ਵਿਆਹ ਪੁਰਬ ਸਬੰਧੀ ਮਹਾਨ ਕੀਰਤਨ ਦਰਬਾਰ 18 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਮਹਾਨ ਕੀਰਤਨ ਦਰਬਾਰ 18 ਸਤੰਬਰ ਨੂੰ
Publish Date: Tue, 15 Sep 2026 09:45 PM (IST)
Updated Date: Tue, 15 Sep 2026 09:47 PM (IST)
---ਪ੍ਰਸਿੱਧ ਰਾਗੀ ਸਿੰਘ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ ---ਸਮਾਗਮ ਸਬੰਧੀ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ੴ ਸੇਵਾ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਮਨਪ੍ਰੀਤ ਸਿੰਘ, ਹਰਸਿਮਰਨ ਸਿੰਘ ਦੇ ਉਪਰਾਲਿਆਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਮਹਾਨ ਕੀਰਤਨ ਦਰਬਾਰ 18 ਸਤੰਬਰ, ਸ਼ੁੱਕਰਵਾਰ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਸਟੇਟ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਸਬੰਧੀ ਹੋਈ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਧਾਰਮਿਕ ਆਗੂ ਸੁਖਵਿੰਦਰ ਮੋਹਨ ਸਿੰਘ ਭਾਟੀਆ, ਭਾਈ ਵਰਿਆਮ ਸਿੰਘ ਕਪੂਰ, ਨਵਜੀਤ ਸਿੰਘ ਰਾਜੂ ਨੇ ਦੱਸਿਆ ਕਿ ਮਹਾਨ ਕੀਰਤਨ ਦਰਬਾਰ ਵਿੱਚ ਭਾਈ ਵਰਿਆਮ ਸਿੰਘ ਕਪੂਰ, ਨਿਸ਼ਕਾਮ ਕੀਰਤਨ ਜਥਾ, ਭਾਈ ਸਤਿੰਦਰਪਾਲ ਸਿੰਘ ਦਮਦਮਾ ਸਾਹਿਬ ਵਾਲੇ ਤੇ ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਮੀਟਿੰਗ ਦੌਰਾਨ ਵੱਖ-ਵੱਖ ਜਥੇਬੰਦੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਤੇ ਸੁਚਾਰੂ ਸੁਝਾਅ ਵੀ ਦਿੱਤੇ ਗਏ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸਮਾਗਮ ਸਬੰਧੀ ਵਧਾਈ ਭੇਜਦਿਆਂ ਸੁਝਾਅ ਵੀ ਦਿੱਤੇ। ਸਮਾਗਮ ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਹਾਜ਼ਰੀ ਭਰਨ ਦੀ ਅਪੀਲ ਕੀਤੀ। ਇਸ ਮੌਕੇ ਭਾਈ ਮੋਹਕਮ ਸਿੰਘ, ਨਵਜੀਤ ਸਿੰਘ ਰਾਜੂ, ਕੁਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਹਰਜੀਤ ਸਿੰਘ ਭਾਟੀਆ, ਵਜ਼ੀਰ ਸਿੰਘ, ਜੋਧ ਸਿੰਘ, ਲਖਬੀਰ ਸਿੰਘ ਸ਼ਾਹੀ, ਹਰਪਾਲ ਸਿੰਘ, ਮਹਿੰਦਰਪਾਲ ਸਿੰਘ ਬੇਦੀ, ਅਮਰਜੀਤ ਸਿੰਘ, ਪ੍ਰੀਤਪਾਲ ਸਿੰਘ ਸੋਨੂੰ, ਦਵਿੰਦਰ ਸਿੰਘ, ਭੁਪਿੰਦਰ ਸਿੰਘ,ਬਲਵਿੰਦਰ ਸਿੰਘ, ਸਿਮਰਨਜੀਤ ਸਿੰਘ, ਦਲਜੀਤ ਸਿੰਘ ਸਮੇਤ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।