ਕੋਟ ਕਰਾਰ ਖਾਂ ਵਿਖੇ ਗੁਰਮਤਿ ਕਥਾ ਸਮਾਗਮ ਕੱਲ੍ਹ
ਕੋਟ ਕਰਾਰ ਖਾਂ ਵਿਖੇ ਗੁਰਮਤਿ ਕਥਾ ਸਮਾਗਮ 23 ਨਵੰਬਰ ਨੂੰ
Publish Date: Sat, 21 Nov 2026 08:15 PM (IST)
Updated Date: Sat, 21 Nov 2026 08:16 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਕੋਟ ਕਰਾਰ ਖਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਕਥਾ ਸਮਾਗਮ 23 ਨਵੰਬਰ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ, ਐੱਨਆਰਆਈ ਵੀਰਾਂ, ਸਮੂਹ ਨਗਰ ਨਿਵਾਸੀਆਂ ਤੇ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਬੀਰ ਸਿੰਘ ਖਾਲਸਾ ਨੇ ਦੱਸਿਆ ਕਿ ਸਮਾਗਮ ਦੌਰਾਨ ਸ਼ਾਮ 5:15 ਵਜੇ ਤੋਂ 6:15 ਵਜੇ ਤੱਕ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਗੁਰਮਤਿ ਕਥਾ ਸਮਾਗਮ ਹੋਵੇਗਾ। ਇਸ ਉਪਰੰਤ ਬਾਬਾ ਜੈ ਸਿੰਘ ਵੱਲੋਂ ਆਰਤੀ-ਆਰਤਾ ਤੇ ਸ਼ਬਦ ਕੀਰਤਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਾਮ 7 ਵਜੇ ਤੋਂ ਰਾਤ 9 ਵਜੇ ਤੱਕ ਭਾਈ ਸੁਖਦੇਵ ਸਿੰਘ ਜੀ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਤੇ ਗੁਰੂ ਸਾਹਿਬਾਨ ਦੇ ਜੀਵਨ ਤੇ ਸਿੱਖਿਆਵਾਂ ਨਾਲ ਜੋੜਦਿਆਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਤੇ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।