ਜਾਰਜਪੁਰ ’ਚ ਗੁਰਮਤਿ ਸਮਾਗਮ ਕਰਵਾਇਆ ਗੁਰਮਤਿ ਪ੍ਰਚਾਰ ਲਹਿਰ ਤਹਿਤ ਜਾਰਜਪੁਰ ਵਿਖੇ ਗੁਰਮਤਿ ਸਮਾਗਮ ਕਰਵਾਇਆ
Publish Date: Tue, 25 Aug 2026 07:29 PM (IST)
Updated Date: Tue, 25 Aug 2026 07:30 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਐਡ. ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਤੇ ਹਲਕਾ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਦੀ ਦੇਖ-ਰੇਖ ਹੇਠ ਚੱਲ ਰਹੀ ਖਾਲਸਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਸੰਤ ਬਾਬਾ ਨਿਹਾਲ ਸਿੰਘ ਗੁਰਦੁਆਰਾ ਸਾਹਿਬ ਜੀ ਪਿੰਡ ਜਾਰਜਪੁਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਤੇ ਗੁਰੂ ਇਤਿਹਾਸ ਦੀ ਵਿਚਾਰ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਬੁਲਾਰਿਆਂ ਨੇ ਸੰਗਤਾਂ ਨੂੰ ਗੁਰਬਾਣੀ, ਨਾਲ ਜੁੜਨ, ਨਿਤਨੇਮ ਕਰਨ ਤੇ ਆਪਣੇ ਬੱਚਿਆਂ ਨੂੰ ਵੀ ਸਿੱਖੀ ਦੀਆਂ ਕਦਰਾਂ-ਕੀਮਤਾਂ ਨਾਲ ਜੋੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਇਆ ਗੁਰਮਤਿ ਦਾ ਮਾਰਗ ਮਨੁੱਖ ਨੂੰ ਸੱਚ, ਸੇਵਾ, ਸਿਮਰਨ ਤੇ ਨਿਮਰਤਾ ਵਾਲਾ ਜੀਵਨ ਜਿਊਣ ਦੀ ਪ੍ਰੇਰਣਾ ਦਿੰਦਾ ਹੈ। ਅੱਜ ਦੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਤੇ ਗੁਰਬਾਣੀ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਕਿਹਾ ਕਿ ਅੰਮ੍ਰਿਤ ਛਕਣਾ ਸਿੱਖ ਜੀਵਨ ਦੀ ਮਹਾਨ ਦਾਤ ਹੈ ਤੇ ਹਰ ਸਿੱਖ ਨੂੰ ਗੁਰੂ ਸਾਹਿਬ ਦੀ ਰਹਿਤ ਵਿੱਚ ਰਹਿੰਦਿਆਂ ਗੁਰੂ ਵਾਲਾ ਜੀਵਨ ਜਿਊਣ ਦਾ ਯਤਨ ਕਰਨਾ ਚਾਹੀਦਾ ਹੈ। ਉਨ੍ਹਾਂ ਸੰਗਤਾਂ ਨੂੰ ਵਿਸ਼ੇਸ਼ ਤੌਰ ਤੇ ਪ੍ਰੇਰਣਾ ਦਿੰਦਿਆਂ ਦੱਸਿਆ ਕਿ 11 ਸਤੰਬਰ 2026 ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਇਸ ਪਵਿੱਤਰ ਮੌਕੇ ਤੇ ਪਰਿਵਾਰ ਸਮੇਤ ਪਹੁੰਚ ਕੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਗੁਰਦੁਆਰਾ ਕਮੇਟੀ ਵੱਲੋਂ ਬੀਬੀ ਗੁਰਪ੍ਰੀਤ ਕੌਰ ਰੂਹੀ ਤੇ ਹੋਰ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਜਥੇਦਾਰ ਪਰਮਿੰਦਰ ਸਿੰਘ ਖਾਲਸਾ, ਬਲਵਿੰਦਰ ਸਿੰਘ, ਸਲਵਿੰਦਰ ਸਿੰਘ, ਦਰਸ਼ਨ ਸਿੰਘ, ਤਰਸ਼ੇਮ ਸਿੰਘ, ਸਤਵਿੰਦਰ ਸਿੰਘ, ਲਾਲ ਸਿੰਘ ਖਜ਼ਾਨਚੀ, ਅਮਰਜੀਤ ਸਿੰਘ ਮੀਤ ਪ੍ਰਧਾਨ, ਬੀਬੀ ਬਲਜੀਤ ਕੌਰ ਕਮਾਲਪੁਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।