ਬਕਾਇਆਂ ਨੂੰ ਲੈ ਕੇ ਜੀਟੀਯੂ ਨੇ ਡੀਈਓ ਨਾਲ ਕੀਤੀ ਮੀਟਿੰਗ ਸੰਬੰਧੀ ਜੀ ਟੀ ਯੂ ਦੀ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਵਿਸ਼ੇਸ਼ ਮੀਟਿੰਗ
Publish Date: Fri, 18 Sep 2026 07:31 PM (IST)
Updated Date: Fri, 18 Sep 2026 07:32 PM (IST)
ਮਿਡ ਡੇ ਮੀਲ ਦੀ ਰਾਸ਼ੀ ਤੇ ਹੋਰ ਮੰਗਾਂ ’ਤੇ ਵੀ ਕੀਤਾ ਵਿਚਾਰ-ਵਟਾਂਦਰਾ ਕੁਲਬੀਰ ਸਿੰਘ ਮਿੰਟੂ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੇ ਕਮਿਸ਼ਨ ਤੇ ਮਿਡ ਡੇ ਮੀਲ ਦੇ ਬਕਾਇਆਂ ਨੂੰ ਜਾਰੀ ਕਰਵਾਉਣ ਲਈ ਗੌਰਮਿੰਟ ਟੀਚਰ ਯੂਨੀਅਨ (ਜੀਟੀਯੂ) ਦੀ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਬਜਾਜ ਨਾਲ ਵਿਸ਼ੇਸ਼ ਮੀਟਿੰਗ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ ਬੱਧਣ ਦੀ ਅਗਵਾਈ ਹੇਠ ਹੋਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਣ, ਪ੍ਰਦੀਪ ਸਿੰਘ ਘੁਮਾਣ, ਕੰਵਰਦੀਪ ਸਿੰਘ, ਨਰੇਸ਼ ਕੋਹਲੀ, ਰਾਮ ਸਿੰਘ, ਰਾਜ ਕੁਮਾਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਬਜਾਜ ਦੇ ਧਿਆਨ ਵਿੱਚ ਲਿਆਂਦਾ ਕੇ ਪੇ ਕਮਿਸ਼ਨ ਦੇ ਬਕਾਏ ਜ਼ਿਲੇ ਅੰਦਰ ਜਿਉਂ ਦੀ ਤਿਉਂ ਹੀ ਖ਼ੜੇ ਹਨ ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਪੇ ਕਮਿਸ਼ਨ ਦੇ ਬਕਾਏ ਦੇਣ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਆਗੂਆਂ ਨੇ ਕਿਹਾ ਕਿ ਬਲਾਕ ਸਿੱਖਿਆ ਅਫਸਰਾਂ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਵੀ ਅਜੇ ਤੱਕ ਬਕਾਇਆਂ ਦੇ ਬਿੱਲ ਨਹੀਂ ਬਣਾਏ ਜਾ ਸਕੇ। ਇਸੇ ਤਰ੍ਹਾਂ ਸਕੂਲਾਂ ਵਿੱਚ ਚੱਲ ਰਹੀ ਮਿਡ ਡੇ ਮੀਲ ਸਕੀਮ ਦੇ ਪੈਸੇ ਵੀ ਨਹੀਂ ਆ ਰਹੇ, ਜਿਸ ਕਾਰਨ ਅਧਿਆਪਕਾਂ ਨੂੰ ਆਪਣੇ ਪੈਸੇ ਖਰਚਣੇ ਪੈ ਰਹੇ ਹਨ। ਇਸ ਤੋਂ ਇਲਾਵਾ ਆਗੂਆਂ ਵੱਲੋਂ ਬੇਲੋੜੀਆਂ ਡਿਊਟੀਆਂ, ਕੁੱਕ ਵਰਕਰਾਂ ਤੇ ਸਫ਼ਾਈ ਸੇਵਕਾਂ ਦੀਆਂ ਤਨਖਾਹਾਂ, ਵਿਭਾਗੀ ਤਰੱਕੀਆਂ ਤੇ ਬੇਲੋੜੀਆਂ ਡਾਕਾਂ ਸੰਬੰਧੀ ਮੁਸ਼ਕਿਲਾਂ ਵੀ ਜ਼ਿਲ੍ਹਾ ਸਿੱਖਿਆ ਅਫ਼ਸਰ ਅੱਗੇ ਰੱਖੀਆਂ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਬਜਾਜ ਨੇ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੇ ਕਮਿਸ਼ਨ ਦੇ ਬਕਾਇਆਂ ਸਬੰਧੀ ਬਲਾਕ ਸਿੱਖਿਆ ਅਫਸਰਾਂ ਨੂੰ ਤੁਰੰਤ ਹਦਾਇਤਾਂ ਜਾਰੀ ਕਰਨਗੇ। ਇਸੇ ਤਰ੍ਹਾਂ ਮਿਡ ਡੇ ਮੀਲ ਦੀ ਰਾਸ਼ੀ ਵੀ ਸਕੂਲਾਂ ਤੋਂ ਬਿੱਲ ਮੰਗਵਾ ਕੇ ਜਲਦ ਜਾਰੀ ਕਰ ਦਿੱਤੀ ਜਾਵੇਗੀ। ਮਿਡ ਡੇ ਮੀਲ ਦੀ ਰਾਸ਼ੀ ਸਾਰੇ ਬਲਾਕਾਂ ਵਿੱਚ ਭੇਜ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕੁੱਕ ਵਰਕਰਾਂ ਤੇ ਸਫ਼ਾਈ ਸੇਵਕਾਂ ਦਾ ਮਿਹਨਤਾਨਾ ਵੀ ਜਲਦ ਜਾਰੀ ਕੀਤਾ ਜਾ ਰਿਹਾ ਹੈ। ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਜੇ ਇੱਕ ਹਫ਼ਤੇ ਦੇ ਅੰਦਰ ਅੰਦਰ ਪੇ ਕਮਿਸ਼ਨ ਤੇ ਮਿਡ ਡੇ ਮੀਲ ਦੇ ਬਕਾਏ ਜਾਰੀ ਨਾ ਕੀਤੇ ਗਏ ਤਾਂ ਜਥੇਬੰਦੀ ਵੱਲੋਂ ਅਗਲਾ ਐਕਸ਼ਨ ਉਲੀਕਿਆ ਜਾਵੇਗਾ। ਇਸ ਮੌਕੇ ਜਗਜੀਤ ਸਿੰਘ ਰਾਜੂ, ਅਸ਼ਵਨੀ ਕੁਮਾਰ, ਸੁਖਨਿੰਦਰ ਸਿੰਘ, ਅਮ੍ਰਿਤਪਾਲ ਸਿੰਘ ਲੋਹੀਆਂ, ਸੁਖਦੇਵ ਸਿੰਘ, ਜਸਵਿੰਦਰ ਸਿੰਘ ਤੇ ਹੋਰ ਅਧਿਆਪਕ ਹਾਜ਼ਰ ਸਨ।