ਭਾਕਿਯੂ ਕਾਦੀਆਂ ਵੱਲੋਂ ਹੈਪੀ ਜੁਲਕਾ ਤੇ ਸਰਬਜੀਤ ਸਿੰਘ ਬੱਲ ਦਾ ਸਨਮਾਨ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਹੈਪੀ ਜੁਲਕਾ ਤੇ ਸਰਬਜੀਤ ਸਿੰਘ ਬੱਲ ਦਾ ਸਨਮਾਨ
Publish Date: Sat, 21 Mar 2026 10:02 PM (IST)
Updated Date: Sat, 21 Mar 2026 10:04 PM (IST)
ਚੰਨਪ੍ਰੀਤ ਸਿੰਘ ਕੰਗ, ਪੰਜਾਬੀ ਜਾਗਰਣ ਨਡਾਲਾ : ਬੀਤੇ ਦਿਨੀਂ ਨਡਾਲਾ ਵਿਖੇ ਹੋਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮਹਾਂਪੰਚਾਇਤ ਦੌਰਾਨ ਸੰਗਠਨ ਦੇ ਸਰਗਰਮ ਤੇ ਨਵ-ਨਿਯੁਕਤ ਆਗੂ ਹੈਪੀ ਜੁਲਕਾ ਤੇ ਸਰਬਜੀਤ ਸਿੰਘ ਬੱਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਵੱਲੋਂ ਦੋਵਾਂ ਆਗੂਆਂ ਨੂੰ ਪਾਰਟੀ ਵੱਲੋਂ ਸਿਰੋਪਾਓ ਭੇਟ ਕਰਕੇ ਮਾਨ-ਸਨਮਾਨ ਦਿੱਤਾ ਗਿਆ। ਮਹਾਂਪੰਚਾਇਤ ਦੌਰਾਨ ਬੋਲਦੇ ਹੋਏ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਸੰਗਠਨ ਨੂੰ ਮਜ਼ਬੂਤ ਕਰਨ ਲਈ ਨਵੇਂ ਆਗੂਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ ਤੇ ਉਨ੍ਹਾਂ ਨੂੰ ਆਸ ਹੈ ਕਿ ਹੈਪੀ ਜੁਲਕਾ ਤੇ ਸਰਬਜੀਤ ਸਿੰਘ ਬੱਲ ਕਿਸਾਨਾਂ ਦੇ ਹੱਕਾਂ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ, ਬਲਾਕ ਪ੍ਰਧਾਨ ਨਡਾਲਾ ਜੋਗਾ ਸਿੰਘ ਇਬਰਾਹੀਮਵਾਲ, ਬਲਾਕ ਪ੍ਰਧਾਨ ਬੇਗੋਵਾਲ ਨਿਰਮਲ ਸਿੰਘ ਮੰਡ ਤੇ ਹੋਰ ਕਿਸਾਨਾਂ ਨੇ ਵੀ ਦੋਵਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪਾਰਟੀ ਤੇ ਕਿਸਾਨੀ ਮੁੱਦਿਆਂ ਨੂੰ ਅੱਗੇ ਲਿਜਾਣ ਵਿਚ ਆਪਣਾ ਯੋਗਦਾਨ ਪਾਉਣਗੇ। ਮਹਾਂਪੰਚਾਇਤ ਵਿਚ ਵੱਡੀ ਗਿਣਤੀ ਵਿਚ ਕਿਸਾਨ ਤੇ ਸੰਗਠਨ ਦੇ ਆਗੂ ਮੌਜੂਦ ਰਹੇ।