ਖਾਲਸਾ ਕਾਲਜ ’ਚ ਮਨਾਈ ਗਈ ਗ੍ਰੀਨ ਦੀਵਾਲੀ
ਖਾਲਸਾ ਕਾਲਜ ਵਿਖੇ ਗ੍ਰੀਨ ਦੀਵਾਲੀ ਮਨਾਈ ਗਈ
Publish Date: Mon, 09 Nov 2026 08:12 PM (IST)
Updated Date: Mon, 09 Nov 2026 08:14 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਗੁਰੂ ਨਾਨਕ ਖਾਲਸਾ ਕਾਲਜ ਵਿਖੇ ਈਕੋ ਕਲੱਬ ਦੇ ਮੁਖੀ ਪ੍ਰੋ. ਜਸਵੀਰ ਕੌਰ ਤੇ ਐੱਨਐੱਸਐੱਸ ਵਿਭਾਗ ਦੇ ਮੁਖੀ ਪ੍ਰੋ. ਸ਼ਿਲਪਾ ਵੱਲੋਂ ਸਾਂਝੇ ਤੌਰ ਤੇ ਗ੍ਰੀਨ ਦੀਵਾਲੀ ਮਨਾਈ ਗਈ। ਇਸ ਮੌਕੇ ਵਿਦਿਆਰਥੀਆਂ ਲਈ ਰੰਗੋਲੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਵਿੱਚ ਮਨਪ੍ਰੀਤ ਕੌਰ ਤੇ ਨੇਹਾ ਬੀਏ ਭਾਗ ਪਹਿਲਾ ਨੇ ਪਹਿਲਾ ਸਥਾਨ, ਪ੍ਰਭਜੋਤ ਕੌਰ ਤੇ ਸਿਮਰਨਪ੍ਰੀਤ ਕੌਰ ਬੀਏ ਭਾਗ ਦੂਜਾ ਨੇ ਦੂਜਾ ਸਥਾਨ ਤੇ ਜਸਪ੍ਰੀਤ ਕੌਰ ਤੇ ਹਰਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਈਕੋ ਕਲੱਬ ਵੱਲੋਂ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੁਰੱਖਿਆ ਪ੍ਰਤੀ ਜਾਗਰੂਕ ਕਰਦਿਆਂ ਪ੍ਰਦੂਸ਼ਣ ਰਹਿਤ ਤੇ ਵਾਤਾਵਰਨ ਪੱਖੀ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜੀ. ਸਵਰਨ ਸਿੰਘ, ਕਾਲਜ ਦੇ ਡਾਇਰੈਕਟਰ ਇੰਜੀ. ਨਿਮਰਤਾ ਕੌਰ, ਇੰਜੀ. ਹਰਨਿਆਮਤ ਕੌਰ ਤੇ ਪ੍ਰਬੰਧਕ ਕਮੇਟੀ ਦੇ ਸਕੱਤਰ ਬੀਬੀ ਗੁਰਪ੍ਰੀਤ ਕੌਰ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ।