ਗੁਰਦੁਆਰਾ ਬਾਉਲੀ ਸਾਹਿਬ ’ਚ ਸਮਾਗਮ ਕਰਵਾਇਆ
ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਮਹਾਨ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਸ਼ਰਧਾ ਨਾਲ ਆਯੋਜਿਤ
Publish Date: Thu, 27 Nov 2025 06:46 PM (IST)
Updated Date: Thu, 27 Nov 2025 06:47 PM (IST)

ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ ਨਡਾਲਾ : ਗੁਰੂ ਨਾਨਕ ਮਿਸ਼ਨ ਸੇਵਕ ਸਭਾ ਨਡਾਲਾ ਵੱਲੋਂ ਸਾਹਿਬ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੇ 350 ਸਾਲ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਬੜੀ ਹੀ ਸ਼ਰਧਾ ਅਤੇ ਭਾਵਨਾ ਨਾਲ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਭਾਈ ਗੁਰਦੀਪ ਸਿੰਘ (ਹਜ਼ੂਰੀ ਰਾਗੀ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ), ਭਾਈ ਜੋਬਨਪ੍ਰੀਤ ਸਿੰਘ (ਕਥਾਵਾਚਕ ਗੁਰਦੁਆਰਾ ਬਾਉਲੀ ਸਾਹਿਬ), ਭਾਈ ਜਰਨੈਲ ਸਿੰਘ ਸਿੰਘਪੁਰਾ (ਹਜ਼ੂਰੀ ਕਥਾਵਾਚਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ) ਅਤੇ ਸੰਤ ਸੁਰਿੰਦਰ ਸਿੰਘ ਮਿੱਠਾ ਟਿਵਾਣਾ ਨੇ ਹਾਜ਼ਰੀ ਭਰਦਿਆਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਮੈਨੇਜਰ ਕੰਵਲਜੀਤ ਸਿੰਘ ਖੱਸਣ, ਭਾਈ ਹਰਭਜਨ ਸਿੰਘ, ਬਾਬਾ ਬਲਵਿੰਦਰ ਸਿੰਘ ਦਿੱਲੀ ਵਾਲੇ, ਸੁਖਜਿੰਦਰ ਸਿੰਘ ਜੌਹਲ, ਅਜੀਤ ਸਿੰਘ ਖੱਖ, ਗੁਰਨਾਮ ਸਿੰਘ ਸਲੈਚ, ਰਘਬਿੰਦਰ ਸਿੰਘ ਸਾਹੀ, ਮੋਹਣ ਸਿੰਘ, ਹਰਚਰਨ ਸਿੰਘ ਖਾਲਸਾ, ਹਰਭਜਨ ਸਿੰਘ ਵਾਲੀਆ, ਅਕਾਊਂਟੈਂਟ ਗੁਰਵਿਕਰਮ ਸਿੰਘ, ਬਲਕਾਰ ਸਿੰਘ, ਨੰਬਰਦਾਰ ਦਲਜਿੰਦਰ ਸਿੰਘ, ਸੁਰਿੰਦਰ ਸਿੰਘ ਛਿੰਦਾ, ਪਲਵਿੰਦਰ ਸਿੰਘ ਘੋਤੜਾ, ਭੁਪਿੰਦਰ ਸਿੰਘ ਲੱਕੀ, ਗੁਰਦੀਪ ਸਿੰਘ ਸਾਹੀ, ਮਹਿੰਦਰਪਾਲ ਸਿੰਘ ਸੇਵਕ, ਸਰਬਜੀਤ ਸਿੰਘ ਭਾਗੂ, ਡਾ. ਕਰਮਜੀਤ ਸਿੰਘ ਵਾਲੀਆ ਅਤੇ ਇੰਦਰਪਾਲ ਸਿੰਘ ਸੋਢੀ ਸਮੇਤ ਇਲਾਕੇ ਭਰ ਦੀ ਸੰਗਤ ਨੇ ਸ਼ਿਰਕਤ ਕੀਤੀ । ਕੈਪਸ਼ਨ : 27ਕੇਪੀਟੀ28,29