ਸੰਗਰਾਂਦ ਤੇ ਚਾਲੀ ਮੁਕਤਿਆਂ ਦੀ ਯਾਦ ’ਚ ਗੁਰਮਤਿ ਸਮਾਗਮ ਕਰਵਾਇਆ
ਸੰਗਰਾਂਦ ਤੇ ਚਾਲੀ ਮੁਕਤਿਆਂ ਦੀ ਯਾਦ ’ਚ ਗੁਰਮਤਿ ਸਮਾਗਮ ਕਰਵਾਇਆ
Publish Date: Wed, 14 Jan 2026 08:06 PM (IST)
Updated Date: Thu, 15 Jan 2026 04:12 AM (IST)
ਕੈਪਸ਼ਨ : 14ਕੇਪੀਟੀ33,34 ਸੰਤ ਬਾਬਾ ਅਮਰੀਕ ਸਿੰਘ ਜੀ ਖੁਖਰੈਣ ਵਾਲੇ ਸੰਗਤਾਂ ਨੂੰ ਇਤਿਹਾਸ ਸੁਣਾਉਂਦੇ ਹੋਏ ਤੇ ਹਾਜਰ ਸੰਗਤਾਂ । ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਗੁਰਦੁਆਰਾ ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਮਾਘ ਮਹੀਨੇ ਦੀ ਸੰਗਰਾਂਦ ਅਤੇ ਚਾਲੀ ਮੁਕਤਿਆਂ ਦੀ ਯਾਦ ਵਿੱਚ ਸੰਗਤ ਦੇ ਸਹਿਯੋਗ ਨਾਲ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਈ ਤਰਸੇਮ ਸਿੰਘ ਅਤੇ ਰਾਗੀ ਭਾਈ ਸਰੂਪ ਸਿੰਘ ਜੀ ਬਿਧੀ ਚੰਦੀਏ ਵੱਲੋਂ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਚਾਲੀ ਮੁਕਤਿਆਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਸਮਾਗਮ ਦੌਰਾਨ ਸੰਤ ਬਾਬਾ ਅਮਰੀਕ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਵਾਲਿਆਂ ਨੇ ਕਿਹਾ ਕਿ ਸ਼ਹੀਦ ਸਿੰਘਾਂ ਦੀ ਲਾਸਾਨੀ ਸ਼ਹਾਦਤ ਹਮੇਸ਼ਾ ਸਮੁੱਚੀ ਮਾਨਵਤਾ ਲਈ ਪ੍ਰੋਰਨਾਸ੍ਰੋਤ ਹੁੰਦੀ ਹੈ, ਚਾਲੀ ਮੁਕਤਿਆਂ ਦਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਤੀ ਪਿਆਰ, ਸਮਰਪਣ ਅਤੇ ਧਰਮ ਪ੍ਰਤੀ ਦ੍ਰਿੜਤਾ ਸਾਨੂੰ ਵੀ ਆਪਣੇ ਧਰਮ, ਦੇਸ਼ ਪ੍ਰਤੀ ਹਮੇਸ਼ਾ ਤਿਆਗ ਅਤੇ ਸੱਚੀ ਕੁਰਬਾਨੀ ਵਾਲੀ ਸੇਧ ਦਿੰਦੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਸਿੰਘਾਂ ਦਾ ਗੂਰੂ ਪ੍ਰਤੀ ਪਿਆਰ, ਵਿਸ਼ਵਾਸ ਅਤੇ ਸ਼ਹਾਦਤ ਵਿਸ਼ੇਸ਼ ਅਰਥਾਂ ਦੀ ਧਾਰਨੀ ਹੈ। ਆਪਣੇ ਧਰਮ ਪ੍ਰਤੀ ਦ੍ਰਿੜਤਾ ਦਾ ਸਾਰਥਿਕ ਸੁਨੇਹਾ ਹੈ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।