ਜੇਐੱਨਐੱਨ, ਸੁਲਤਾਨਪੁਰ ਲੋਧੀ : Guru Nanak Dev Jayanti 550th Gurpurab 2019 'ਤੇ ਪੂਰਾ ਪੰਜਾਬ ਗੁਰੂ ਦੇ ਰੰਗ 'ਚ ਰੰਗਿਆ ਪਿਆ ਹੈ। ਮੁੱਖ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਤਪ ਅਸਥਾਨ ਸੁਲਤਾਨਪੁਰ ਲੋਧੀ 'ਚ ਹੋ ਰਿਹਾ ਹੈ। ਗੁਰਦੁਆਰਾ ਸ੍ਰੀ ਬੇਰ ਸਾਹਿਬ ਸਮੇਤ ਵੱਖ-ਵੱਖ ਗੁਰਦੁਆਰਿਆਂ 'ਚ ਸੰਗਤ ਦਾ ਸੈਲਾਬ ਉਮੜਿਆ ਹੋਇਆ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਗੁਰਦੁਆਰਾ ਸਾਹਿਬ ਸੁੰਦਰ ਤਰੀਕੇ ਨਾਲ ਸਜਾਏ ਗਏ ਹਨ ਤੇ ਸਮਾਗਮ ਵੀ ਹੋ ਰਹੇ ਹਨ।

550th Prakash Purab 2019 Live Updates:

5: 31 PM: ਰੋਸ਼ਨੀ 'ਚ ਨਹਾ ਕੇ ਹੋਰ ਖ਼ੂਬਸੂਰਤ ਹੋਈ ਸ੍ਰੀ ਗੁਰੂ ਨਾਨਕ ਦੇਵ ਦੀ ਨਗਰੀ। ਦੀਵਿਆਂ ਨਾਲ ਜਗਮਗਾਇਆ ਸਮਾਰੋਹ ਸਥਾਨ।

04. 40 PM: ਸੁਲਤਾਨਪੁਰ ਲੋਧੀ 'ਚ ਧਾਰਮਿਕ ਸਮਾਗਮ ਜਾਰੀ। ਕਾਫੀ ਗਿਣਤੀ 'ਚ ਸ਼ਰਧਾਲੂ ਹੁਣ ਵੀ ਪਹੁੰਚ ਰਹੇ ਹਨ।

04.05 PM: SGPC ਦੇ ਸਮਾਗਮ ਤੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਰਵਾਨਾ ਹੋਏ।

03.58 PM: ਰਾਸ਼ਟਰਪਤੀ ਨਾਲ ਉਨ੍ਹਾਂ ਦੀ ਪਤਨੀ ਵੀ ਸੀ। SGPC ਦੇ ਸਮਾਗਮ ਦੌਰਾਨ ਰਾਸ਼ਟਰਪਤੀ ਨੇ ਪੰਜਾਬੀ 'ਚ ਆਪਣੇ ਭਾਸ਼ਣ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਣ 'ਤੇ ਜ਼ੋਰ ਦਿੱਤਾ।

03.50 PM: ਗੁਰਨਗਰੀ ਸੁਲਤਾਨਪੁਰ ਲੋਧੀ 'ਚ ਪੰਜਾਬ ਸਰਕਾਰ ਤੇ SGPC ਦੇ ਵੱਖ-ਵੱਖ ਸਟੇਜ਼ ਲੱਗੇ। ਪੰਜਾਬ ਸਰਕਾਰ ਦੇ ਸਟੇਜ਼ 'ਤੇ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੇ ਮੰਤਰੀ ਤੇ ਜ਼ਿਆਦਾਤਰ ਕਾਂਗਰਸੀ ਆਗੂ ਦਿਸੇ ਤਾਂ SGPC ਦੇ ਸਮਾਗਮ ਟਚ ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਪੂਰੀ ਲੀਡਰਸ਼ਿਪ ਨਜ਼ਰ ਆਈ। ਇਸ ਦੇ ਬਾਵਜੂਦ ਦੋਵਾਂ ਮੰਚਾਂ 'ਤੇ ਰਾਜਨੀਤੀ ਦੀ ਕੋਈ ਗੱਲ ਨਹੀਂ ਹੋਈ।

