- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਪ ਅਸਥਾਨ ਵਿਖੇ ਮਹਾਨ ਬਰਸੀ ਸਮਾਗਮ 16 ਨਵੰਬਰ ਤੋਂ ਸ਼ੁਰੂ

ਵਿਜੇ ਸੋਨੀ ਪੰਜਾਬੀ ਜਾਗਰਣ
ਫਗਵਾੜਾ : ਸ੍ਰੀਮਾਨ ਸੰਤ ਕਰਮ ਸਿੰਘ ਜੀ ਹੋਤੀ ਮਰਦਾਨ ਵਾਲੇ, ਸ੍ਰੀਮਾਨ ਸੰਤ ਹਰਨਾਮ ਸਿੰਘ ਜੀ ਜਿਆਣ ਵਾਲੇ, ਸ੍ਰੀਮਾਨ ਸੰਤ ਰਤਨ ਸਿੰਘ ਜੀ ਮਹਾਰਾਜ, ਸ੍ਰੀਮਾਨ ਸੰਤ ਲਾਭ ਸਿੰਘ ਜੀ ਬਾਬਾ ਸਤਨਾਮ ਜੀ, ਟੂਟੋ ਮਜਾਰਾ, ਸ਼੍ਰੋਮਣੀ ਵਿਰਕੱਤ ਸ੍ਰੀਮਾਨ ਸੰਤ ਬਾਬਾ ਦਲੇਲ ਸਿੰਘ ਜੀ ਮਹਾਰਾਜ ਤੇ ਸ਼੍ਰੋਮਣੀ ਵਿਰਕੱਤ ਸ੍ਰੀਮਾਨ ਸੰਤ ਮੋਨੀ ਜੀ ਮਹਾਰਾਜ ਜੀ ਦੀ ਪਵਿੱਤਰ ਤੇ ਨਿੱਘੀ ਯਾਦ ਵਿਚ ਮਹਾਨ ਬਰਸੀ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪਿੰਡ ਪੰਡਵਾ ਵਿਖੇ ਮਿਤੀ 16 ਨਵੰਬਰ ਦਿਨ ਸੋਮਵਾਰ ਤੋ ਆਰੰਭ ਹੋਣ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪਿੰਡ ਪੰਡਵਾ ਦੇ ਮੁੱਖ ਸੰਚਾਲਕ ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਦੱਸਿਆ ਕਿ ਵੱਡੇ ਮਹਾਂਪੁਰਖਾਂ ਦੀ ਯਾਦ ਵਿੱਚ ਹਰ ਸਾਲ ਦੀ ਤਰ੍ਹਾਂ ਮਹਾਨ ਗੁਰਮਤਿ ਸਮਾਗਮ ਮਿਤੀ 14 ਨਵੰਬਰ ਦਿਨ ਸ਼ਨੀਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਜਾਪਾਂ ਦੀਆਂ ਲੜੀਆਂ ਆਰੰਭ ਹੋਣਗੀਆਂ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਕੇ ਸਜੇ ਦੀਵਾਨਾਂ ਵਿੱਚ ਪੰਥ ਦੇ ਮਹਾਨ ਕੀਰਤਨੀਏ ਰਾਗੀ ਢਾਡੀ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਤਤ ਵੇਤੇ, ਖਟ ਦਰਸ਼ਨ, ਨਿਰਮਲ ਭੇਖ, ਸਾਧੂ ਸੰਤ, ਸਮਾਜ ਦੇ ਮਹਾਪੁਰਖ ਪੂਰੇ ਦੇਸ਼ ਵਿੱਚੋਂ ਪੁਜਕੇ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਉਣਗੇ। ਸ੍ਰੀਮਾਨ ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਸਮੂਹ ਸਾਧ ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿਚ ਸ਼ਾਮਲ ਹੋਕੇ ਆਪਣਾ ਜੀਵਨ ਸਫਲਾ ਕਰਨ ਦੀ ਬੇਨਤੀ ਕੀਤੀ। ਉਨ੍ਹਾਂ ਦੱਸਿਆ ਕਿ ਸੰਗਤਾਂ ਨੂੰ ਫਗਵਾੜਾ ਤੋਂ ਲੈ ਜਾਣ ਤੇ ਛੱਡਣ ਸੰਬਧੀ ਵਾਹਨ ਵੀ ਚਲਣਗੇ। ਦੂਰੋਂ ਆਈਆਂ ਸੰਗਤਾਂ ਦੇ ਰਹਿਣ ਦਾ ਵੀ ਪੂਰਾ ਇੰਤਜ਼ਾਮ ਕੀਤਾ ਜਾਵੇਗਾ।
ਸਮਾਗਮਾਂ ਦਾ ਵੇਰਵਾ ਇਸ ਤਰ੍ਹਾਂ ਹੈ :
-14 ਨਵੰਬਰ ਦਿਨ ਸ਼ਨੀਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੀਆਂ ਲੜੀਆਂ ਦੀ ਆਰੰਭਤਾ ਹੋਵੇਗੀ ਤੇ ਮਿਤੀ 16 ਨਵੰਬਰ ਦਿਨ ਸੋਮਵਾਰ ਨੂੰ ਸੰਗਰਾਂਦ ਦਾ ਦਿਹਾੜਾ ਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਮਨਾਇਆ ਜਾਵੇਗਾ।
-26 ਨਵੰਬਰ ਵੀਰਵਾਰ ਨੂੰ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਜਾਪਾਂ ਦੇ ਭੋਗ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਦਿਹਾੜਾ 28 ਨਵੰਬਰ ਨੂੰ ਮਨਾਇਆ ਜਾਵੇਗਾ।
