ਗੁਰੂ ਤੇਗ਼ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਗੁਰੂ ਤੇਗ਼ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Publish Date: Wed, 08 Apr 2026 06:26 PM (IST)
Updated Date: Wed, 08 Apr 2026 06:29 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਵੱਲੋਂ ਸੰਤ ਬਾਬਾ ਜਗਜੀਤ ਸਿੰਘ ਜੀ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਮਾਤਾ ਸੁਲੱਖਣੀ ਜੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਰਸਭਿੰਨੇ ਕੀਰਤਨ ਦਾ ਪ੍ਰਵਾਹ ਚਲਾਇਆ ਗਿਆ ਤੇ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜ ਕੇ ਨਿਹਾਲ ਕੀਤਾ। ਇਸ ਸਮੇਂ ਕੌਫੀ, ਮਠਿਆਈਆਂ, ਸਮੋਸਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀਆਂ ਭਰ ਕੇ ਗੁਰੂਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਸਮੇਂ ਹੋਰਨਾਂ ਤੋਂ ਇਲਾਵਾ ਪ੍ਰਧਾਨ ਸਰਦਾਰ ਰਘਬੀਰ ਸਿੰਘ, ਖਜ਼ਾਨਚੀ ਡਾਕਟਰ ਗੁਰਦੇਵ ਸਿੰਘ, ਹਰਭਜਨ ਸਿੰਘ, ਸਰਵਣ ਸਿੰਘ ਹਲਵਾਈ, ਦਰਸ਼ਨ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਤੇਜਵੰਤ ਸਿੰਘ, ਹਰਪ੍ਰੀਤ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ, ਰਨਵੀਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਮਹਿਤਾਬ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਲਖਬੀਰ ਸਿੰਘ, ਹਰਮਿੰਦਰ ਸਿੰਘ, ਹਰਪਾਲ ਸਿੰਘ, ਸਾਹਿਲਪ੍ਰੀਤ ਸਿੰਘ, ਹਰਮਨ ਸਿੰਘ, ਅੰਮ੍ਰਿਤ ਸਿੰਘ, ਗੁਰਦੀਪ ਸਿੰਘ ਖੁਰਾਣਾ, ਚੰਨ ਸਿੰਘ, ਸੋਨੀ ਸਿੰਘ, ਬਲਦੇਵ ਸਿੰਘ, ਭੁਪਿੰਦਰ ਸਿੰਘ ਲੱਕੀ, ਰਣਧੀਰ ਸਿੰਘ, ਬਲਕਾਰ ਸਿੰਘ, ਭਜਨ ਸਿੰਘ, ਬਲਦੇਵ ਸਿੰਘ ਖਾਲਸਾ, ਮਾਸਟਰ ਬਲਵੰਤ ਸਿੰਘ, ਸੁੱਚਾ ਸਿੰਘ, ਕੁਲਦੀਪ ਸਿੰਘ ਤੇ ਹੋਰ ਸਤਿਕਾਰਯੋਗ ਸ਼ਖ਼ਸੀਅਤਾਂ ਹਾਜ਼ਰ ਸਨ।