ਵਿਦਿਆਰਥੀਆਂ ਮਨਾਈ ਗ੍ਰੀਨ ਦੀਵਾਲੀ
ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ 'ਚ ਮਨਾਈ ਗ੍ਰੀਨ ਦੀਵਾਲੀ
Publish Date: Sat, 07 Nov 2026 06:58 PM (IST)
Updated Date: Sat, 07 Nov 2026 06:59 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ, ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜੀ. ਨਿਮਰਤਾ ਕੌਰ ਦੀ ਅਗਵਾਈ ਹੇਠ ਗ੍ਰੀਨ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕੇਜੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈਂਦਿਆਂ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੱਤਾ। ਇਸ ਦੌਰਾਨ ਵਿਦਿਆਰਥੀਆਂ ਲਈ ਕਲਰਿੰਗ, ਪੇਪਰ ਟੀਅਰਿੰਗ, ਕਾਗਜ਼ ਦੇ ਦੀਵੇ ਬਣਾਉਣ, ਗ੍ਰੀਟਿੰਗ ਕਾਰਡ, ਵਾਲ ਹੈਂਗਿੰਗ ਤੇ ਕੈਂਡਲ ਸਟੈਂਡ ਤਿਆਰ ਕਰਨ ਵਰਗੀਆਂ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੇ ਨਾਲ ਹੀ ਇੰਟਰ-ਹਾਊਸ ਰੰਗੋਲੀ ਮੁਕਾਬਲਾ ਵੀ ਖਿੱਚ ਦਾ ਕੇਂਦਰ ਰਿਹਾ। ਰੰਗੋਲੀ ਮੁਕਾਬਲੇ ਵਿੱਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਪਹਿਲਾ, ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਦੂਜਾ ਤੇ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ, ਇੰਜੀ. ਸਵਰਨ ਸਿੰਘ ਪ੍ਰਧਾਨ, ਗੁਰੂ ਨਾਨਕ ਖਾਲਸਾ ਕਾਲਜ, ਸੁਲਤਾਨਪੁਰ ਲੋਧੀ ਤੇ ਸਕੂਲ ਡਾਇਰੈਕਟਰ ਇੰਜੀ. ਹਰਨਿਆਮਤ ਕੌਰ ਨੇ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਤੇ ਉਤਸ਼ਾਹ ਦੀ ਭਰਪੂਰ ਸ਼ਲਾਘਾ ਕੀਤੀ।