-28 ਨਵੰਬਰ ਦਿਨ ਸ਼ਨੀਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਜਾਪ ਆਰੰਭ ਹੋਣਗੇ 30 ਨਵੰਬਰ ਦਿਨ ਸੋਮਵਾਰ ਨੂੰ ਆਖੰਡ ਪਾਠ ਸਾਹਿਬ ਜੀ ਦੇ ਜਾਪਾਂ ਦੇ ਭੋਗ ਪਾਏ ਜਾਣਗੇ।
-30 ਨਵੰਬਰ ਦਿਨ ਸੋਮਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਜਾਪ ਆਰੰਭ ਕੀਤੇ ਜਾਣਗੇ ਤੇ 2 ਦਸੰਬਰ ਦਿਨ ਬੁੱਧਵਾਰ ਨੂੰ ਭੋਗ ਸ੍ਰੀ ਅਖੰਡ ਪਾਠ ਸਾਹਿਬ ਜੀ ਤੇ ਮਹਾਨ ਸੰਤ ਸਮਾਗਮ ਕਰਵਾਇਆ ਜਾਵੇਗਾ।
-14 ਦਸੰਬਰ ਸੋਮਵਾਰ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਜੀ ਤੇ 16 ਦਸੰਬਰ ਬੁੱਧਵਾਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਉਪਰੰਤ ਸੰਗਰਾਂਦ ਦਾ ਦਿਹਾੜਾ ਤੇ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਦਾ ਸ਼ਹੀਦੀ ਗੁਰਪੁਰਬ ਮਨਾਇਆ ਜਾਵੇਗਾ।
-16 ਦਸੰਬਰ ਦਿਨ ਬੁੱਧਵਾਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਹੋਣਗੇ ਤੇ 18 ਦਸੰਬਰ ਸ਼ੁਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੇ 12 ਤੋਂ 2 ਵਜੇ ਤੱਕ ਦੀਵਾਨ ਸਜਣਗੇ।
-18 ਦਸੰਬਰ ਸ਼ੁਕਰਵਾਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਜਾਪ ਆਰੰਭ ਕੀਤੇ ਜਾਣਗੇ ਤੇ 20 ਦਸੰਬਰ ਐਤਵਾਰ ਨੂੰ ਭੋਗ ਸ਼੍ਰੀ ਅਖੰਡ ਪਾਠ ਸਾਹਿਬ ਜੀ ਤੇ ਦੀਵਾਨ ਸਜਾਏ ਜਾਣਗੇ।
-20 ਦਸੰਬਰ ਦਿਨ ਐਤਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਤੇ 22 ਦਸੰਬਰ ਸੱਤ ਪੋਹ ਮੰਗਲਵਾਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਜਾਪ ਤੇ ਮਹਾਨ ਗੁਰਮਤਿ ਸਮਾਗਮ 21 ਦਸੰਬਰ ਨੂੰ ਰਾਤ ਦੇ ਦੀਵਾਨ ਸਜਾਏ ਜਾਣਗੇ।
-12 ਜਨਵਰੀ 2027 ਮੰਗਲਵਾਰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਜਾਪ ਆਰੰਭ ਹੋਣਗੇ ਤੇ 14 ਜਨਵਰੀ ਦਿਨ ਵੀਰਵਾਰ ਨੂੰ ਆਖੰਡ ਪਾਠ ਸਾਹਿਬ ਜੀ ਦੇ ਜਾਪਾਂ ਦੇ ਭੋਗ ਉਪਰੰਤ ਮਾਘੀ ਜੋੜ ਮੇਲਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਦਿਹਾੜਾ ਮਨਾਇਆ ਜਾਵੇਗਾ ਤੇ ਸ਼੍ਰੀਮਾਨ 108 ਸੰਤ ਬਾਬਾ ਦਲੇਲ ਸਿੰਘ ਜੀ ਮਹਾਰਾਜ ਜੀ ਦਾ 125ਵਾਂ ਜਨਮ ਦਿਹਾੜਾ ਵੀ ਮਨਾਇਆ ਜਾਵੇਗਾ।
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ 650 ਸਾਲਾ ਅਵਤਾਰ ਦਿਹਾੜੇ ਨੂੰ ਸਮਰਪਿਤ ਮਿਤੀ 11 ਫਰਵਰੀ ਦਿਨ ਵੀਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਜਾਪ ਆਰੰਭ ਹੋਣਗੇ ਤੇ 13 ਫਰਵਰੀ ਦਿਨ ਸ਼ਨੀਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਜਾਪਾਂ ਦੇ ਭੋਗ ਪਾਏ ਜਾਣਗੇ।