ਪੰਜਾਬ ਯੂਨੀਵਰਸਿਟੀ ’ਚ ਐੱਸਓਆਈ ਨੇ ਦਿੱਤਾ ਧਰਨੇ ਨੂੰ ਸਮਰਥਨ ਯੂਨੀਵਰਸਿਟੀ ਵਿਖੇ ਲਗਾਏ ਗਏ ਧਰਨੇ ਵਿੱਚ ਐਸਓਆਈ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਸਿਮਰ ਸਿੰਘ ਆਪਣੇ ਸਾਥੀਆਂ ਸਮੇਤ ਹੋਏ ਸ਼ਾਮਲ
Publish Date: Tue, 25 Aug 2026 09:17 PM (IST)
Updated Date: Tue, 25 Aug 2026 09:18 PM (IST)
ਐੱਸਓਆਈ ਵਿੰਗ ਫਗਵਾੜਾ ਦੇ ਜ਼ਿਲ੍ਹਾ ਪ੍ਰਧਾਨ ਗੁਰਸਿਮਰ ਸਿੰਘ ਆਪਣੇ ਸਾਥੀਆਂ ਸਮੇਤ ਹੋਏ ਸ਼ਾਮਲ ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀ ਚੋਣਾਂ ਦੌਰਾਨ ਕੈਮਿਸਟਰੀ ਵਿਭਾਗ ਦੇ ਐੱਸਓਆਈ ਪ੍ਰਧਾਨਗੀ ਉਮੀਦਵਾਰ ਪ੍ਰਣਵ ਦੀ ਨਾਮਜ਼ਦਗੀ ਰੱਦ ਕਰਨ ਦੇ ਖਿਲਾਫ ਵਿਦਿਆਰਥੀਆਂ ਤੇ ਐੱਸਓਆਈ ਆਗੂਆਂ ਵੱਲੋਂ ਯੂਨੀਵਰਸਿਟੀ ਵਿਖੇ ਲਗਾਏ ਗਏ ਧਰਨੇ ਵਿੱਚ ਹਲਕਾ ਫਗਵਾੜਾ ਤੋਂ ਸ਼੍ਰੋਮਣੀ ਅਕਾਲੀ ਦਲ ਐੱਸਓਆਈ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਸਿਮਰ ਸਿੰਘ ਆਪਣੇ ਸਾਥੀਆਂ ਜ਼ਿਲ੍ਹਾ ਜਰਨਲ ਸਕੱਤਰ ਵਿਸ਼ੂ ਘਈ, ਪ੍ਰਧਾਨ ਫਗਵਾੜਾ ਪ੍ਰਦੀਪ ਸਿੰਘ, ਸੈਮ ਲੂਥਰਾ, ਜਸਕਰਨ ਸਿੰਘ ਸਮੇਤ ਚੰਡੀਗੜ੍ਹ ਯੂਨੀਵਰਸਿਟੀ ਪਹੁੰਚੇ ਤੇ ਇਸ ਧਰਨੇ ਨੂੰ ਆਪਣਾ ਸਮਰਥਨ ਦਿੱਤਾ। ਇਸ ਮੌਕੇ ਗੁਰਸਿਮਰ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਕੈਮਿਸਟਰੀ ਵਿਭਾਗ ਦੇ ਉਮੀਦਵਾਰ ਦੀ ਘੱਟ ਹਾਜ਼ਰੀ ਦਾ ਹਵਾਲਾ ਦੇ ਕੇ ਨਾਮਜ਼ਦਗੀ ਰੱਦ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਹਾਜ਼ਰੀ 78% ਸੀ, ਜਿਸ ਨੂੰ ਬਾਅਦ ਵਿੱਚ ਧੱਕੇਸ਼ਾਹੀ ਕਰਕੇ 68% ਦਿਖਾਇਆ ਗਿਆ। ਉਨ੍ਹਾਂ ਹਾਜ਼ਰੀ ਦੀ ਪੜਤਾਲ ਵਿੱਚ ਪਾਰਦਰਸ਼ਤਾ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਐੱਸਓਆਈ ਦਾ ਮੁੱਖ ਉਦੇਸ਼ ਪੰਜਾਬ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਸਾਰੇ ਵਿਦਿਆਰਥੀਆਂ ਤੇ ਖੋਜਾਰਥੀਆਂ ਲਈ ਬਿਹਤਰ, ਸੁਰੱਖਿਅਤ ਤੇ ਸਕਾਰਾਤਮਕ ਸਿੱਖਿਆ ਵਾਲਾ ਮਾਹੌਲ ਤਿਆਰ ਕਰਨਾ ਹੈ। ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣਾ ਤੇ ਉਨ੍ਹਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨਾ ਐੱਸਓਆਈ ਦੀ ਪਹਿਲੀ ਤਰਜੀਹ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਜਿਹੇ ਕੈਂਪਸ ਦੇ ਹੱਕਦਾਰ ਹਨ, ਜਿੱਥੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣ, ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਕੀਤੀ ਜਾਵੇ ਤੇ ਉਨ੍ਹਾਂ ਦੀ ਆਵਾਜ਼ ਦਾ ਸਤਿਕਾਰ ਕੀਤਾ ਜਾਵੇ। ਇਸ ਮੌਕੇ ਵੱਡੀ ਗਿਣਤੀ ਵਿੱਚ ਐੱਸਓਆਈ ਦੇ ਆਗੂ ਮੌਜੂਦ ਸਨ।