ਕਿਡਜ਼ ਪੈਰਾਡਾਈਜ਼ ’ਚ ਸਾਲਾਨਾ ਖੇਡ ਮੁਕਾਬਲੇ ਕਰਵਾਏ ਆਨੰਦ ਪਬਲਿਕ ਸਕੂਲ ਦੇ ਕਿਡਜ਼ ਪੈਰਾਡਾਈਜ਼ ’ਚ ਦੋ ਰੋਜ਼ਾ ਸਾਲਾਨਾ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਯੋਜਨ
Publish Date: Thu, 05 Nov 2026 06:46 PM (IST)
Updated Date: Thu, 05 Nov 2026 06:47 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਡਜ਼ ਪੈਰਾਡਾਈਜ਼ ਵਿਖੇ ਦੋ ਰੋਜ਼ਾ ਸਾਲਾਨਾ ਖੇਡ ਮੁਕਾਬਲੇ ਬੜੇ ਹੀ ਉਤਸ਼ਾਹ, ਜੋਸ਼ ਤੇ ਖੇਡ ਭਾਵਨਾ ਨਾਲ ਕਰਵਾਏ ਗਏ। ਇਸ ਸਮਾਗਮ ਵਿੱਚ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ ਤੇ ਆਪਣੀ ਪ੍ਰਤਿਭਾ, ਆਤਮ-ਵਿਸ਼ਵਾਸ ਤੇ ਖੇਡ ਕੌਸ਼ਲ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਮੈਨੇਜਮੈਂਟ ਦੇ ਨਾਲ ਵਿਸ਼ੇਸ਼ ਮਹਿਮਾਨ ਵਜੋਂ ਪੀਟੀਯੂ ਦੇ ਡਾਇਰੈਕਟਰ ਡਾ. ਐੱਸਐੱਸ ਵਾਲੀਆ ਹਾਜ਼ਰ ਰਹੇ। ਸਮਾਗਮ ਵਿੱਚ ਡਾਇਰੈਕਟਰ ਵਿਕਰਮ ਆਨੰਦ, ਪ੍ਰਿੰਸੀਪਲ ਡਾ. ਏਐੱਸ ਸੇਖੋਂ ਤੇ ਵਾਈਸ ਪ੍ਰਿੰਸੀਪਲ ਡਾ. ਦੀਪਕ ਅਰੋੜਾ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਖੇਡ ਮੁਕਾਬਲਿਆਂ ਦੇ ਪਹਿਲੇ ਦਿਨ ਦੀ ਸ਼ੁਰੂਆਤ ਸ਼ਾਨਦਾਰ ਉਦਘਾਟਨੀ ਸਮਾਰੋਹ ਨਾਲ ਹੋਈ। ਨੰਨ੍ਹੇ ਵਿਦਿਆਰਥੀਆਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਮਹਿਮਾਨਾਂ ਨੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਦੋ ਰੋਜ਼ਾ ਖੇਡ ਮੇਲੇ ਦਾ ਇੱਕ ਖ਼ਾਸ ਆਕਰਸ਼ਣ ਕਿਡਜ਼ ਪੈਰਾਡਾਈਜ਼ ਦੇ ਅਧਿਆਪਕਾਂ ਦੀ ਭਾਗੀਦਾਰੀ ਰਹੀ। ਅਧਿਆਪਕਾਂ ਲਈ ਇੱਕ ਮਨੋਰੰਜਕ ਖੇਡ ਕਰਵਾਈ ਗਈ, ਜਿਸ ਵਿੱਚ ਦੋ-ਦੋ ਅਧਿਆਪਕਾਂ ਦੀਆਂ ਜੋੜੀਆਂ ਨੇ ਬੜੇ ਹੀ ਜੋਸ਼ ਤੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਵਿੱਚ ਪਹਿਲਾ ਸਥਾਨ ਗੁਰਦੀਪ ਤੇ ਜਸਲੀਨ ਦੀ ਜੋੜੀ ਨੇ ਹਾਸਲ ਕੀਤਾ। ਦੂਜਾ ਸਥਾਨ ਸ਼ਾਲੂ ਤੇ ਦੀਪਿਕਾ ਭਸੀਨ ਦੀ ਜੋੜੀ ਨੇ ਪ੍ਰਾਪਤ ਕੀਤਾ, ਜਦਕਿ ਤੀਜਾ ਸਥਾਨ ਸਵੀਰਾ ਤੇ ਰੇਣੂਕਾ ਦੀ ਜੋੜੀ ਨੇ ਹਾਸਲ ਕੀਤਾ। ਦੂਜੇ ਦਿਨ ਖੇਡ ਮੁਕਾਬਲਿਆਂ ਦੇ ਆਖ਼ਰੀ ਪੜਾਅ ਕਰਵਾਏ ਗਏ। ਵੱਖ-ਵੱਖ ਮੁਕਾਬਲਿਆਂ ਵਿੱਚ ਆਪਣੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪ੍ਰਾਪਤੀ ਅਨੁਸਾਰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਪਤੀ ਸਮਾਰੋਹ ਦੌਰਾਨ ਯੂਕੇਜੀ ਦੀਆਂ ਨੰਨ੍ਹੀਆਂ ਪੰਜਾਬੀ ਮੁਟਿਆਰਾਂ ਨੇ ਸ਼ਾਨਦਾਰ ਗਿੱਧਾ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ, ਰਵਿੰਦਰ ਕੌਰ, ਨਿਰਮਲ ਜੋਤੀ, ਕਿਰਨ ਨੰਦਾ ਤੇ ਕੋਆਰਡੀਨੇਟਰ ਨੇਹਾ, ਕਰੁਣਾ ਤੇ ਲਵਲੀਨ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਕਿਡਜ਼ ਪੈਰਾਡਾਈਜ਼ ਦੀ ਕੋਆਰਡੀਨੇਟਰ ਬਬੀਤਾ ਠਾਕੁਰ, ਪ੍ਰੀਖਿਆ ਇੰਚਾਰਜ ਨਿਰਮਲ, ਜੋਤੀ ਤੇ ਸਮੂਹ ਅਧਿਆਪਕਾਂ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਦੇ ਨਾਲ ਹੀ ਗੁਰਪ੍ਰੀਤ ਸਰ ਨੇ ਫੋਟੋਗ੍ਰਾਫੀ ਰਾਹੀਂ ਖੇਡ ਮੇਲੇ ਦੇ ਹਰ ਅਦਭੁੱਤ ਤੇ ਯਾਦਗਾਰ ਪਲ ਨੂੰ ਆਪਣੇ ਕੈਮਰੇ ਵਿੱਚ ਬਹੁਤ ਹੀ ਖੂਬਸੂਰਤੀ ਨਾਲ ਕੈਦ ਕੀਤਾ। ਉੱਥੇ ਹੀ ਡੀਪੀ ਅਧਿਆਪਕਾ ਨੰਦਾ ਨੇ ਵੀ ਆਪਣੀ ਡਿਊਟੀ ਪੂਰੀ ਮਿਹਨਤ, ਲਗਨ ਤੇ ਸਮਰਪਣ ਭਾਵਨਾ ਨਾਲ ਨਿਭਾਈ। ਇਸ ਤੋਂ ਇਲਾਵਾ ਗੁਰਦੀਪ, ਜਸਲੀਨ, ਰੇਣੂਕਾ, ਸਵਾਤੀ, ਮਨਜੀਤ, ਪ੍ਰਿਆ, ਦੀਪਿਕਾ ਠਾਕੁਰ, ਦੀਪਿਕਾ ਭਸੀਨ, ਸ਼ਵੇਤਾ, ਅੰਜੂ, ਸ਼ਾਲੂ, ਸੀਮਾ ਭੰਡਾਰੀ ਤੇ ਸੁਨੈਨਾ ਸਮੇਤ ਸਮੂਹ ਅਧਿਆਪਕਾਂ ਨੇ ਪੂਰੀ ਮਿਹਨਤ ਤੇ ਲਗਨ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ।