ਬੇਗੋਵਾਲ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਬੇਗੋਵਾਲ ਵਿਚ ਵਿਸ਼ਾਲ ਨਗਰ ਕੀਰਤਨ ਦਾ ਅਯੋਜਨ
Publish Date: Tue, 24 Nov 2026 07:34 PM (IST)
Updated Date: Tue, 24 Nov 2026 07:37 PM (IST)
--ਪੰਜ ਪਿਆਰਿਆ ਤੇ ਸੰਗਤਾਂ ਦਾ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਕੀਤਾ ਗਿਆ ਸਨਮਾਨ ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਜਣ ਬੇਗੋਵਾਲ : ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੂਰਬ ਦੇ ਸਬੰਧ ਵਿੱਚ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਜੀ ਦੇ ਡੇਰੇ ਤੋਂ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਸੁੰਦਰ ਪਾਲਕੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਹ ਨਗਰ ਕੀਰਤਨ ਕਸਬੇ ਦੇ ਵੱਖ-ਵੱਖ ਮੁਹੱਲਿਆਂ ਬਾਜ਼ਾਰਾਂ ਵਿਚੋਂ ਗੁਜਰਿਆ। ਇਸ ਨਗਰ ਕੀਰਤਨ ਦਾ ਥਾਂ-ਥਾਂ ’ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਨਗਰ ਕੀਰਤਨ ਵਿੱਚ ਕਸਬੇ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ। ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਨੂੰ ਸਾਡੇ ਗੁਰੂਆਂ ਵੱਲੋਂ ਦਰਸਾਏ ਰਸਤੇ ’ਤੇ ਚੱਲ ਕੇ ਗੁਰੂ ਵਾਲੇ ਬਣ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ। ਇਸ ਨਗਰ ਕੀਰਤਨ ਦੌਰਾਨ ਥਾਂ-ਥਾਂ ਤੇ ਸੰਗਤਾਂ ਵੱਲੋਂ ਮਠਿਆਈਆਂ, ਫਲ-ਫਰੂਟ ਤੇ ਚਾਹ ਦੇ ਲੰਗਰ ਲਗਾਏ ਗਏ। ਇਸ ਦੌਰਾਨ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ, ਰਜਿੰਦਰ ਸਿੰਘ ਲਾਡੀ ਸਾਬਕਾ ਪ੍ਰਧਾਨ ਨਗਰ ਪੰਚਾਇਤ ਬੇਗੋਵਾਲ, ਕੌਂਸਲਰ ਜਸਵੰਤ ਸਿੰਘ ਮੁਰੱਬੀਆ, ਵਿਕਰਮਜੀਤ ਸਿੰਘ ਵਿੱਕੀ, ਜਰਨੈਲ ਸਿੰਘ ਯੂਐੱਸਏ, ਸੰਗਤ ਸਿੰਘ ਸੁਦਾਮਾ, ਅਸ਼ੋਕ ਕੁਮਾਰ ਬੱਤਰਾ, ਬਲਵਿੰਦਰ ਸਿੰਘ ਬਿੱਟੂ, ਸੁਖਵਿੰਦਰ ਸਿੰਘ ਪ੍ਰੇਮ, ਸਰੂਪ ਸਿੰਘ ਖਾਸਰੀਆ, ਗੁਰਦੀਪ ਸਿੰਘ ਤੁਲੀ, ਗੁਰਇਕਬਾਲ ਸਿੰਘ ਤੁਲੀ, ਮਾ. ਕਰਨੈਲ ਸਿੰਘ, ਡਾ. ਤਰਸੇਮ ਸਿੰਘ, ਡਾ. ਮਨਿੰਦਰ ਸਿੰਘ, ਸਰੂਪ ਸਿੰਘ, ਗੁਰਦੀਪ ਸਿੰਘ, ਰੂਪ ਸਿੰਘ ਖਾਸਰੀਆ, ਦਵਿੰਦਰ ਸਿੰਘ ਡਿੰਪਲ, ਅਮਰੀਕ ਸਿੰਘ, ਸਰਬਜੀਤ ਸਿੰਘ ਸਦਿਓੜਾ, ਨਰੇਸ਼ ਕੁਮਾਰ, ਇੰਦਰਜੀਤ ਸਿੰਘ ਸਾਦਿਉੜਾ, ਦਲਜੀਤ ਕੌਰ, ਕੌਂਸਲਰ ਜਸਵਿੰਦਰ ਕੌਰ, ਨਿਸ਼ਾਨ ਸਿੰਘ ਚੀਮਾ, ਮਾਸਟਰ ਮਨਜੀਤ ਸਿੰਘ, ਕੁਲਵੰਤ ਸਿੰਘ ਵਿਰਸਾ ਸਿੰਘ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।