ਗੁਰਦੁਆਰਾ ਟਾਹਲੀ ਸਾਹਿਬ ’ਚ ਸਮਾਗਮ 26 ਨੂੰ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ 26 ਨੂੰ
Publish Date: Mon, 23 Nov 2026 08:00 PM (IST)
Updated Date: Mon, 23 Nov 2026 08:01 PM (IST)
ਜ਼ਰੂਰੀ ਇਸ਼ਤਿਹਾਰੀ : - ਸੰਗਤਾਂ ਵੱਧ ਚੜ੍ਹ ਕੇ ਗੁਰਮਤਿ ਸਮਾਗਮਾਂ ਦੀ ਹਾਜ਼ਰੀ ਭਰਨ : ਸੰਤ ਬਾਬਾ ਲੀਡਰ ਸਿੰਘ ਸੁਖਵਿੰਦਰ ਸਿੰਘ ਸਿੱਧੂ, ਪੰਜਾਬੀ ਜਾਗਰਣ ਕਾਲਾ ਸੰਘਿਆਂ : ਸਿੱਖ ਧਰਮ ਦੇ ਬਾਨੀ ਮਾਨਵਤਾ ਦੇ ਰਹਿਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਦਿਹਾੜੇ ਤੇ ਵਾਤਾਵਰਨ ਪ੍ਰੇਮੀ ਸ਼੍ਰੋਮਣੀ ਵੈਦ ਸੰਤ ਬਾਬਾ ਦਇਆ ਸਿੰਘ ਜੀ ਟਾਹਲੀ ਸਾਹਿਬ ਵਾਲਿਆਂ ਦੀ ਨਿੱਘੀ ਮਿੱਠੀ ਯਾਦ ਵਿੱਚ ਸਲਾਨਾ ਮਹਾਨ ਗੁਰਮਤਿ ਸਮਾਗਮ 26 ਨਵੰਬਰ ਦਿਨ ਵੀਰਵਾਰ ਨੂੰ ਗੁਰਦੁਆਰਾ ਟਾਹਲੀ ਸਾਹਿਬ ਪਾਤਿਸ਼ਾਹੀ ਛੇਵੀਂ ਪਿੰਡ ਬਲ੍ਹੇਰਖਾਨਪੁਰ ਜ਼ਿਲ੍ਹਾ ਕਪੂਰਥਲਾ ਵਿਖੇ ਭਾਰੀ ਉਤਸ਼ਾਹ ਤੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ। ਗੁਰਮਤਿ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਲੀਡਰ ਸਿੰਘ ਜੀ ਸੈਫਲਾਬਾਦ ਵਾਲਿਆਂ ਨੇ ਦੱਸਿਆ ਕਿ 24 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਅਰੰਭ ਕਰ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 26 ਨਵੰਬਰ ਨੂੰ ਪੈਣਗੇ। ਭੋਗਾਂ ਤੋਂ ਉਪਰੰਤ ਵਿਸ਼ਾਲ ਦੀਵਾਨ ਸਜਾਏ ਜਾਣਗੇ, ਜਿਸ ਦੌਰਾਨ ਭਾਈ ਸੁਖਵੰਤ ਸਿੰਘ ਸ਼ਹੂਰ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸੁਰਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਟਾਹਲੀ ਸਾਹਿਬ, ਭਾਈ ਮਨਬੀਰ ਸਿੰਘ ਬੀਏ ਪਹੂਵਿੰਡ ਢਾਡੀ ਜਥਾ, ਗਿਆਨੀ ਜਸਵੀਰ ਸਿੰਘ ਕੋਹਾਲਾ ਕਥਾਵਾਚਕ, ਨੱਥੂ ਚਾਹਲ ਵਾਲਿਆਂ ਦਾ ਢਾਡੀ ਜੱਥਾ ਸੰਗਤ ਨੂੰ ਗੁਰਬਾਣੀ, ਗੁਰਇਤਿਹਾਸ, ਗੁਰਮਤਿ ਵਿਚਾਰਾਂ ਨਾਲ ਸਾਂਝ ਬਣਾ ਕੇ ਨਿਹਾਲ ਕਰਨਗੇ। ਇਸ ਸਮਾਗਮ ਵਿੱਚ ਇਲਾਕੇ ਦੇ ਸਮੂਹ ਸੰਤ ਮਹਾਂਪੁਰਖ ਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰੀ ਭਰਨਗੀਆਂ। ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ।