ਖਾਲਸਾ ਕਾਲਜ ਦੇ ਵਿਦਿਆਰਥੀ ਨੇ ਜਿੱਤੇ ਦੋ ਤਮਗੇ
ਨੈਸ਼ਨਲ ਕਰਾਟੇ ਟੂਰਨਾਮੈਂਟ ’ਚ ਗੁਰੂ ਨਾਨਕ ਖਾਲਸਾ ਕਾਲਜ ਦੇ ਵਿਦਿਆਰਥੀ ਨੇ ਜਿੱਤਿਆ ਸੋਨੇ ਅਤੇ ਚਾਂਦੀ ਦਾ ਤਮਗਾ
Publish Date: Fri, 16 Jan 2026 07:00 PM (IST)
Updated Date: Fri, 16 Jan 2026 07:03 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਤਾਲਕਟੋਰਾ ਸਟੇਡੀਅਮ, ਦਿੱਲੀ ਵਿਖੇ ਪਿਛਲੇ ਦਿਨੀਂ ਹੋਏ ਨੈਸ਼ਨਲ ਕਰਾਟੇ ਟੂਰਨਾਮੈਂਟ (2025-2026) ਵਿਚ ਗੁਰੂ ਨਾਨਕ ਖਾਲਸਾ ਕਾਲਜ, ਸੁਲਤਾਨਪੁਰ ਲੋਧੀ ਦੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ਹਰਜਾਪ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀ ਅਭਿਰਾਜਪਾਲ ਸਿੰਘ ਨੇ ਪੰਜਾਬ ਸਟੇਟ ਦੀ ਪ੍ਰਤੀਨਿਤਾ ਕਰਦੇ ਹੋਏ ਹਿੱਸਾ ਲਿਆ, ਜਿਸ ਵਿਚ ਵੱਖ-ਵੱਖ ਸਟੇਟਾਂ ਦੇ ਵਿਦਿਆਰਥੀਆਂ ਨੇ 84 ਸ਼੍ਰੇਣੀ ਵਿਚ ਹਿੱਸਾ ਲਿਆ ਤੇ ਇਨ੍ਹਾਂ ਵਿਚੋਂ ਕਾਲਜ ਦੇ ਵਿਦਿਆਰਥੀ ਅਭਿਰਾਜਪਾਲ ਸਿੰਘ ਨੇ ਕਰਾਟੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਤੇ ਕਰਾਟੇ ਕਾਤੇ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਜਿੱਤਿਆ। ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜੀ. ਸਵਰਨ ਸਿੰਘ ਜੀ, ਮੈਡਮ ਗੁਰਪ੍ਰੀਤ ਕੌਰ, ਮੈਂਬਰ ਐੱਸਜੀਪੀਸੀ, ਇੰਜੀ. ਹਰਨਿਆਮਤ ਕੌਰ ਤੇ ਕਾਲਜ ਦੇ ਡਾਇਰੈਕਟਰ ਇੰਜੀ. ਨਿਮਰਤਾ ਕੌਰ ਨੇ ਜੇਤੂ ਵਿਦਿਆਰਥੀ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਜ਼ਿੰਦਗੀ ਵਿਚ ਇਸ ਤਰ੍ਹਾਂ ਦੀਆਂ ਸਫਲਤਾਵਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ ਨੇ ਵਿਦਿਆਰਥੀ ਨੂੰ ਉਸ ਦੀ ਇਸ ਉਪਲਬਧੀ ਤੇ ਵਧਾਈ ਦਿੱਤੀ ਤੇ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।