ਬੇਗੋਵਾਲ ’ਚ ਗੁਰਮਿਤ ਸਮਾਗਮ ਅੱਜ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਡੇ 144ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਿਤ ਸਮਾਗਮ ਅੱਜ
Publish Date: Fri, 16 Oct 2026 09:00 PM (IST)
Updated Date: Fri, 16 Oct 2026 09:03 PM (IST)
ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਬੇਗੋਵਾਲ : ਮਹਾਨ ਤਪਸਵੀ, ਵਿਦਿਆ ਦੇ ਦਾਨੀ ਤੇ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੇ 144ਵੇਂ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅੱਜ 17 ਅਕਤੂਬਰ ਦਿਨ ਸ਼ਨੀਵਾਰ ਨੂੰ ਸੰਤ ਬਾਬਾ ਪ੍ਰੇਮ ਸਿੰਘ ਜੀ ਦੇ ਅਸਥਾਨ ਬੇਗੋਵਾਲ ਵਿਖੇ ਬੜੀ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਜੀ ਦੇ ਅਸਥਾਨ ਦੇ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸੰਤਾਂ ਦੇ ਜਨਮ ਦਿਹਾੜੇ ਸਬੰਧੀ ਕਰਵਾਏ ਜਾ ਰਹੇ ਇਸ ਮਹਾਨ ਗੁਲ ਗੁਰਮਤਿ ਸਮਾਗਮ ਦੀ ਸ਼ੁਰੂਆਤ 17 ਅਕਤੂਬਰ ਨੂੰ ਸਵੇਰੇ 10 ਵਜੇ ਹੋਵੇਗੀ, ਜਿਸ ਦੀ ਸਮਾਪਤੀ ਦੁਪਹਿਰ 2 ਵਜੇ ਤੱਕ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰੱਖੇ ਗਏ ਅਖੰਡ ਪਾਠ ਦੇ ਭੋਗ ਉਪਰੰਤ ਕਰਵਾਏ ਜਾਣ ਵਾਲੇ ਗੁਰਮਤ ਸਮਾਗਮ ਵਿੱਚ ਹਜੂਰੀ ਰਾਗੀ ਤੇ ਢਾਡੀ ਸਿੰਘ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ ਤੇ ਸੰਤਾਂ ਦੀ ਜੀਵਨੀ ’ਤੇ ਵੀ ਚਾਨਣਾ ਪਾਉਣਗੇ। ਇਸ ਮੌਕੇ ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 17 ਅਕਤੂਬਰ ਨੂੰ ਇਨ੍ਹਾਂ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਪਹੁੰਚਣ ਤੇ ਸਮਾਗਮਾਂ ਦੀਆਂ ਰੌਣਕਾਂ ਨੂੰ ਵਧਾਉਣ। ਇਸ ਮੌਕੇ ਯੁਵਰਾਜ ਭੁਪਿੰਦਰ ਸਿੰਘ, ਕੌਂਸਲਰ ਰਜਿੰਦਰ ਸਿੰਘ ਲਾਡੀ, ਜਸਵੰਤ ਸਿੰਘ ਮੁਰੱਬੀਆ, ਕਰਨੈਲ ਸਿੰਘ, ਵਿਕਰਮਜੀਤ ਸਿੰਘ ਵਿੱਕੀ, ਅਮਰੀਕ ਸਿੰਘ ਪੀਏ ਆਦਿ ਹਾਜ਼ਰ ਸਨ।