ਨਿਹੰਗ ਸਿੰਘਾਂ ਦਾ ਸ਼ਿਵ ਮੰਦਿਰ ’ਚ ਕੀਤਾ ਗਿਆ ਸ਼ਾਨਦਾਰ ਸਵਾਗਤ ਪ੍ਰਕਾਸ਼ ਪੁਰਬ ਮੌਕੇ ਨਿਹੰਗ ਸਿੰਘਾਂ ਦਾ ਸ਼ਿਵ ਮੰਦਿਰ ਚੌੜਾ ਖੂਹ ਵਿਖੇ ਸ਼ਾਨਦਾਰ ਸਵਾਗਤ
Publish Date: Fri, 27 Nov 2026 09:40 PM (IST)
Updated Date: Fri, 27 Nov 2026 09:43 PM (IST)
ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦਾ ਰਾਕੇਸ਼ ਨੀਟੂ ਵੱਲੋਂ ਸਨਮਾਨ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਦਲਾਂ ਵੱਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਦੇ ਚੌਥੇ ਮੁਖੀ ਸ਼੍ਰੋਮਣੀ ਸੇਵਾ ਰਤਨ ਤੇ ਸ੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਸਜਾਏ ਗਏ ਸ਼ਾਨਦਾਰ ਮਹੱਲੇ ਦਾ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਸੰਗਤਾਂ ਤੇ ਸ਼ਹਿਰ ਵਾਸੀਆਂ ਵੱਲੋਂ ਬੜੀ ਸ਼ਰਧਾ, ਉਤਸ਼ਾਹ ਤੇ ਸਤਿਕਾਰ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਮਹੱਲੇ ਨੇ ਜਦੋਂ ਸ਼ਿਵ ਮੰਦਿਰ ਚੌੜਾ ਖੂਹ ਵਿਖੇ ਪੜਾਅ ਕੀਤਾ ਤਾਂ ਮੰਦਿਰ ਪ੍ਰਬੰਧਕਾਂ ਤੇ ਸ਼ਰਧਾਲੂਆਂ ਵੱਲੋਂ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਸ਼ਿਵ ਮੰਦਿਰ ਚੌੜਾ ਖੂਹ ਦੇ ਪ੍ਰਧਾਨ ਰਾਕੇਸ਼ ਨੀਟ ਤੇ ਖਜ਼ਾਨਚੀ ਡਿੰਪਲ ਟੰਡਨ ਵੱਲੋਂ ਬਾਬਾ ਬਲਬੀਰ ਸਿੰਘ ਜੀ ਨੂੰ ਸਿਰੋਪਾਓ ਭੇਟ ਕਰਕੇ ਸਤਿਕਾਰ ਸਹਿਤ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੰਦਰ ਪ੍ਰਬੰਧਕਾਂ ਵੱਲੋਂ ਬਾਬਾ ਜੀ ਦੇ ਧਾਰਮਿਕ, ਪੰਥਕ ਤੇ ਸਮਾਜਿਕ ਕਾਰਜਾਂ ਪ੍ਰਤੀ ਸਮਰਪਣ ਦੀ ਭਾਵਨਾ ਦੀ ਭਰਪੂਰ ਸ਼ਲਾਘਾ ਕੀਤੀ ਗਈ। ਸਿਵ ਮੰਦਰ ਚੌੜਾ ਖੂਹ ਵਿਖੇ ਮਹੱਲੇ ਦੇ ਪੜਾਅ ਦੌਰਾਨ ਪ੍ਰਧਾਨ ਰਾਕੇਸ਼ ਨੀਟੂ ਤੇ ਖਜ਼ਾਨਚੀ ਡਿੰਪਲ ਟੰਡਨ ਵੱਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦਾ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਵੀ ਸ਼ਿਵ ਮੰਦਿਰ ਦੇ ਪ੍ਰਧਾਨ ਰਾਕੇਸ਼ ਨੀਟੂ ਨੂੰ ਸਨਮਾਨਿਤ ਕੀਤਾ ਗਿਆ ਤੇ ਮੰਦਿਰ ਪ੍ਰਬੰਧਕਾਂ ਤੇ ਸ਼ਹਿਰ ਵਾਸੀਆਂ ਵੱਲੋਂ ਕੀਤੇ ਗਏ ਸਵਾਗਤ ਲਈ ਧੰਨਵਾਦ ਪ੍ਰਗਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਦੀ ਧਰਤੀ ਧਾਰਮਿਕ ਆਸਥਾ, ਆਪਸੀ ਪਿਆਰ, ਸਾਂਝ ਤੇ ਭਾਈਚਾਰਕ ਏਕਤਾ ਦੀ ਪ੍ਰਤੀਕ ਹੈ। ਇਸ ਦੌਰਾਨ ਸਮਾਜ ਸੇਵੀ ਤੇ ਸਾਬਕਾ ਕੌਂਸਲਰ ਰਾਜਾ ਗੁਰਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਪ੍ਰਧਾਨ ਰਾਕੇਸ਼ ਨੀਟੂ, ਖਜ਼ਾਨਚੀ ਡਿੰਪਲ ਟੰਡਨ, ਚਤਰ ਸਿੰਘ ਜੋਸਨ, ਡਾ. ਰਾਕੇਸ਼ ਪੁਰੀ, ਮੰਡਲ ਪ੍ਰਧਾਨ ਰਜਿੰਦਰ ਅਰੋੜਾ, ਰਾਜਾ ਗੁਰਪ੍ਰੀਤ ਸਿੰਘ ਸਾਬਕਾ ਕੌਂਸਲਰ, ਸਤਪਾਲ ਕਾਲਾ, ਸੋਨੂ ਸ਼ਾਹ, ਗੋਰਾ ਗੁੱਜਰਵਾਲ, ਪੰਡਿਤ ਲਕਸ਼ਮਣ ਪ੍ਰਸ਼ਾਦ, ਬਾਬਾ ਬਲੋਰੀ ਨਾਥ ਆਦਿ ਵੀ ਹਾਜ਼ਰ ਸਨ।