ਸਾਥੀ ਨੇ ਮਨੂ ਦੋਸਾਂਝ ਨੂੰ ਕੀਤਾ ਸਨਮਾਨਿਤ
ਗੁਰਮੀਤ ਸਿੰਘ ਸਾਥੀ ਨੇ ਮਨਦੀਪ ਸਿੰਘ ਮਨੂ ਦੁਸਾਂਝ ਨੂੰ ਸਿਰੋਪਾਓ ਭੇਟ ਕਰਕੇ ਕੀਤਾ ਸਨਮਾਨਿਤ
Publish Date: Sat, 14 Nov 2026 09:44 PM (IST)
Updated Date: Sat, 14 Nov 2026 09:45 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸਮਾਜ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਲਗਾਤਾਰ ਆਪਣੀ ਆਵਾਜ਼ ਬੁਲੰਦ ਕਰਨ ਵਾਲੇ ਮਨਦੀਪ ਦੋਸਾਂਝ ਨੂੰ ਆਰਟੀਆਈ ਐਕਟੀਵਿਸਟ ਗੁਰਮੀਤ ਸਿੰਘ ਸਾਥੀ ਦੀ ਅਗਵਾਈ ਹੇਠ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਵਜੋਂ ਸਿਰੋਪਾਓ ਭੇਟ ਕਰਕੇ ਸਨਮਾਨ ਦਿੱਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ ਸਾਥੀ ਨੇ ਦੱਸਿਆ ਕਿ ਫਗਵਾੜਾ ਸ਼ਹਿਰ ਵਿੱਚ ਹੋ ਰਹੇ ਨਾਜਾਇਜ਼ ਕਬਜ਼ਿਆਂ ਦੇ ਮਾਮਲੇ ਨੂੰ ਲੈ ਕੇ ਉਹ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਯਤਨਸ਼ੀਲ ਹਨ। ਹੁਣ ਮਨਦੀਪ ਸਿੰਘ ਮਨੂ ਦੋਸਾਂਝ ਵੱਲੋਂ ਝੁੱਗੀਆਂ ਤੇ ਨਾਜਾਇਜ਼ ਕਬਜ਼ਿਆਂ ਸਬੰਧੀ ਚੁੱਕੀ ਗਈ ਆਵਾਜ਼ ਨੂੰ ਮਿਲ ਕੇ ਅਮਲੀ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਨਦੀਪ ਸਿੰਘ ਦੋਸਾਂਝ ਵੱਲੋਂ ਹਮੇਸ਼ਾ ਸਮਾਜਿਕ ਮੁੱਦਿਆਂ ਨੂੰ ਲੈ ਕੇ ਲੋਕਾਂ ਦੀ ਆਵਾਜ਼ ਬਣਨ ਦਾ ਯਤਨ ਕੀਤਾ ਜਾਂਦਾ ਹੈ। ਸਮਾਜ ਪ੍ਰਤੀ ਉਨ੍ਹਾਂ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਮਾਜ ਦੀ ਬਿਹਤਰੀ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਬਾਬਾ ਜਸਪਾਲ ਸਿੰਘ ਵੀ ਮੌਜੂਦ ਸਨ।