ਗੁਰਪਾਲ ਇੰਡੀਅਨ ਬਣੇ ਮਾਰਕੀਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਗੁਰਪਾਲ ਇੰਡੀਅਨ ਬਣੇ ਮਾਰਕੀਟ ਕਮੇਟੀ ਕਪੂਰਥਲਾ ਦੇ ਚੇਅਰਮੈਨ
Publish Date: Sun, 23 Aug 2026 07:17 PM (IST)
Updated Date: Sun, 23 Aug 2026 07:18 PM (IST)
--ਆਮ ਪਰਿਵਾਰ ਦਾ ਮਿਹਨਤੀ ਨੌਜਵਾਨ ਬਣਿਆ ਮਾਰਕੀਟ ਕਮੇਟੀ ਦਾ ਚੇਅਰਮੈਨ --ਸਾਰੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ : ਇੰਡੀਅਨ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਆਮ ਪਰਿਵਾਰਾਂ ਨਾਲ ਸਬੰਧਤ ਮਿਹਨਤੀ ਨੌਜਵਾਨਾਂ ਤੇ ਪਾਰਟੀ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਣ ਦੀ ਲੜੀ ਤਹਿਤ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੂੰ ਮਾਰਕੀਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਅੱਜ ਬਹੁਤ ਖੁਸ਼ੀ ਦਾ ਦਿਨ ਹੈ ਕਿ ਇੱਕ ਆਮ ਪਰਿਵਾਰ ਵਿੱਚੋਂ ਨਿਕਲੇ ਮਿਹਨਤੀ ਨੌਜਵਾਨ ਗੁਰਪਾਲ ਇੰਡੀਅਨ ਨੂੰ ਮਾਰਕੀਟ ਕਮੇਟੀ ਕਪੂਰਥਲਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਆਪ ਆਗੂਆਂ ਨੇ ਗੁਰਪਾਲ ਇੰਡੀਅਨ ਉਨ੍ਹਾਂ ਦੇ ਪਰਿਵਾਰ ਤੇ ਸਮੂਹ ਸ਼ੁਭਚਿੰਤਕਾਂ ਨੂੰ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਲਗਨ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਗੁਰਪਾਲ ਇੰਡੀਅਨ ਨੇ ਆਪਣੀ ਇਸ ਨਿਯੁਕਤੀ ’ਤੇ ਹਾਈਕਮਾਂਡ, ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਵੰਤ ਸਿੰਘ ਮਾਨ, ਸੂਬਾ ਪ੍ਰਭਾਰੀ ਮੁਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ, ਦੋਆਬਾ ਇੰਚਾਰਜ ਸੰਦੀਪ ਸੈਣੀ, ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ ਤੇ ਪਾਰਟੀ ਹਾਈ ਕਮਾਂਡ ਦਾ ਹਲਕੇ ਵਿੱਚ ਦੁਬਾਰਾ ਚੇਅਰਮੈਨ ਨਿਯੁਕਤ ਕਰਨ ’ਤੇ ਧੰਨਵਾਦ ਕੀਤਾ। ਇੰਡੀਅਨ ਨੇ ਕਿਹਾ ਕਿ ਪਾਰਟੀ ਤੇ ਸਰਕਾਰ ਦੀ ਟੀਮ ਪੂਰੀ ਤਰ੍ਹਾਂ ਇੱਕਜੁੱਟ ਹੋ ਕੇ ਇਲਾਕੇ ਦੇ ਵਿਕਾਸ ਲਈ ਕੰਮ ਕਰੇਗੀ। ਕਿਸਾਨਾਂ, ਆੜ੍ਹਤੀਆਂ ਤੇ ਆਮ ਲੋਕਾਂ ਨਾਲ ਸਬੰਧਤ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇੰਡੀਅਨ ਨੇ ਕਿਹਾ ਕਿ ਉਹ ਸਮਾਜ ਦੇ ਆਮ ਲੋਕਾਂ ਨਾਲ ਜੁੜੇ ਹੋਏ ਹਨ ਤੇ ਉਹ ਹਮੇਸ਼ਾ ਹੀ ਲੋੜਵੰਦ ਲੋਕਾਂ ਦੀ ਮਦਦ ਲਈ ਪਹਿਲਾ ਨਾਲੋ ਵੀ ਜ਼ਿਆਦਾ ਤੱਤਪਰ ਹੋ ਕੇ ਕੰਮ ਕਰਨਗੇ। ਇੱਥੇ ਇਹ ਵੀ ਦੱਸਣ ਯੋਗ ਹੈ ਕਿ ਗੁਰਪਾਲ ਸਿੰਘ ਇੰਡੀਅਨ ਇਸ ਤੋਂ ਪਹਿਲਾ ਵੀ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਤੇ ਸੂਬਾ ਇਕਾਈ ਵਿੱਚ ਕਈ ਮਹੱਤਵਪੂਰਨ ਅਹੁਦਿਆਂ ’ਤੇ ਕੰਮ ਕਰਦੇ ਹੋਏ ਪਾਰਟੀ ਹਾਈਕਮਾਂਡ ਤੇ ਕਪੂਰਥਲਾ ਦੇ ਲੋਕਾਂ ਵਿੱਚ ਆਪਣੀ ਇਮਾਨਦਾਰ, ਬੇਦਾਗ ਤੇ ਮਿਲਣਸਾਰ ਛਵੀ ਲਈ ਲੋਕਾਂ ਦੇ ਦਿਲਾਂ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦੇ ਹਨ।