ਗੁਰਦੁਆਰਾ ਕਲਗੀਧਰ ਸਿੰਘ ਸਭਾ ਵਿਖੇ ਗੂੰਜੀ ਗੁਰਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਵਿਖੇ ਗੂੰਜੀ ਗੁਰਬਾਣੀ
Publish Date: Sat, 12 Sep 2026 09:45 PM (IST)
Updated Date: Sat, 12 Sep 2026 09:47 PM (IST)
--ਪਰਵੇਜ਼ ਨਗਰ ਦੀ ਸੰਗਤ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਪਵਿੱਤਰ ਦਿਹਾੜਾ --ਹੈੱਡ ਗ੍ਰੰਥੀ ਭਾਈ ਹਰਜੀਤ ਸਿੰਘ ਨੇ ਸੰਗਤ ਨੂੰ ਕਥਾ ਵਿਚਾਰਾਂ ਨਾਲ ਜੋੜਿਆ ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ ਫੱਤੂਢੀਂਗਾ : ਗੁਰਦੁਆਰਾ ਕਲਗੀਧਰ ਸਿੰਘ ਸਭਾ ਪਰਵੇਜ਼ ਨਗਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੰਗਤ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਗੁਰੂ ਘਰ ਵਿੱਚ ਹਾਜ਼ਰੀ ਭਰੀ ਤੇ ਗੁਰਬਾਣੀ ਦਾ ਆਨੰਦ ਮਾਣਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਜੀਤ ਸਿੰਘ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ ਗਏ। ਉਪਰੰਤ ਉਨ੍ਹਾਂ ਨੇ ਸੰਗਤ ਨੂੰ ਗੁਰੂ ਸਾਹਿਬ ਦੀ ਪਾਵਨ ਬਾਣੀ ਨਾਲ ਜੋੜਦਿਆਂ ਕਥਾ ਵਿਚਾਰਾਂ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਭਾਈ ਹਰਜੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਲਈ ਰੂਹਾਨੀ ਚਾਨਣ ਦਾ ਸਰੋਤ ਹਨ। ਗੁਰਬਾਣੀ ਮਨੁੱਖ ਨੂੰ ਸੱਚ, ਨਿਮਰਤਾ, ਸੇਵਾ, ਸਿਮਰਨ ਤੇ ਆਪਸੀ ਪਿਆਰ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਦੀ ਬਾਣੀ ਨਾਲ ਜੁੜ ਕੇ ਆਪਣਾ ਜੀਵਨ ਸਫਲ ਬਣਾਉਣ ਦਾ ਸੰਦੇਸ਼ ਦਿੱਤਾ।