ਗੁ. ਬਾਬਾ ਕਾਹਨ ਸਿੰਘ ਜੀ ’ਚ ਗੁਰਮਤਿ ਸਮਾਗਮ ਕੱਲ ਗੁ: ਬਾਬਾ ਕਾਹਨ ਸਿੰਘ ਜੀ ਦੇ ਆਲੀਸ਼ਾਨ ਦਰਬਾਰ ਸਾਹਿਬ ਬਣ ਕੇ ਤਿਆਰ ; ਗੁਰਮਤਿ ਸਮਾਗਮ ਕੱਲ
Publish Date: Sun, 11 Oct 2026 07:32 PM (IST)
Updated Date: Sun, 11 Oct 2026 07:35 PM (IST)
ਅੱਜ 7 ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ, 13 ਨੂੰ ਗੁਰਮਤਿ ਸਮਾਗਮ ਦੌਰਾਨ ਸਜਣਗੇ ਦੀਵਾਨ ਸੁਖਵਿੰਦਰ ਸਿੰਘ ਸਿੱਧੂ ਪੰਜਾਬੀ ਜਾਗਰਣ ਕਾਲਾ ਸੰਘਿਆਂ : ਸਥਾਨਕ ਕਸਬੇ ਚ ਸਥਿਤ ਦੋਨਾਂ ਇਲਾਕੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸੰਤ ਬਾਬਾ ਕਾਹਨ ਦਾਸ ਜੀ ਆਲਮਗੀਰ, ਕਾਲਾ ਸੰਘਿਆਂ ਦੇ ਦਰਬਾਰ ਸਾਹਿਬ ਦੀ ਇਮਾਰਤ ਦਾ ਨਵੀਨੀਕਰਨ ਤੇ ਸੁੰਦਰੀਕਰਨ ਕਰਵਾਉਣ ਉਪਰੰਤ ਅਕਾਲ ਪੁਰਖ ਵਾਹਿਗੁਰੂ ਸ਼ੁਕਰਾਨੇ ਲਈ 7 ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਪਾਠਾਂ ਦੀ ਅਰੰਭਤਾ ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ ਸੋਹਲ ਵੱਲੋਂ ਸਰਬਤ ਦੇ ਭਲੇ ਦੀ ਅਰਦਾਸ ਕਰਕੇ ਕੀਤੀ ਗਈ। ਇਸ ਮੌਕੇ ਸਵਾਮੀ ਸ਼ਾਂਤਾਨੰਦ ਜੀ ਮਹਾਰਾਜ ਡੇਰਾ ਗੋਪਾਲ ਨਗਰ ਪ੍ਰੀਤਮ ਭਵਨ ਜਲੰਧਰ ਵਾਲਿਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕਰਵਾਏ ਜਾ ਰਹੇ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਬੱਸਣ ਨੇ ਦੱਸਿਆ ਕਿ ਪਿਛਲੇ ਕਰੀਬ 2 ਸਾਲ ਪਹਿਲਾਂ ਗੁਰਦੁਆਰਾ ਸੰਤ ਬਾਬਾ ਕਾਹਨ ਦਾਸ ਜੀ ਦੇ ਦਰਬਾਰ ਸਾਹਿਬ ਦੇ ਨਵੀਨੀਕਰਨ ਦੀ ਸੇਵਾ ਆਰੰਭੀ ਗਈ ਸੀ। ਉਨ੍ਹਾਂ ਕਿਹਾ ਕਿ ਅਰੰਭੇ ਕਾਰਜਾਂ ਲਈ ਯੂਕੇ ਵਸਦੇ ਕਾਲਾ ਸੰਘਿਆਂ ਦੇ ਸਮਾਜ ਸੇਵੀ ਜਗਤਾਰ ਸਿੰਘ ਆਈਤਾਨ ਤੇ ਆਈਤਾਨ ਪਰਿਵਾਰ ਤੇ ਹੋਰ ਐੱਨਆਰਆਈਜ਼ ਤੇ ਸਮੂਹ ਸੰਗਤਾਂ ਵੱਲੋਂ ਵੱਧ-ਚੜ੍ਹ ਕੇ ਵਿਸ਼ੇਸ਼ ਸਹਿਯੋਗ ਦਿੱਤਾ ਗਿਆ ਹੈ ਤੇ ਅੱਜ ਗੁਰੂ ਘਰ ਵਿਖੇ ਆਲੀਸ਼ਾਨ ਦਰਬਾਰ ਸਾਹਿਬ ਬਣ ਕੇ ਤਿਆਰ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਨਵੇਂ ਬਣੇ ਆਲੀਸ਼ਾਨ ਦਰਬਾਰ ਸਾਹਿਬ ਦੀ ਅਰੰਭਤਾ ਲਈ ਮਹਾਨ ਸਮਾਗਮ 13 ਅਕਤੂਬਰ ਨੂੰ ਕਰਵਾਏ ਜਾਣਗੇ ਤੇ ਸਮਾਗਮ ਦੇ ਸੰਦਰਭ ਵਿੱਚ ਅੱਜ 11 ਅਕਤੂਬਰ ਨੂੰ ਸਵੇਰੇ 11 ਵਜੇ 7 ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਪਾਠ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ 13 ਅਕਤੂਬਰ ਨੂੰ ਸਵੇਰੇ ਸਾਢੇ 10 ਵਜੇ ਪਾਏ ਜਾਣਗੇ, ਉਪਰੰਤ ਪੰਥ ਪ੍ਰਸਿੱਧ ਕੀਰਤਨੀਏ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਦੁਪਹਿਰ 1 ਵਜੇ ਤੱਕ ਨਿਹਾਲ ਕਰਨਗੇ। ਇਸ ਮੌਕੇ ਪੰਥ ਪ੍ਰਸਿੱਧ ਧਾਰਮਿਕ, ਰਾਜਸੀ ਤੇ ਸਮਾਜਿਕ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਨਗੀਆਂ। ਪ੍ਰਧਾਨ ਬੱਸਣ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਨਵੀਨੀਕਰਨ ਕਰਨਾ ਸੰਗਤਾਂ ਦੀ ਸ਼ਰਧਾ, ਸਹਿਯੋਗ ਤੇ ਗੁਰੂ ਘਰ ਪ੍ਰਤੀ ਅਥਾਹ ਪ੍ਰੇਮ ਦਾ ਪ੍ਰਤੀਕ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਵ. ਅਮਰ ਸਿੰਘ ਆਇਤਾਨ ਤੇ ਸਵ. ਬੀਬੀ ਊਧਮ ਕੌਰ ਆਇਤਾਨ ਦੇ ਸਪੁੱਤਰ ਜਗਤਾਰ ਸਿੰਘ, ਸੱਜਨ ਸਿੰਘ, ਸੁਖਦੇਵ ਸਿੰਘ (ਲੰਡਨ ਨਿਵਾਸੀ) ਤੇ ਸਮੂਹ ਆਇਤਾਨ ਪਰਿਵਾਰ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਗੁਰਮਤਿ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਤੇ ਗੁਰੂ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਜੋਗਿੰਦਰ ਸਿੰਘ, ਸੱਜਣ ਸਿੰਘ ਆਇਤਾਨ, ਗੱਤਕਾ ਕੋਚ ਨਰਿੰਦਰ ਸਿੰਘ, ਜਸਵਿੰਦਰ ਸਿੰਘ ਭੰਵਰਾ, ਜਸਵੀਰ ਸਿੰਘ ਸ਼ੀਰਾ, ਹਰਵਿੰਦਰ ਸਿੰਘ ਸੰਘਾ, ਸਰਵਣ ਸਿੰਘ ਸੰਘਾ, ਕੁਲਦੀਪ ਸਿੰਘ ਸੰਘਾ, ਪੰਚ ਰਜਿੰਦਰ ਸਿੰਘ ਸੰਘਾ, ਹੈਪੀ ਆਇਤਨ, ਗੁਰਦਾਵਰ ਸਿੰਘ ਜੱਲੋਵਾਲ, ਪਵਿੱਤਰ ਸਿੰਘ, ਬਲਰਾਜ ਪੁਰੇਵਾਲ, ਹੈਪੀ ਵਾਲੀਆ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।