ਮਹਾਨ ਗੁਰਮਤਿ ਸਮਾਗਮ ਅੱਜ
ਭਾਦੋਂ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 17 ਅਗਸਤ ਨੂੰ
Publish Date: Sun, 16 Aug 2026 08:11 PM (IST)
Updated Date: Sun, 16 Aug 2026 08:14 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ, ਪਿੰਡ ਪੰਡਵਾ ਵਿਖੇ ਭਾਦੋਂ ਮਹੀਨੇ ਦੀ ਸੰਗਰਾਂਦ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 17 ਅਗਸਤ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਸਮਾਗਮ ਨੂੰ ਲੈ ਕੇ ਸਾਧ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਪ੍ਰਬੰਧਕਾਂ ਵੱਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਨੇ ਦੱਸਿਆ ਕਿ ਭਾਦੋਂ ਮਹੀਨੇ ਦੀ ਸੰਗਰਾਂਦ ਦਾ ਇਹ ਪਵਿੱਤਰ ਦਿਹਾੜਾ ਸੰਗਤ ਲਈ ਗੁਰਬਾਣੀ ਨਾਲ ਜੁੜਨ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਹੈ। ਉਨ੍ਹਾਂ ਸਮੂਹ ਸਾਧ ਸੰਗਤ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਸਮਾਗਮ ਵਿੱਚ ਪਹੁੰਚ ਕੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਲਾਹਾ ਪ੍ਰਾਪਤ ਕਰਨ। ਸੰਤ ਗੁਰਚਰਨ ਸਿੰਘ ਜੀ ਮਹਾਰਾਜ ਨੇ ਸਮੂਹ ਸਾਧ ਸੰਗਤ ਨੂੰ 17 ਅਗਸਤ ਨੂੰ ਤਪ ਅਸਥਾਨ ਨਿਰਮਲ ਕੁਟੀਆ ਛੰਭ ਵਾਲੀ, ਪਿੰਡ ਪੰਡਵਾ ਵਿਖੇ ਪਹੁੰਚ ਕੇ ਸਮਾਗਮ ਦੀਆਂ ਰੌਣਕਾਂ ਵਧਾਉਣ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਪੁਰਜ਼ੋਰ ਬੇਨਤੀ ਕੀਤੀ।