ਵਿਰਾਸਤੀ ਮੇਲੇ ’ਚ ਗੁਰਨਾਮ ਭੁੱਲਰ ਨੇ ਲਾਈਆਂ ਰੌਣਕਾਂ
ਵਿਰਾਸਤੀ ਮੇਲਾ 2026 ਦੌਰਾਨ ਗੁਰਨਾਮ ਭੁੱਲਰ ਨੇ ਆਪਣੇ ਗੀਤਾਂ ਨਾਲ ਲਾਈਆਂ ਰੌਣਕਾਂ
Publish Date: Sat, 21 Mar 2026 10:00 PM (IST)
Updated Date: Sat, 21 Mar 2026 10:04 PM (IST)

ਅਮਰੀਕ ਸਿੰਘ ਮੱਲ੍ਹੀ\ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਵਿਰਾਸਤੀ ਮੇਲਾ-2026 ਦੇ ਦੂਜੇ ਦਿਨ ਅੱਜ ਪੰਜਾਬ ਦੇ ਪ੍ਰਸਿੱਧ ਗਾਇਕ ਗੁਰਨਾਮ ਭੁੱਲਰ ਨੇ ਆਪਣੀ ਗੀਤਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕੀਤਾ। ਮੇਲੇ ਦੇ ਦੂਜੇ ਦਿਨ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਸ਼ਮਾ ਰੌਸ਼ਨ ਕਰਕੇ ਮੇਲੇ ਦੀ ਸ਼ੁਰੂਆਤ ਕੀਤੀ ਗਈ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਸ ਵਿਰਾਸਤੀ ਮੇਲੇ ਦਾ ਮੁੱਖ ਮਕਸਦ ਲੋਕਾਂ ਨੂੰ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਨਾਲ ਜੋੜਨਾ ਹੈ। ਇਸ ਤੋਂ ਪਹਿਲਾਂ ਜੇਐੱਨਵੀ ਮਸੀਤ, ਸਮਾਰਟ ਸਕੂਲ ਕੋਆਰਡੀਨੇਟਰ ਤੇ ਵਿਰਸਾ ਸਿਸਟਰਜ਼ ਵੱਲੋਂ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਵੱਡੀ ਗਿਣਤੀ ਵਿਚ ਪੁੱਜੇ ਦਰਸ਼ਕਾਂ ਨੇ ਪੰਜਾਬ ਸਰਕਾਰ ਵੱਲੋਂ ਕਪੂਰਥਲਾ ਦੀ ਵਿਰਾਸਤ ਨੂੰ ਰੂਪਮਾਨ ਕਰਨ ਲਈ ਲਗਾਏ ਗਏ ਵਿਰਾਸਤੀ ਮੇਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੇਲੇ ਨਵੀਂ ਪੀੜ੍ਹੀ ਨੂੰ ਅਮੀਰ ਸੱਭਿਆਚਾਰ ਬਾਰੇ ਜਾਣੂੰ ਕਰਵਾਉਣ ਤੇ ਵਿਰਾਸਤ ਨਾਲ ਜੋੜਨ ’ਚ ਸਹਾਈ ਹੋਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਗੁਰਨਾਮ ਭੁੱਲਰ ਤੇ ਹੋਰਨਾਂ ਕਲਾਕਾਰਾਂ ਤੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਸਰਬਜੀਤ ਸਿੰਘ ਲੁਬਾਣਾ, ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ, ਟਰੇਡ ਵਿੰਗ ਦੇ ਚੇਅਰਮੈਨ ਕੰਵਰ ਇਕਬਾਲ ਸਿੰਘ, ਹਲਕਾ ਇੰਚਾਰਜ ਕਪੂਰਥਲਾ ਐਡਵੋਕੇਟ ਕਰਮਬੀਰ ਸਿੰਘ ਚੰਦੀ, ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜ਼ੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਤੇ ਹਲਕਾ ਇੰਚਾਰਜ ਸੁਲਤਾਨਪੁਰ ਲੋਧੀ ਸੱਜਣ ਸਿੰਘ ਚੀਮਾ, ਹਲਕਾ ਇੰਚਾਰਜ ਭੁਲੱਥ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ, ਹਲਕਾ ਇੰਚਾਰਜ ਫਗਵਾੜਾ ਹਰਨੂਰ ਸਿੰਘ ਹਰਜੀ ਮਾਨ ਤੇ ਹੋਰ ਹਾਜ਼ਰ ਸਨ।