ਨਵ-ਨਿਯੁਕਤ ਹਲਕਾ ਇੰਚਾਰਜ ਹੰਸਪਾਲ ਰੰਗਾ ਨੂੰ ਕੀਤਾ ਸਨਮਾਨਿਤ ਨਵ ਨਿਯੁਕਤ ਹਲਕਾ ਇੰਚਾਰਜ ਹੰਸਪਾਲ ਰੰਗਾ ਨੂੰ ਗੁਰਬਿੰਦਰ ਸਾਹੀ ਨੇ ਕੀਤਾ ਸਨਮਾਨਿਤ
Publish Date: Tue, 20 Oct 2026 07:51 PM (IST)
Updated Date: Tue, 20 Oct 2026 07:54 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਗੁਰਬਿੰਦਰ ਸਿੰਘ ਸਾਹੀ ਵੱਲੋਂ ਅੱਜ ਹਲਕਾ ਕਪੂਰਥਲਾ ਦੇ ਨਵ-ਨਿਯੁਕਤ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ ਰੰਗਾ ਨਾਲ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸਾਹੀ ਦੇ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਵੀ ਮੌਜੂਦ ਸਨ। ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਗੁਰਬਿੰਦਰ ਸਿੰਘ ਸਾਹੀ ਨੇ ਕਿਹਾ ਕਿ ਦਵਿੰਦਰਪਾਲ ਸਿੰਘ ਹੰਸਪਾਲ ਰੰਗਾ ਇੱਕ ਇਮਾਨਦਾਰ ਤੇ ਵਫਾਦਾਰ ਇਨਸਾਨ ਹਨ, ਜਿਨ੍ਹਾਂ ਦੀਆਂ ਸਮਾਜ ਪ੍ਰਤੀ ਬਿਹਤਰ ਸੇਵਾਵਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ,ਪੰਜਾਬ ਪ੍ਰਧਾਨ ਅਮਨ ਅਰੋੜਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਹਲਕਾ ਕਪੂਰਥਲਾ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪਾਰਟੀ ਦੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਹੈ ਤੇ ਹਲਕਾ ਕਪੂਰਥਲਾ ’ਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ। ਸਾਹੀ ਨੇ ਕਿਹਾ ਕਿ ਪਾਰਟੀ ਵੱਲੋਂ ਹੰਸਪਾਲ ਰੰਗਾ ਨੂੰ ਹਲਕਾ ਸੇਵਾਦਾਰ ਦੀ ਜ਼ਿੰਮੇਵਾਰੀ ਦੇਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ ।ਇਸ ਨਾਲ ਹਲਕੇ ਦੇ ਵਰਕਰਾਂ ਵਿੱਚ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹੰਸਪਾਲ ਰੰਗਾ ਦੀ ਸਾਫ਼-ਸੁਥਰੀ ਛਵੀ ਤੇ ਜਨਤਾ ਨਾਲ ਨਜ਼ਦੀਕੀ ਸੰਪਰਕ ਪਾਰਟੀ ਲਈ ਲਾਭਕਾਰੀ ਸਾਬਤ ਹੋਵੇਗਾ। ਇਸ ਮੌਕੇ ਨਵ-ਨਿਯੁਕਤ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ ਰੰਗਾ ਨੇ ਸਾਹੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਰ ਵਰਕਰ ਦਾ ਪੂਰਾ ਮਾਣ-ਸਨਮਾਨ ਕਰਨਗੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ।