾਨਾ ਸਮਾਗਮ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਬਹੁਤ ਹੀ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ। ਇਸ ਸਮਾਗਮ ਵਿੱਚ ਗੌਰਵ ਉੱਪਲ ਆਈਪੀਐੱਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਸ਼ਾਨਦਾਰ ਸਕੂਲ ਬੈਂਡ ਨਾਲ ਮੁੱਖ ਮਹਿਮਾਨ ਦਾ ਰਸਮੀ ਸੁਆਗਤ ਕਰਨ ਤੇ ਪਰਮਾਤਮਾ ਦੇ ਨਾਮ ਦਾ ਓਟ ਆਸਰਾ ਲੈਂਦੇ ਹੋਏ ਸਕੂਲ ਸ਼ਬਦ ਗਾਇਨ ਨਾਲ ਹੋਈ। ਪ੍ਰਿੰਸੀਪਲ ਪਰਵਿੰਦਰ ਕੌਰ ਵਾਲੀਆ ਤੇ ਸਕੂਲ ਕੋਆਰਡੀਨੇਟਰ ਲਖਵਿੰਦਰ ਮਹਿਤਾ ਵੱਲੋਂ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਪੌਦਾ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ ਗਿਆ। ਸਕੂਲ ਦੇ ਹੈੱਡ ਬੁਆਏ ਮਨਰਾਜ ਸਿੰਘ ਨੇ ਸੁਆਗਤੀ ਭਾਸ਼ਣ ਨਾਲ ਸਾਰੇ ਮਹਿਮਾਨਾਂ ਦਾ ਨਿੱਘਾ ਸੁਆਗਤ ਕੀਤਾ। ਪ੍ਰਿੰਸੀਪਲ ਵਾਲੀਆ ਨੇ ਸਕੂਲ ਦੀਆਂ ਪ੍ਰਾਪਤੀਆਂ ’ਤੇ ਸਾਲਾਨਾ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਸ਼੍ਰੀਮਤੀ ਦਿਵਿਆ ਪੀ, ਆਈਏਐੱਸ, ਏਡੀਸੀ ਤੇ ਐੱਮਜੀਐੱਨ ਐਜੂਕੇਸ਼ਨਲ ਟਰੱਸਟ ਦੀ ਪ੍ਰਸ਼ਾਸਕ, ਟਰੱਸਟੀਆਂ ਦੇ ਨਿਰੰਤਰ ਸਮਰਥਨ ਤੇ ਦੂਰਦਰਸ਼ੀ ਮਾਰਗਦਰਸ਼ਨ ਲਈ ਧੰਨਵਾਦ ਪ੍ਰਗਟ ਕੀਤਾ। ਸਮਾਗਮ ਦਾ ਮੁੱਖ ਆਕਰਸ਼ਣ ਇਸ ਸਾਲ ਦੇ ਵਿਸ਼ੇਸ਼ ਥੀਮ 'ਤੇ ਅਧਾਰਿਤ ਨਾਟਕ ਤੇ ਸੱਭਿਆਚਾਰਕ ਪੇਸ਼ਕਾਰੀਆਂ ਰਹੀਆਂ। ਨਾਟਕ ਦੇ ਵੱਖ-ਵੱਖ ਦ੍ਰਿਸ਼ਾਂ ਰਾਹੀਂ ਕੁਦਰਤ ਦੀ ਸਾਂਭ-ਸੰਭਾਲ ਤੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦਾ ਸੁਨੇਹਾ ਦਿੱਤਾ ਗਿਆ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੀ ਗਈ 'ਸੂਰਿਆ ਵੰਦਨਾ', ਲੋਕ-ਗੀਤਾਂ ਦਾ ਮੈਸ਼ਅੱਪ, ਜੋਸ਼ੀਲੀ ਕਵੀਸ਼ਰੀ, 'ਗੰਗਾ' ਵਿਸ਼ੇ 'ਤੇ ਅਧਾਰਿਤ ਭਾਵਪੂਰਤ ਨਾਚ ਅਤੇ ਵੈਸਟਰਨ ਡਾਂਸ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਮੁੱਖ ਮਹਿਮਾਨ ਗੌਰਵ ਉੱਪਲ ਨੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਐੱਮਜੀਐੱਨ ਸਕੂਲ ਵਿਖੇ ਲਗਾਤਾਰ 25 ਸਾਲ ਸੇਵਾਵਾਂ ਨਿਭਾਉਣ ਵਾਲੇ ਸਟਾਫ਼ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਗੌਰਵ ਉੱਪਲ ਨੇ ਸਕੂਲ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਗਮ ਦਾ ਥੀਮ ਸਾਰਿਆਂ ਨੂੰ ਅੱਗੇ ਵਧਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਮੇਸ਼ਾ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ਕਿਉਂਕਿ ਕਾਮਯਾਬੀ ਸਿਰਫ਼ ਸੱਚੀ ਲਗਨ, ਅਨੁਸ਼ਾਸਨ ਤੇ ਪਸੀਨਾ ਵਹਾਉਣ ਵਾਲੀ ਮਿਹਨਤ ਨਾਲ ਹੀ ਮਿਲਦੀ ਹੈ। ਉਨ੍ਹਾਂ ਨੇ ਸਮਾਗਮ ਦੀ ਸਫ਼ਲਤਾ ’ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਸਕੂਲ ਦੀ ਹੈੱਡ ਗਰਲ ਅਗਮਪ੍ਰੀਤ ਕੌਰ ਨੇ ਆਏ ਹੋਏ ਸਾਰੇ ਮਹਿਮਾਨਾਂ, ਮਾਪਿਆਂ ਤੇ ਪ੍ਰਬੰਧਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।