03. 04 PM: ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਵੀ ਸੁਲਤਾਨਪੁਰ ਲੋਧੀ ਪਹੁੰਚੇ। ਉਨ੍ਹਾਂ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਮੱਥਾ ਟੇਕਿਆ ਤੇ ਉਹ ਸਮਾਗਮ 'ਚ ਵੀ ਸ਼ਾਮਲ ਹੋਏ।

02.40 PM: ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਡੇਰਾ ਬਾਬਾ ਨਾਨਕ ਤੇ ਸੁਲਤਾਨਪੁਰ ਲੋਧੀ ਨੂੰ ਹੈਰੀਟੇਜ਼ ਸਿਟੀ ਬਣਾਇਆ ਜਾਵੇਗਾ ਤੇ ਉਹ ਇਨ੍ਹਾਂ ਦਿਨੀਂ ਸ਼ਹਿਰਾਂ ਨੂੰ ਡੇਵਲਪ ਕਰਨ ਲਈ ਕੇਂਦਰ ਸਰਕਾਰ ਨਾਲ ਗੱਲ ਕਰਨਗੇ। ਉਨ੍ਹਾਂ ਨੇ ਪੰਜਾਬ ਦੀ ਸਾਰੀਆਂ 11 ਯੂਨੀਵਰਸਿਟੀਆਂ 'ਚ ਗੁਰੂ ਨਾਨਕ ਚੇਅਰ ਸਥਾਪਿਤ ਕੀਤੇ ਜਾਣਗੇ।

02.05PM: ਐੱਸਜੀਪੀਸੀ ਦੇ ਪੰਡਾਲ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਵੀ ਪਹੁੰਚੇ।

02.35 PM: ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ 'ਚ ਆਯੋਜਿਤ ਸਮਾਗਮ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਕੋਰੀਡੋਰ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹੁਣ ਗੋਲ਼ੀਆਂ ਦੀ ਨਹੀਂ ਬਲਕਿ ਪਿਆਰ ਦੀ ਲੋੜ ਹੈ। ਜੇ ਅਸੀਂ ਚਾਹੁੰਦੇ ਹਾਂ ਕਿ ਦੇਸ਼ ਦਾ ਭਵਿੱਖ ਬਣੇ ਤਾਂ ਇਹ ਪਿਆਰ ਨਾਲ ਹੀ ਬਣ ਸਕਦਾ ਹੈ।

1.58 PM: ਰਾਸ਼ਟਰਰਪਤੀ ਕੋਵਿੰਦ ਨੇ ਐੱਸਜੀਪੀਸੀ ਦੇ ਸਮਾਗਮ 'ਚ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਹਾਨ ਮੌਕਾ ਦੱਸਿਆ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਦਾ ਸੰਦੇਸ਼ ਦਿੱਤਾ।

01.33 PM: ਰਾਸ਼ਟਰਪਤੀ ਨੇ ਕਿਹਾ ਕਿ ਸ੍ਰੀ ਗੁਰੂਗ੍ਰੰਥ ਸਾਹਿਬ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਪੂਰੀ ਮਾਨਵਤਾ ਲਈ ਅਨਮੋਲ ਤੇ ਕਲਿਆਣਕਾਰੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸਾਨੂੰ ਇਨਸਆਇਨਤ ਦੇ ਰਸਤੇ 'ਤੇ ਚੱਲਣ ਤੇ ਸਾਰਿਆਂ ਦੇ ਹਿੱਤਾਂ 'ਚ ਕੰਮ ਕਰਨ ਦਾ ਸੰਕਲਪ ਲੈਣਾ ਚਾਹੀਦਾ।

