ਹਲਕਾ ਇੰਚਾਰਜ ਹਰਜੀ ਮਾਨ ਨੇ ਸਰਬ ਨੌਜਵਾਨ ਸਭਾ ਦੇ ਵੋਕੇਸ਼ਨਲ ਟਰੇਨਿੰਗ ਸੈਂਟਰ ਦਾ ਕੀਤਾ ਦੌਰਾ

ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ
ਫਗਵਾੜਾ : ਸਰਬ ਨੌਜਵਾਨ ਸਭਾ ਰਜਿ. ਫਗਵਾੜਾ ਵੱਲੋਂ ਸੋਸਵਾ ਪੰਜਾਬ ਦੇ ਸਹਿਯੋਗ ਨਾਲ ਸਕੀਮ ਨੰਬਰ 3, ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਚਲਾਏ ਜਾ ਰਹੇ ਵੋਕੇਸ਼ਨਲ ਟਰੇਨਿੰਗ ਸੈਂਟਰ ਦਾ ਦੌਰਾ ਕਰਨ ਲਈ ਅੱਜ ਹਾਕੀ ਓਲੰਪੀਅਨ ਤੇ ਆਮ ਆਦਮੀ ਪਾਰਟੀ ਸਪੋਰਟਸ ਵਿੰਗ ਦੇ ਪੰਜਾਬ ਪ੍ਰਧਾਨ ਸੁਰਿੰਦਰ ਸਿੰਘ ਸੋਢੀ ਪਹੁੰਚੇ। ਉਨ੍ਹਾਂ ਦੇ ਨਾਲ ਆਪ ਪਾਰਟੀ ਦੇ ਸੂਬਾ ਸਪੋਕਸ ਪਰਸਨ ਤੇ ਵਿਧਾਨਸਭਾ ਹਲਕਾ ਫਗਵਾੜਾ ਦੇ ਇੰਚਾਰਜ ਹਰਨੂਰ ਸਿੰਘ (ਹਰਜੀ) ਮਾਨ, ਜ਼ਿਲ੍ਹਾ ਸਕੱਤਰ ਸੰਤੋਸ਼ ਕੁਮਾਰ ਗੋਗੀ, ਗੁਰਦੀਪ ਦੀਪਾ ਸੰਗਠਨ ਮੰਤਰੀ ਤੇ ਐੱਨਆਰਆਈ ਤੀਰਥ ਸਿੰਘ ਯੂਐੱਸਏ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਈ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸੈਂਟਰ ਸਟਾਫ ਤੇ ਸਿਖਿਆਰਥਣਾਂ ਵੱਲੋਂ ਪਤਵੰਤਿਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸੁਰਿੰਦਰ ਸਿੰਘ ਸੋਢੀ, ਹਰਜੀ ਮਾਨ ਤੇ ਹੋਰਨਾਂ ਪਤਵੰਤਿਆਂ ਨੇ ਸੈਂਟਰ ਵਿਚ ਸਿਖਲਾਈ ਪ੍ਰਾਪਤ ਕਰ ਰਹੀਆਂ ਲੜਕੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਤੇ ਚਲਾਏ ਜਾ ਰਹੇ ਵੱਖ-ਵੱਖ ਕਿੱਤਾ-ਮੁਖੀ ਕੋਰਸਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ। ਹਾਕੀ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਨੇ ਸੈਂਟਰ ਵਿਚ ਚੱਲ ਰਹੇ ਕੋਰਸਾਂ ਤੇ ਸਭਾ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨਾ ਸਿਰਫ਼ ਲੜਕੀਆਂ ਨੂੰ ਆਤਮ-ਨਿਰਭਰ ਬਣਾਉਂਦੇ ਹਨ, ਸਗੋਂ ਸਮਾਜ ਵਿਚ ਇਕ ਸਕਾਰਾਤਮਕ ਬਦਲਾਅ ਦਾ ਰਾਹ ਵੀ ਖੋਲ੍ਹਦੇ ਹਨ। ਉਨ੍ਹਾਂ ਕਿਹਾ ਕਿ ਸਰਬ ਨੌਜਵਾਨ ਸਭਾ ਰਜਿ. ਫ਼ਗਵਾੜਾ ਵੱਲੋਂ ਕੀਤਾ ਜਾ ਰਿਹਾ ਇਹ ਸਮਾਜ ਸੇਵਾ ਦਾ ਉਪਰਾਲਾ ਤੇ ਖ਼ਾਸ ਕਰਕੇ ਲੜਕੀਆਂ ਨੂੰ ਕਿੱਤਾ-ਮੁਖੀ ਸਿੱਖਿਆ ਦੇ ਕੇ ਆਤਮਨਿਰਭਰ ਬਣਾਉਣ ਦਾ ਕੰਮ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਨੇ ਸਰਬ ਨੌਜਵਾਨ ਸਭਾ ਵੱਲੋਂ ਸ਼ੁਰੂ ਕੀਤੀ ਜਾ ਰਹੀ ਐੱਸਐੱਨਐੱਸ ਸਪੋਰਟਸ ਅਕੈਡਮੀ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਤੇ ਵਿਸ਼ਵਾਸ ਪ੍ਰਗਟਾਇਆ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿਚ ਇਹ ਅਕੈਡਮੀ ਵੱਡੀ ਭੂਮਿਕਾ ਨਿਭਾਏਗੀ। ਹਲਕਾ ਇੰਚਾਰਜ ਹਰਜੀ ਮਾਨ ਨੇ ਕਿਹਾ ਕਿ ਸੈਂਟਰ ਵਿਚ ਚਲ ਰਹੇ ਕੋਰਸਾਂ ਨੇ ਕਈ ਲੜਕੀਆਂ ਦੀ ਜ਼ਿੰਦਗੀ ਵਿਚ ਨਵੀਂ ਉਮੀਦ ਜਗਾਈ ਹੈ। ਫਗਵਾੜਾ ਵਿਚ ਸਰਬ ਨੌਜਵਾਨ ਸਭਾ ਵੱਲੋਂ ਸਮਾਜ ਹਿੱਤ ਵਿਚ ਕੀਤੇ ਜਾ ਰਹੇ ਕੰਮ ਪ੍ਰੇਰਣਾਦਾਇਕ ਹਨ। ਵੋਕੇਸ਼ਨਲ ਟਰੇਨਿੰਗ ਸੈਂਟਰ ਰਾਹੀਂ ਲੜਕੀਆਂ ਨੂੰ ਸਿੱਖਿਆ, ਹੁਨਰ ਤੇ ਆਤਮ-ਵਿਸ਼ਵਾਸ ਮਿਲ ਰਿਹਾ ਹੈ। ਸੰਤੋਸ਼ ਕੁਮਾਰ ਗੋਗੀ ਤੇ ਗੁਰਦੀਪ ਦੀਪਾ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ, ਸਿੱਖਿਆ ਤੇ ਹੁਨਰ-ਵਿਕਾਸ ਸਭ ਤੋਂ ਵੱਡੇ ਹਥਿਆਰ ਹਨ। ਸਰਬ ਨੌਜਵਾਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਵੱਲੋਂ ਜਲਦ ਹੀ ਸ਼ੁਰੂ ਕੀਤੀ ਜਾ ਰਹੀ ਐੱਸਐੱਨਐੱਸ ਸਪੋਰਟਸ ਅਕੈਡਮੀ ਸਬੰਧੀ ਆਪ ਪਾਰਟੀ ਦੇ ਆਗੂਆਂ ਤੇ ਐੱਨਆਰਆਈ ਤੀਰਥ ਸਿੰਘ ਯੂਐੱਸਏ ਦੇ ਨਾਲ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਸਭਾ ਵੱਲੋਂ ਹਾਕੀ ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਹਲਕਾ ਇੰਚਾਰਜ ਹਰਜੀ ਮਾਨ ਤੇ ਹੋਰਨਾਂ ਪਤਵੰਤਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਰਵਿੰਦਰ ਸਿੰਘ ਰਾਏ, ਹਰਜਿੰਦਰ ਗੋਗਨਾ, ਨਰਿੰਦਰ ਸਿੰਘ ਸੈਣੀ, ਨਵਨੀਤ ਉੱਪਲ, ਰਣਜੀਤ ਸਿੰਘ ਬੇਦੀ, ਗੁਲਸ਼ਨ ਕਪੂਰ, ਜਗਜੀਤ ਸੇਠ, ਅਮਰਿੰਦਰ ਸਿੰਘ ਬਲਾਕ ਪ੍ਰਧਾਨ, ਰਵੀ ਸਿੱਧੂ ਐੱਮਸੀ, ਇੰਦਰਜੀਤ ਐੱਮਸੀ, ਤਰਨ ਗਿੱਲ, ਸੈਂਟਰ ਸਟਾਫ ਮੈਡਮ ਸੁਖਪ੍ਰੀਤ ਕੌਰ, ਮੈਡਮ ਆਸ਼ੂ ਬੱਗਾ, ਮੈਡਮ ਗੁਰਜੀਤ ਕੌਰ, ਮੈਡਮ ਨਵਜੋਤ ਕੌਰ, ਮੈਡਮ ਖੁਸ਼ੀ ਰਾਣਾ, ਸਿਖਲਾਈ ਲੈ ਰਹੀਆਂ ਵਿਦਿਆਰਥਣਾਂ ਕੋਮਲਪ੍ਰੀਤ, ਮੋਨਿਕਾ, ਰਜਨੀ, ਅਨੁਰਾਧਾ, ਤਾਨੀਆ, ਅਰਾਧਨਾ, ਦਿਵਿਆ, ਗੋਮਤੀ, ਅਮਨਜੋਤ, ਸੁਖਮਨ, ਰੁਪਿੰਦਰ, ਜਾਚਨਾ, ਭਾਰਤੀ, ਸਿਮਰਨ, ਮਾਲਤੀ, ਪ੍ਰੀਤੀ, ਪ੍ਰਾਚੀ, ਸੁਨੀਤਾ, ਅਨਾਮਿਕਾ, ਗੁਰਚਰਨ, ਪਾਇਲ, ਮਨੀਸ਼ਾ, ਅਨਮੋਲ, ਅਮਨਦੀਪ, ਮੁਸਕਾਨ, ਨਵਨੀਤ, ਜੈਸਮੀਨ, ਪ੍ਰੀਆ ਹਾਜ਼ਰ ਸਨ।