ਮੀਰੀ-ਪੀਰੀ ਖਾਲਸਾ ਮਾਰਚ ਦਾ ਕੀਤਾ ਭਰਵਾਂ ਸਵਾਗਤ ਫਗਵਾੜਾ ’ਚ ਮੀਰੀ-ਪੀਰੀ ਖਾਲਸਾ ਮਾਰਚ ਦਾ ਭਰਵਾਂ ਸਵਾਗਤ
Publish Date: Sat, 19 Sep 2026 06:40 PM (IST)
Updated Date: Sat, 19 Sep 2026 06:41 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਆਰੰਭ ਕੀਤੇ ਗਏ ਮੀਰੀ-ਪੀਰੀ ਖਾਲਸਾ ਮਾਰਚ ਦੇ ਤੀਜੇ ਪੜਾਅ ਦਾ ਫਗਵਾੜਾ ਪਹੁੰਚਣ ’ਤੇ ਸੰਗਤਾਂ ਵੱਲੋਂ ਸ਼ਰਧਾ ਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ ਗਿਆ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਰਵਾਨਾ ਹੋਇਆ ਇਹ ਮਾਰਚ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਪਹੁੰਚਿਆ। ਮੀਰੀ-ਪੀਰੀ ਖਾਲਸਾ ਮਾਰਚ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਜਥੇਦਾਰ ਸ੍ਰੀ ਦਮਦਮਾ ਸਾਹਿਬ ਸੰਤ ਟੇਕ ਸਿੰਘ ਧਨੌਲਾ, ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਤਪ ਅਸਥਾਨ ਨਿਰਮਲ ਕੁਟੀਆ ਛੰਭ ਵਾਲੀ ਪਿੰਡ ਪੰਡਵਾ ਦੇ ਮੁੱਖ ਸੰਚਾਲਕ ਸੰਤ ਬਾਬਾ ਗੁਰਚਰਨ ਸਿੰਘ ਜੀ ਮਹਾਰਾਜ ਸਮੇਤ ਵੱਡੀ ਗਿਣਤੀ ਵਿੱਚ ਧਾਰਮਿਕ ਸ਼ਖ਼ਸੀਅਤਾਂ ਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ। ਫਗਵਾੜਾ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ’ਤੇ ਮਾਰਚ ਦਾ ਸੰਗਤਾਂ ਤੇ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਸਿਆਸੀ ਜਥੇਬੰਦੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਵੱਖ-ਵੱਖ ਥਾਵਾਂ ’ਤੇ ਲੰਗਰ ਲਗਾਏ ਗਏ ਤੇ ਸੰਗਤਾਂ ਨੇ ਪਾਲਕੀ ਸਾਹਿਬ ਦੇ ਦਰਸ਼ਨ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਦਿਹਾਤੀ ਇੰਚਾਰਜ ਰਜਿੰਦਰ ਸਿੰਘ ਚੰਦੀ, ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਣਾ, ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ, ਅਨੀਤਾ ਸੋਮ ਪ੍ਰਕਾਸ਼ ਕੈਂਥ, ਮੈਂਬਰ ਪਾਰਲੀਮੈਂਟ ਤੇ ਹਲਕਾ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ, ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਭੁੰਗਰਨੀ, ਐੱਸਸੀ ਵਿੰਗ ਸੂਬਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ, ਪ੍ਰਧਾਨ ਹਰਵਿੰਦਰ ਸਿੰਘ ਲਵਲੀਵਾਲੀਆ, ਗੁਰਦੀਪ ਸਿੰਘ ਖੇੜਾ, ਆਮ ਆਦਮੀ ਪਾਰਟੀ ਦੇ ਸੰਗਠਨ ਇੰਚਾਰਜ ਗੁਰਸ਼ਰਨ ਸਿੰਘ, ਸੀਨੀਅਰ ਆਗੂ ਹਰਜਿੰਦਰ ਸਿੰਘ ਖਾਲਸਾ, ਬਿੰਦਰ ਰਾਵਲਪਿੰਡੀ ਸਮੇਤ ਵੱਡੀ ਗਿਣਤੀ ਵਿੱਚ ਆਗੂ ਤੇ ਸੰਗਤਾਂ ਮੌਜੂਦ ਸਨ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਮੀਰੀ-ਪੀਰੀ ਖਾਲਸਾ ਮਾਰਚ ਦੇ ਮਕਸਦ ਨੂੰ ਕੌਮ ਦੀ ਇਕਜੁਟਤਾ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦੇਣ ਨਾਲ ਜੋੜਿਆ ਗਿਆ। ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ ਨੇ ਮਾਰਚ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤਾਂ, ਧਾਰਮਿਕ, ਸਮਾਜਿਕ ਤੇ ਸਿਆਸੀ ਜਥੇਬੰਦੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਦਿਖਾਇਆ ਗਿਆ ਉਤਸ਼ਾਹ ਤੇ ਸ਼ਰਧਾ ਮੀਰੀ-ਪੀਰੀ ਦੇ ਸਿਧਾਂਤਾਂ ਤੇ ਸਿੱਖ ਵਿਰਸੇ ਨਾਲ ਜੁੜੀ ਆਸਥਾ ਨੂੰ ਦਰਸਾਉਂਦਾ ਹੈ। ਇਸ ਮੌਕੇ ਪਰਮਜੀਤ ਸਿੰਘ, ਜਤਿੰਦਰ ਸਿੰਘ ਖਾਲਸਾ, ਸੁਖਬੀਰ ਸਿੰਘ ਕਿੰਨੜਾ, ਭਾਈ ਅਮ੍ਰਿਤਪਾਲ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।