ਸੰਗਰਾਂਦ ਮੌਕੇ ਡੇਰਾ ਖੁਖਰੈਣ ਵਿਖੇ ਗੁਰਮਤਿ ਸਮਾਗਮ ਭਲਕੇ ਸੰਗਰਾਂਦ ਮੌਕੇ ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਗੁਰਮਤਿ ਸਮਾਗਮ
Publish Date: Sat, 12 Sep 2026 09:59 PM (IST)
Updated Date: Sat, 12 Sep 2026 10:02 PM (IST)
--15 ਸਤੰਬਰ ਨੂੰ ਦੋ ਸ੍ਰੀ ਅਖੰਡ ਪਾਠ ਸਾਹਿਬ ਆਰੰਭ, 17 ਸਤੰਬਰ ਨੂੰ ਭੋਗ ਉਪਰੰਤ ਕਥਾ, ਕੀਰਤਨ ਤੇ ਢਾਡੀ ਵਾਰਾਂ ਨਾਲ ਸੰਗਤਾਂ ਨਿਹਾਲ ਹੋਣਗੀਆਂ --ਅੰਮ੍ਰਿਤ ਵੇਲੇ ਤੋਂ ਅਤੁੱਟ ਵਰਤੇਗਾ ਗੁਰੂ ਕਾ ਲੰਗਰ, ਮੁੱਖ ਸੇਵਾਦਾਰ ਬਾਬਾ ਅਮਰੀਕ ਸਿੰਘ ਵੱਲੋਂ ਸੰਗਤਾਂ ਨੂੰ ਪਰਿਵਾਰਾਂ ਸਮੇਤ ਪੁੱਜਣ ਦੀ ਅਪੀਲ ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ ਫੱਤੂਢੀਂਗਾ : ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਬਾਬਾ ਅਮਰੀਕ ਸਿੰਘ ਜੀ ਨੇ ਦੱਸਿਆ ਕਿ ਹਰ ਮਹੀਨੇ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸੇ ਤਹਿਤ 15 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਦੋ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ। ਇਨ੍ਹਾਂ ਦੀ ਸੰਪੂਰਨਤਾ 17 ਸਤੰਬਰ ਦਿਨ ਵੀਰਵਾਰ, ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਸਵੇਰੇ 10 ਵਜੇ ਹੋਵੇਗੀ। ਭੋਗ ਉਪਰੰਤ ਸਵੇਰੇ 10 ਤੋਂ 11 ਵਜੇ ਤੱਕ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਜਾਵੇਗਾ। ਇਸ ਤੋਂ ਬਾਅਦ 11 ਤੋਂ 12 ਵਜੇ ਤੱਕ ਭਾਈ ਸੁਖਵਿੰਦਰ ਸਿੰਘ ਬਟਾਲਵੀ ਦਾ ਕੀਰਤਨੀ ਜਥਾ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ। ਦੁਪਹਿਰ 12 ਤੋਂ 1 ਵਜੇ ਤੱਕ ਭਾਈ ਸੁਖਦੇਵ ਸਿੰਘ ਬੂਹ ਦਾ ਢਾਡੀ ਜਥਾ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਏਗਾ। ਇਸ ਮੌਕੇ ਗੁਰੂ ਕਾ ਲੰਗਰ ਅੰਮ੍ਰਿਤ ਵੇਲੇ ਤੋਂ ਅਤੁੱਟ ਵਰਤਾਇਆ ਜਾਵੇਗਾ। ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਦੇ ਮੁੱਖ ਸੇਵਾਦਾਰ ਬਾਬਾ ਅਮਰੀਕ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਧਾਰਮਿਕ ਸਮਾਗਮ ਵਿੱਚ ਆਪਣੇ ਪਰਿਵਾਰਾਂ ਸਮੇਤ ਸ਼ਾਮਲ ਹੋ ਕੇ ਗੁਰਬਾਣੀ, ਕਥਾ, ਕੀਰਤਨ ਤੇ ਗੁਰ ਇਤਿਹਾਸ ਦਾ ਲਾਹਾ ਲੈਣ।