ਵਿਜੇ ਸੋਨੀ, ਫਗਵਾੜਾ

ਇਤਿਹਾਸਕ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ, ਜਿਸ 'ਚ ਭਾਈ ਗੁਰਦੀਪ ਸਿੰਘ, ਭਾਈ ਬਲਰਾਜ ਸਿੰਘ, ਭਾਈ ਮੋਹਕਮ ਸਿੰਘ, ਭਾਈ ਇਕਬਾਲ ਸਿੰਘ ਆਦਿ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਐੱਸਜੀਪੀਸੀ, ਜਤਿੰਦਰਪਾਲ ਸਿੰਘ ਪਲਾਹੀ, ਨਰਿੰਦਰ ਸਿੰਘ ਮੈਨੇਜਰ, ਜਤਿੰਦਰ ਸਿੰਘ ਖਾਲਸਾ, ਤਰਸੇਮ ਸਿੰਘ ਸੇਮੀ, ਭਾਈ ਬਲਵਿੰਦਰ ਸਿੰਘ ਹੈੱਡ ਗੰ੍ਥੀ, ਭਾਈ ਅੰਮਿ੍ਤਪਾਲ ਸਿੰਘ, ਗੁਰਮੀਤ ਸਿੰਘ, ਭਾਈ ਹਰਜਿੰਦਰ ਸਿੰਘ, ਜਸਬੀਰ ਸਿੰਘ ਸੱਗੂ, ਬਾਬਾ ਹਰਜੀਤ, ਕੁਲਵਿੰਦਰ ਸਿੰਘ, ਜਸਬੀਰ ਸਿੰਘ ਸੱਗੂ, ਅਤਵਿੰਦਰ ਸਿੰਘ, ਅਰਵਿੰਦਰ ਸਿੰਘ ਨੀਟਾ, ਬੀਬੀ ਜਸਵਿੰਦਰ ਕੌਰ, ਬੀਬੀ ਪਰਮਿੰਦਰ ਕੌਰ ਖਾਲਸਾ, ਬੀਬੀ ਸੰਤੋਸ਼ ਕੌਰ, ਬੀਬੀ ਬਲਵੀਰ ਕੌਰ, ਸੂਬੇਦਾਰ ਰਘਵੀਰ ਸਿੰਘ, ਜਸਬੀਰ ਸਿੰਘ, ਡਾ ਗੁਰਦੇਵ ਸਿੰਘ ਪਿੰ੍ਸੀਪਲ, ਜੋਬਨ ਸਿੰਘ, ਹਰਵਿੰਦਰ ਸਿੰਘ, ਕਿਰਪਾਲ ਸਿੰਘ ਆਦਿ ਹਾਜ਼ਰ ਸਨ। ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਐੱਸਜੀਪੀਸੀ ਵੱਲੋਂ ਰਾਗੀ ਜਥਿਆਂ ਤੇ ਸਹਿਯੋਗੀਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।