ਗੁਰਦੁਆਰਾ ਬਾਉਲੀ ਸਾਹਿਬ ’ਚ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ
ਗੁਰਦੁਆਰਾ ਬਾਉਲੀ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ
Publish Date: Sat, 07 Feb 2026 10:00 PM (IST)
Updated Date: Sat, 07 Feb 2026 10:02 PM (IST)

--ਦੇਸੀ ਘਿਉ ਦਾ ਟਰੱਕ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਲਈ ਰਵਾਨਾ ਚੰਨਪ੍ਰੀਤ ਸਿੰਘ ਕੰਗ, ਪੰਜਾਬੀ ਜਾਗਰਣ ਨਡਾਲਾ : ਸੰਤ ਬਾਬਾ ਨਰਿੰਦਰ ਸਿੰਘ ਤੇ ਸੰਤ ਬਾਬਾ ਬਲਵਿੰਦਰ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੀ ਪ੍ਰੇਰਣਾ ਨਾਲ ਸਰਬੱਤ ਦੇ ਭਲੇ ਦੀ ਕਾਮਨਾ ਹੇਠ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਬੜੀ ਹੀ ਸ਼ਰਧਾ ਤੇ ਧਾਰਮਿਕ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਦੌਰਾਨ ਭਾਈ ਗੁਰਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਤੇ ਭਾਈ ਜ਼ਬਰਤੋੜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵੱਲੋਂ ਮਧੁਰ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੌਰਾਨ ਸੰਤ ਬਾਬਾ ਨਰਿੰਦਰ ਸਿੰਘ ਜੀ ਹਜ਼ੂਰ ਸਾਹਿਬ ਵਾਲਿਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਸੰਗਤ ਨੂੰ ਗੁਰੂ ਦੀ ਸੇਵਾ, ਨਾਮ ਸਿਮਰਨ ਤੇ ਆਪਸੀ ਭਾਈਚਾਰੇ ਬਾਰੇ ਗੁਰਮਤਿ ਉਪਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਗੁਰੂ ਕੇ ਲੰਗਰ ਦੀ ਸੇਵਾ ਸਭ ਤੋਂ ਉੱਚੀ ਸੇਵਾ ਹੈ, ਜੋ ਮਨੁੱਖ ਦੇ ਅੰਦਰ ਨਿਮਰਤਾ ਤੇ ਸੇਵਾ ਭਾਵਨਾ ਪੈਦਾ ਕਰਦੀ ਹੈ। ਸੰਤ ਬਾਬਾ ਜੀ ਦੇ ਉਪਦੇਸ਼ਾਂ ਨਾਲ ਸਮੂਹ ਸੰਗਤ ਨਿਹਾਲ ਹੋ ਗਈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਾਬਾ ਸਾਧੂ ਸਿੰਘ ਰਾਏਪੁਰ ਅਰਾਈਆਂ ਵੱਲੋਂ ਸੰਤ ਬਾਬਾ ਜੀ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮ ਦੀ ਸਮਾਪਤੀ ਉਪਰੰਤ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਦੇਸੀ ਘਿਉ ਦਾ ਟਰੱਕ ਜੈਕਾਰਿਆਂ ਦੀ ਗੂੰਜ ਵਿਚ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਚੱਲ ਰਹੇ ਗੁਰੂ ਕੇ ਲੰਗਰਾਂ ਲਈ ਰਵਾਨਾ ਕੀਤਾ ਗਿਆ। ਇਸ ਸਮਾਗਮ ਵਿਚ ਮੈਨੇਜਰ ਕਮਲਜੀਤ ਸਿੰਘ ਖੱਸਣ, ਜਥੇਦਾਰ ਸੂਰਤ ਸਿੰਘ ਮੁਲਤਾਨੀ, ਬਾਬਾ ਬਲਵਿੰਦਰ ਸਿੰਘ ਦਿੱਲੀ ਵਾਲੇ, ਅਵਤਾਰ ਸਿੰਘ ਵਾਲੀਆ, ਪਲਵਿੰਦਰ ਸਿੰਘ ਘੋਤੜਾ, ਜੋਗਾ ਸਿੰਘ, ਗੁਰਨਾਮ ਸਿੰਘ ਸਲੈਚ, ਗੁਰਦੀਪ ਸਿੰਘ ਕਲਸੀ, ਸਰਪੰਚ ਵਰਿੰਦਰ ਕੁਮਾਰ ਪਰਾਸ਼ਰ, ਰਾਜ ਹੰਸ, ਜੋਗਿੰਦਰ ਸਿੰਘ ਸਾਹੀ, ਸੁਰਿੰਦਰ ਸਿੰਘ ਸ਼ਿੰਦਾ ਮੁਲਤਾਨੀ, ਅਜੀਤ ਸਿੰਘ ਖੱਖ, ਨਵਜਿੰਦਰ ਸਿੰਘ ਬੱਗਾ ਕੋਚ, ਨੰਬਰਦਾਰ ਦਲਜਿੰਦਰ ਸਿੰਘ ਘੋਤੜਾ, ਹਰਜਿੰਦਰ ਸਿੰਘ ਮੁਲਤਾਨੀ, ਮੋਹਨ ਸਿੰਘ, ਹਰਚਰਨ ਸਿੰਘ ਖਾਲਸਾ, ਸ਼ੇਰਪਾਲ ਸਿੰਘ ਟਿੰਕੂ, ਭੁਪਿੰਦਰ ਸਿੰਘ ਲੱਕੀ, ਹਰਵਿੰਦਰ ਸਿੰਘ ਸਾਹੀ, ਬਾਬਾ ਚੱਕੀ ਵਾਲੇ, ਸੁਖਜਿੰਦਰ ਸਿੰਘ ਜੌਹਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।