ਸੰਤ ਸੰਮੇਲਨ ਤੇ ਕੀਰਤਨ ਦਰਬਾਰ ਅੱਜ : ਦਵਿੰਦਰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਗੁਰਪੁਰਬ ਨੂੰ ਸਮਰਪਿਤ ਮਹਾਨ ਸੰਤ ਸੰਮੇਲਨ ਤੇ ਕੀਰਤਨ ਦਰਬਾਰ ਅੱਜ : ਦਵਿੰਦਰ ਕੁਲਥਮ
Publish Date: Fri, 27 Nov 2026 07:45 PM (IST)
Updated Date: Fri, 27 Nov 2026 07:46 PM (IST)
ਹਰੀਸ਼ ਭੰਡਾਰੀ, ਪੰਜਾਬੀ ਜਾਗਰਣ ਫਗਵਾੜਾ : ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਮਹਾਨ ਸੰਤ ਸੰਮੇਲਨ ਤੇ ਕੀਰਤਨ ਦਰਬਾਰ ਸ਼੍ਰੋਮਣੀ ਗੁਰੂ ਰਵਿਦਾਸ ਮੰਦਿਰ ਪ੍ਰਬੰਧਕ ਕਮੇਟੀ ਵੱਲੋਂ 28 ਨਵੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਬਹੁਤ ਹੀ ਸ਼ਰਧਾ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰੂ ਰਵਿਦਾਸ ਮੰਦਿਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਵਿੰਦਰ ਕੁਲਥਮ, ਵਾਇਸ ਪ੍ਰਧਾਨ ਯਸ਼ ਬਰਨਾ, ਪ੍ਰਚਾਰਕ ਸਕੱਤਰ ਸੀਟੂ ਬਾਈ ਤੇ ਸਕੱਤਰ ਅਸ਼ੋਕ ਭਾਟੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਨ ਸੰਤ ਸੰਮੇਲਨ ਤੇ ਕੀਰਤਨ ਦਰਬਾਰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਦਿਵਸ 20 ਫਰਵਰੀ 2027 ਨੂੰ ਬਹੁਤ ਸ਼ਰਧਾ ਨਾਲ ਦੁਨੀਆ ਭਰ ਵਿੱਚ ਮਨਾਇਆ ਜਾਣਾ ਹੈ ਤੇ ਹੁਣ ਤੋਂ ਹੀ ਸਮਰਪਿਤ ਪ੍ਰੋਗਰਾਮਾਂ ਦੀ ਆਰੰਭਤਾ ਹੋ ਚੁੱਕੀ ਹੈ। ਇਸੇ ਲੜੀ ਦੇ ਤਹਿਤ ਇਹ ਮਹਾਨ ਸੰਤ ਸੰਮੇਲਨ ਤੇ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਵੱਖ-ਵੱਖ ਡੇਰਿਆਂ ਤੋਂ ਸਤਿਕਾਰਯੋਗ ਸੰਤ ਮਹਾਪੁਰਸ਼ ਪਹੁੰਚ ਕੇ ਸ਼ਬਦ ਕੀਰਤਨ ਕਥਾ ਵਿਚਾਰ ਕਰਨਗੇ, ਸੰਗਤਾਂ ਨੂੰ ਨਾਮ ਬਾਣੀ ਦੇ ਨਾਲ ਜੋੜਨਗੇ ਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਦਿਵਸ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਇਸ ਇਤਿਹਾਸਿਕ ਦਿਵਸ ਨੂੰ ਬਹੁਤ ਹੀ ਸ਼ਰਧਾ ਸਤਿਕਾਰ ਨਾਲ ਮਨਾਉਣ ਸਬੰਧੀ ਵਿਚਾਰਾਂ ਹੋਣਗੀਆਂ। ਆਪ ਸਾਰੀਆਂ ਸੰਗਤਾਂ ਨੂੰ ਇਸ ਮਹਾਨ ਸੰਤ ਸੰਮੇਲਨ ਅਤੇ ਕੀਰਤਨ ਦਰਬਾਰ ਵਿੱਚ ਸਮੇਂ ਸਿਰ ਪਹੁੰਚਣ ਦੀ ਬੇਨਤੀ ਹੈ। ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ । ਇਸ ਮੌਕੇ ਕਮੇਟੀ ਮੈਂਬਰ ਖਜ਼ਾਨਚੀ ਗੁਰਦਿਆਲ ਸੋਢੀ, ਰਜਿੰਦਰ ਕੁਮਾਰ, ਕਮਲਜੀਤ ਬੰਗਾ, ਠੇਕੇਦਾਰ ਗੁਰਬਚਨ ਰਾਮ, ਅਸ਼ੋਕ ਸੱਲਣ, ਅਜੇ ਕੁਮਾਰ ਟੂਰਾ, ਗ੍ਰੰਥੀ ਜਸਬੀਰ ਸਿੰਘ ਜੱਸਲ ਅਦਿ ਤੋਂ ਇਲਾਵਾ ਸੇਵਾਦਾਰ ਹਾਜ਼ਰ ਸਨ।