01. 24 PM: ਰਾਸ਼ਟਰਪਤੀ ਕੋਵਿੰਦ ਪਹਿਲਾਂ ਪੰਜਾਬ ਸਰਕਾਰ ਦੇ ਸਮਾਰੋਹ 'ਚ ਪਹੁੰਚੇ। ਉੱਥੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰਪਤੀ ਦਾ ਸਵਾਗਤ ਕੀਤਾ। ਸਮਾਗਮ ਦੌਰਾਨ ਰਾਸ਼ਟਰਪਤੀ ਨੂੰ ਸਨਮਾਨਿਤ ਕੀਤਾ ਗਿਆ।

12.54 PM: ਰਾਸ਼ਟਰਪਤੀ ਕੋਵਿੰਦ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਦਰਸ਼ਨ ਤੋਂ ਬਾਅਦ ਪੰਜਾਬ ਸਰਕਾਰ ਦੇ ਪੰਡਾਲ 'ਚ ਪਹੁੰਚੇ। ਫਿਰ ਉਹ ਐੱਸਜੀਪੀਸੀ ਵੱਲੋਂ ਗੁਰੂ ਨਾਨਕ ਸਟੇਡੀਅਮ 'ਚ ਬਣਾਏ ਗਏ ਧਾਰਮਿਕ ਸਟੇਜ਼ 'ਤੇ ਪਹੁੰਚੇ। ਉਨ੍ਹਾਂ ਨੇ ਦੁਨੀਆ ਭਰ ਦੇ ਸਿੱਖਾਂ ਤੇ ਸਾਰੇ ਦੇਸ਼ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ 'ਤੇ ਐੱਸਜੀਪੀਸੀ ਪ੍ਰਧਾਨ ਭਾਈ ਗੋਵਿੰਦ ਸਿੰਘ ਲੋਗੋਂਵਾਲ, ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੰਤ ਮੌਜੂਦ ਸਨ। ਸਮਾਗਮ 'ਚ ਰਾਸ਼ਟਰਪਤੀ ਨੂੰ ਸਨਮਾਨਿਤ ਕੀਤਾ। ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਪੂਰੀ ਲੀਡਰਸ਼ਿਪ ਮੌਜੂਦ ਸੀ।

12. 45 : ਸਾਬਕਾ ਪ੍ਰਧਾਨ ਬੀਬੀ ਜਾਗੀਰ ਕੌਰ ਰਾਸ਼ਟਰਪਤੀ ਨੂੰ ਇਕ ਵਿਸ਼ੇਸ਼ ਰਸਤੇ ਜ਼ਰੀਏ ਬੇਰ ਸਾਹਿਬ ਦੇ ਅੰਦਰ ਲੈ ਕੇ ਗਈ। ਰਾਸ਼ਟਰਪਤੀ ਨੇ ਬੇਰ ਸਾਹਿਬ 'ਚ ਮੱਥਾ ਟੇਕਣ ਤੋਂ ਬਾਅਦ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਪ ਸਥਾਨ 'ਚ ਮੱਥਿਆ ਟੇਕਿਆ ਤੇ ਬੇਰੀ ਦੇ ਦਰਖ਼ਤ ਦੇ ਵੀ ਦਰਸ਼ਨ ਕੀਤੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਤਨੀ ਪਰਨੀਤ ਕੌਰ ਨਾਲ ਰਾਸ਼ਟਰਪਤੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।

12.18 PM: ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਗੁਰੂ ਪੁਰਬ ਤੇ ਅੰਮ੍ਰਿਤਸਰ ਦੇ ਵੇਰਕਾ ਦੇ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ 'ਚ ਪਹੁੰਚੇ। ਉਨ੍ਹਾਂ ਨੇ ਉੱਥੇ ਧਿਆਨ ਲਗਾਇਆ। ਸਿੱਧੂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾਂ ਪ੍ਰਕਾਸ਼ ਪੁਰਬ 'ਤੇ 550 ਕਿਲੋ ਦੇ ਫੁੱਲਾਂ ਦੀ ਮਾਲਾ ਭੇਟ ਕੀਤੀ।

