ਨਿਰਮਲ ਕੁਟੀਆ ਵਿਖੇ ਮਹਾਨ ਸੰਤ ਸਮਾਗਮ 17 ਨੂੰ ਤਪ ਅਸਥਾਨ ਨਿਰਮਲ ਕੁਟੀਆ ਵਿਖੇ ਮਹਾਨ ਸੰਤ ਸਮਾਗਮ 17 ਅਕਤੂਬਰ ਨੂੰ
Publish Date: Sat, 10 Oct 2026 06:48 PM (IST)
Updated Date: Sat, 10 Oct 2026 06:50 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਧੰਨ-ਧੰਨ ਬਾਬਾ ਸ਼੍ਰੀ ਚੰਦ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਤੇ ਕੱਤਕ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਮਹਾਨ ਸੰਤ ਸਮਾਗਮ 17 ਅਕਤੂਬਰ ਦਿਨ ਸ਼ਨੀਵਾਰ ਨੂੰ ਤਪ ਅਸਥਾਨ ਨਿਰਮਲ ਕੁਟੀਆ ਛੰਭ ਵਾਲੀ, ਪਿੰਡ ਪੰਡਵਾ, ਫਗਵਾੜਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸੰਤ ਬਾਬਾ ਗੁਰਚਰਨ ਸਿੰਘ ਜੀ ਮਹਾਰਾਜ ਦੀ ਅਗਵਾਈ ਹੇਠ ਕਰਵਾਇਆ ਜਾਵੇਗਾ, ਜਿਸ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਸ਼ਾਮਲ ਹੋਣਗੀਆਂ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਗੁਰਚਰਨ ਸਿੰਘ ਜੀ ਮਹਾਰਾਜ ਨੇ ਦੱਸਿਆ ਕਿ ਇਸ ਪਵਿੱਤਰ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕੀਰਤਨੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਤੋਂ ਇਲਾਵਾ ਤੱਤਵੇਤੇ, ਖੱਟ ਦਰਸ਼ਨ ਨਿਰਮਲ ਭੇਖ ਨਾਲ ਸਬੰਧਤ ਸਾਧੂ-ਸੰਤ ਸਮਾਜ ਦੇ ਮਹਾਂਪੁਰਖ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ ਤੇ ਸੰਗਤਾਂ ਨਾਲ ਕਥਾ-ਵਿਚਾਰਾਂ ਦੀ ਸਾਂਝ ਪਾਉਂਦਿਆਂ ਗੁਰਮਤਿ ਸਿਧਾਂਤਾਂ ਤੋਂ ਜਾਣੂ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਤਹਿਤ 15 ਅਕਤੂਬਰ ਦਿਨ ਵੀਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਜਾਪ ਆਰੰਭ ਕੀਤੇ ਜਾਣਗੇ। ਇਸ ਉਪਰੰਤ 17 ਅਕਤੂਬਰ ਦਿਨ ਸ਼ਨੀਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਭੋਗ ਉਪਰੰਤ ਸਜੇ ਧਾਰਮਿਕ ਦੀਵਾਨਾਂ ਵਿੱਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕੀਰਤਨੀ ਜਥੇ ਗੁਰਬਾਣੀ ਕੀਰਤਨ ਕਰਨਗੇ ਤੇ ਮਹਾਂਪੁਰਖ ਸੰਗਤਾਂ ਨਾਲ ਧਾਰਮਿਕ ਵਿਚਾਰਾਂ ਦੀ ਸਾਂਝ ਪਾਉਣਗੇ। ਇਸ ਮੌਕੇ ਕੱਤਕ ਮਹੀਨੇ ਦੀ ਸੰਗਰਾਂਦ ਦੀ ਮਹੱਤਤਾ ਬਾਰੇ ਵੀ ਸੰਗਤਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ।