ਤਪ ਅਸਥਾਨ ਨਿਰਮਲ ਕੁਟੀਆ ’ਚ ਗੁਰਮਤਿ ਸਮਾਗਮ 14 ਨੂੰ
ਤਪ ਅਸਥਾਨ ਨਿਰਮਲ ਕੁਟੀਆ ਵਿਖੇ ਗੁਰਮਤਿ ਸਮਾਗਮ 14 ਨੂੰ
Publish Date: Fri, 10 Apr 2026 07:35 PM (IST)
Updated Date: Fri, 10 Apr 2026 07:38 PM (IST)
ਫਗਵਾੜਾ : ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪਿੰਡ ਪੰਡਵਾ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਅਤੇ ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 14 ਅਪ੍ਰੈਲ ਮੰਗਲਵਾਰ ਨੂੰ ਸ਼੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਦੀ ਅਗਵਾਈ ਹੇਠ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਨੇ ਦੱਸਿਆ ਕਿ 12 ਅਪ੍ਰੈਲ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਜਾਪਾਂ ਦੀਆਂ ਲੜੀਆਂ ਆਰੰਭ ਕੀਤੀਆਂ ਜਾਣਗੀਆਂ ਅਤੇ 14 ਅਪ੍ਰੈਲ ਮੰਗਲਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਜਾਪਾਂ ਦੇ ਭੋਗ ਉਪਰੰਤ ਸਜੇ ਦੀਵਾਨਾਂ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਕੀਰਤਨੀ ਜਥਿਆਂ ਭਾਈ ਗੁਰਪ੍ਰੀਤ ਸਿੰਘ ਜੀ ਸਮਰਾਏ ਵਾਲੇ ਆਈਆਂ ਸੰਗਤਾਂ ਨੂੰ ਸਿੱਧੀਆਂ ਧਾਰਨਾਵਾਂ ਨਾਲ ਨਿਹਾਲ ਕਰਨਗੇ। ਉਪਰੰਤ ਆਏ ਹੋਏ ਸਮੂਹ ਸੰਤਾਂ ਮਹਾਪੁਰਸ਼ਾਂ ਵੱਲੋਂ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਈ ਜਾਵੇਗੀ। ਉਪਰੰਤ ਸ਼੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਵੱਲੋਂ ਸੰਗਰਾਂਦ ਦੇ ਦਿਹਾੜੇ ਦੀ ਵਿਆਖਿਆ ਸੰਗਤਾਂ ਨਾਲ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਨੇ ਸਮੂਹ ਸਾਧ ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਬੇਨਤੀ ਕੀਤੀ।