12.11 PM: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੰਚ 'ਤੇ ਐੱਸਜੀਪੀਸੀ ਤੇ ਪੰਜਾਬ ਸਰਕਾਰ ਦਾ ਸ਼ਾਨਦਾਰ ਪ੍ਰਬੰਧ ਲਈ ਧਨੰਵਾਦ ਕੀਤਾ। ਮੰਚ 'ਤੇ ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਵੀ ਮੌਜੂਦ ਹਨ।

12.05 PM: ਸੁਲਤਾਨਪੁਰ ਲੋਧੀ 'ਚ ਸ਼੍ਰੋਮਣੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਮਾਗਮ ਚੱਲ ਰਿਹਾ ਹੈ। ਐੱਸਜੀਪੀਸੀ ਦੇ ਪੰਡਾਲ 'ਚ ਸੰਤ ਸਮਾਜ ਮੌਜੂਦ ਹੈ। ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਮੱਥਾ ਟੇਕਣ ਤੋਂ ਬਾਅਦ ਥੋੜ੍ਹੀ ਦੇਰ 'ਚ ਐੱਸਜੀਪੀਸੀ ਦੇ ਮੰਚ 'ਤੇ ਪਹੁੰਚਣਗੇ।

12.01 PM: ਰਾਸ਼ਟਰਪਤੀ ਰਾਮਨਾਥ ਕੋਵਿੰਦ ਸੁਲਤਾਨਪੁਰ ਲੋਧੀ ਪਹੁੰਚੇ। ਉਨ੍ਹਾਂ ਦਾ ਇੱਥੇ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਰਾਸ਼ਟਰਪਤੀ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਮੱਥਾ ਟੇਕਿਆ।

11.49 : ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਸੁਲਤਾਨਪੁਰ ਲੋਧੀ ਜਾਣ ਲਈ ਜਲੰਧਰ ਦੇ ਆਦਮਪੁਰ ਏਅਰਪੋਰਟ ਪਹੁੰਚੇ। ਉਨ੍ਹਾਂ ਦਾ ਏਅਰਪੋਰਟ 'ਤੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕੀਤਾ।

11.40 : ਰਾਸ਼ਟਰਪਤੀ ਕੋਵਿੰਦ ਦੇ ਆਉਣ ਦੇ ਮੱਦੇਨਜ਼ਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨੇੜੇ-ਤੇੜੇ ਸਖ਼ਤ ਸੁਰੱਖਿਆ ਦੇ ਪ੍ਰਬੰਧ ਕਰ ਦਿੱਤੇ ਗਏ ਹਨ। ਰਾਸ਼ਟਰਪਤੀ ਇਸ ਤੋਂ ਬਾਅਦ ਸ਼੍ਰੋਮਣੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮਾਗਮ 'ਚ ਪਹੁੰਚਣਗੇ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਉਹ ਪੰਜਾਬ ਸਰਕਾਰ ਵੱਲੋਂ ਸਮਾਗਮ ਵੀ ਕਰਵਾਉਣਗੇ।

11.36 : ਸੁਲਤਾਨਪੁਰ ਲੋਧੀ 'ਚ ਸ਼੍ਰੋਮਣੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੰਜਾਬ ਸਰਕਾਰ ਦੇ ਵੱਖ-ਵੱਖ ਮੰਚ ਬਣਾਏ ਗਏ ਹਨ।

11.25 : ਸੁਲਤਾਨਪੁਰ ਲੋਧੀ 'ਚ ਚਾਰੋਂ ਪਾਸੇ ਸੰਗਤ ਦਾ ਹੜ੍ਹ ਨਜ਼ਰ ਆ ਰਿਹਾ ਹੈ। ਸਮਾਗਮ ਸ਼ੁਰੂ ਹੋ ਚੁੱਕੇ ਹਨ।

11.15 : ਗੁਰਦੁਆਰਾ ਦੇ ਬੇਰ ਸਾਹਿਬ 'ਚ ਸਵੇਰ ਤੋਂ ਲੋਕਾਂ ਦੀਆਂ ਲਾਈਨਾਂ ਲਗਣੀਆਂ ਸ਼ੁਰੂ ਹੋ ਗਈਆਂ ਹਨ।

Posted By: Amita Verma