ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਮਾਰਕੀਟ ਕਮੇਟੀ ਕਪੂਰਥਲਾ ਦੇ ਨਵ-ਨਿਯੁਕਤ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਅੱਜ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਬਾਵਿਆਂ ਤੇ ਸ਼੍ਰੀ ਸਤਿਨਰਾਇਣ ਮੰਦਿਰ ਵਿਖੇ ਮੱਥਾ ਟੇਕਿਆ ਤੇ ਪ੍ਰਮਾਤਮਾ ਤੋਂ ਆਪਣੇ ਫਰਜ਼ਾਂ ਨੂੰ ਨਿਰਪੱਖਤਾ ਤੇ ਪੂਰੀ ਸ਼ਰਧਾ ਨਾਲ ਨਿਭਾਉਣ ਲਈ ਅਸ਼ੀਰਵਾਦ ਮੰਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਬਾਬਾ ਪ੍ਰਗਟਨਾਥ ਜੀ ਨੇ ਅਸ਼ੀਰਵਾਦ ਦੇ ਕੇ ਗੁਰਪਾਲ ਸਿੰਘ ਇੰਡੀਅਨ ਨੂੰ ਚੇਅਰਮੈਨ ਦੀ ਕੁਰਸੀ ’ਤੇ ਬਿਠਾਇਆ। ਇਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ, ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ, ਸਮੇਤ ਆਪ ਆਗੂਆਂ ਨੇ ਗੁਰਪਾਲ ਸਿੰਘ ਇੰਡੀਅਨ ਦਾ ਮੂੰਹ ਮਿੱਠਾ ਕਰਵਾ ਕੇ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ ਤੇ ਪਾਰਟੀ ਹਾਈ ਕਮਾਂਡ ਦਾ ਵੀ ਧੰਨਵਾਦ ਕੀਤਾ। ਅਹੁਦਾ ਸੰਭਾਲਣ ਤੋਂ ਬਾਅਦ ਗੁਰਪਾਲ ਸਿੰਘ ਨੇ ਕਿਹਾ ਕਿ ਕਿਸਾਨਾਂ, ਆੜਤੀਆਂ ਤੇ ਸ਼ੈਲਰ ਮਾਲਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਚੇਅਰਮੈਨ ਦੀ ਭੂਮਿਕਾ ਸੰਭਾਲਣ ਤੋਂ ਬਾਅਦ ਤੇ ਅਹੁਦਾ ਸੰਭਾਲਣ ਤੋਂ ਪਹਿਲਾਂ ਵੀ, ਉਨ੍ਹਾਂ ਨੇ ਕਿਸਾਨਾਂ ਨਾਲ ਗੱਲ ਕੀਤੀ ਸੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ ਸੀ। ਉਨ੍ਹਾਂ ਨੇ ਕਿਸਾਨਾਂ ਦੀਆਂ ਮੰਗਾਂ ਦੇ ਜਵਾਬ ਵਿੱਚ ਇੱਕ ਸੜਕ ਬਣਾਉਣ ਦਾ ਵਾਅਦਾ ਕੀਤਾ ਸੀ ਤੇ ਸੜਕ ’ਤੇ ਨਿਰਮਾਣ ਦਾ ਕੰਮ ਹੁਣ ਸ਼ੁਰੂ ਹੋ ਗਿਆ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਲੋਕ ਹਿੱਤ ਵਿੱਚ ਵੱਖ-ਵੱਖ ਫੈਸਲੇ ਲਏ ਜਾ ਰਹੇ ਹਨ ਤੇ ਲੋਕਾਂ ਦੀ ਭਲਾਈ ਲਈ ਕੰਮ ਲਗਾਤਾਰ ਜਾਰੀ ਹਨ। ਉਨ੍ਹਾਂ ਨਵ-ਨਿਯੁਕਤ ਚੇਅਰਮੈਨ ਨੂੰ ਪਹਿਲਾ ਦੀ ਤਰ੍ਹਾਂ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਇਸ ਮੌਕੇ ਇੰਡੀਅਨ ਨੇ ਸਮਾਗਮ ਵਿੱਚ ਪਹੁੰਚੇ ਪਾਰਟੀ ਆਗੂਆਂ, ਵਰਕਰਾਂ ਤੇ ਹੋਰ ਹਾਜ਼ਰੀਨ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਜੋ ਵੋ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਮੇਰੇ ਕੋਲ ਪਹੁੰਚਣਗੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਪੂਰੀ ਤਨਦੇਹੀ ਨਾਲ ਸੁਣਿਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਲਲਿਤ ਸਕਲਾਨੀ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਕਪੂਰਥਲਾ ਦੇ ਵਿਰਾਸਤ ਸੇਵਾ ਸੰਗਠਨ ਦੇ ਪ੍ਰਧਾਨ ਪਰਵਿੰਦਰ ਸਿੰਘ ਢੋਟ, ਜ਼ਿਲ੍ਹਾ ਚੇਅਰਮੈਨ ਕਰ ਤੇ ਆਬਕਾਰੀ ਵਿਭਾਗ ਕਪੂਰਥਲਾ ਕੰਵਰ ਇਕਬਾਲ ਸਿੰਘ, ਮੇਅਰ ਨਰਿੰਦਰ ਮੰਨਸੂ, ਆਮ ਆਦਮੀ ਪਾਰਟੀ ਦੋਆਬਾ ਜ਼ੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ, ਬ੍ਰਹਮਣ ਵੈੱਲਫੇਅਰ ਬੋਰਡ ਦੇ ਚੇਅਰਮੈਨ ਸਮੀਰ ਸ਼ਰਮਾ, ਪਰਜਾਪਤ ਵੈੱਲਫੇਅਰ ਬੋਰਡ ਦੇ ਚੇਅਰਮੈਨ ਅਮਰੀਕ ਸਿੰਘ, ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦੇ ਚੇਅਰਮੈਨ ਅਸ਼ਵਨੀ ਆਨੰਦ, ਕੌਂਸਲਰ ਗੌਰਵ ਕੰਡਾ, ਕੌਂਸਲਰ ਅਨਿਲ ਸ਼ੁਕਲਾ, ਮੈਡਮ ਹਰਪ੍ਰੀਤ ਕਪੂਰ, ਮਨਿੰਦਰ ਸਿੰਘ, ਯਸ਼ਪਾਲ ਆਜ਼ਾਦ, ਰਾਜਵਿੰਦਰ ਧੰਨਾ, ਗੁਰਭੇਜ ਸਿੰਘ ਔਲਖ, ਅਮਰੀਕ ਸਿੰਘ ਢਿੱਲੋਂ, ਐਡਵੋਕੇਟ ਮਨਦੀਪ ਸਿੰਘ, ਸੁਖਦਰ ਸਿੰਘ ਰਿੰਕੂ, ਬਲਵਿੰਦਰ ਕੌਰ, ਨਰੇਸ਼ ਪੰਡਿਤ, ਜੀਵਨ ਵਾਲੀਆ, ਰਾਜਿੰਦਰ ਕੌੜਾ, ਇੰਦਰਜੀਤ ਸਿੰਘ, ਨਿੱਕੂ ਚਾਹਲ, ਨਾਮਦੇਵ ਨਾਮੀ, ਟੋਨੀ ਆਜ਼ਾਦ, ਰਣਜੀਤ ਸਿੰਘ, ਸੁਰਿੰਦਰ ਸ਼ਰਮਾ, ਸੁਖਵਿੰਦਰ ਸਾਗਰ, ਕੁਲਵਿੰਦਰ ਕੋਲੀਆਂਵਾਲ, ਸਤਨਾਮ ਸਿੰਘ, ਸੰਜੀਵ ਕੋਂਡਲ, ਮਨਿੰਦਰ ਸਿੰਘ, ਗੁਰਪ੍ਰੀਤ ਸਿੰਘ ਸੋਨਾ, ਜਗਰੂਪ ਸਿੰਘ, ਹਰਬੰਸ ਸਿੰਘ ਵਾਲੀਆ, ਮਨਜੀਤ ਬਹਾਦੁਰ ਸਿੰਘ ਬਾਵਾ, ਗੁਰਪ੍ਰੀਤ ਸਿੰਘ ਬਾਵਾ, ਹਰਜੀਤ ਸਿੰਘ, ਮੁਲਖਰਾਜ, ਲਖਬੀਰ ਸਿੰਘ ਗੋਪੀ, ਵਿਜੈ ਅਰੋੜਾ, ਦੀਪਕ ਕੁਮਾਰ, ਯਾਕੂਬ ਅਲੀ, ਲਿਆਕਤ ਅਲੀ, ਬਲਵਿੰਦਰ ਮਸੀਹ, ਰਵੀ ਨਵਾ ਪਿੰਡ, ਗੋਬਿੰਦ ਸਿੰਘ, ਬਚਨ ਸਿੰਘ, ਕਰਨੈਲ ਸਿੰਘ ਘੁੰਮਣ, ਸਾਬਕਾ ਚੇਅਰਮੈਨ ਜਗਜੀਤ ਸਿੰਘ ਬਿੱਟੂ, ਬਾਬਾ ਬੱਲੀ ਜੀ ਤੇਲੂ ਕੁਟੀਆ, ਕਿਸਾਨ ਯੂਨੀਅਨ, ਆੜ੍ਹਤੀ ਯੂਨੀਅਨ, ਸ਼ੈਲਰ ਮਾਲਕ ਯੂਨੀਅਨ, ਮਜ਼ਦੂਰ ਯੂਨੀਅਨ ਤੇ ਹਜ਼ਾਰਾ ਦੀ ਗਿਣਤੀ ਵਿੱਚ ਧਾਰਮਿਕ, ਸਮਾਜਿਕ, ਰਾਜਨੀਤਿਕ ਤੇ ਆਪ ਦੇ ਵਰਕਰ ਸਾਥੀ ਹਾਜ਼ਰ ਸਨ।