ਹਰਗੁਣ ਨੇ 97.8 ਫ਼ੀਸਦੀ ਅੰਕਾਂ ਨਾਲ ਮਾਰੀ ਬਾਜ਼ੀ
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਹਰਗੁਣ ਨੇ ਦਸਵੀਂ ਦੇ ਨਤੀਜੇ 'ਚ 97.8 ਫ਼ੀਸਦੀ ਅੰਕਾਂ ਨਾਲ ਬਾਜੀ ਮਾਰੀ
Publish Date: Thu, 16 Apr 2026 09:26 PM (IST)
Updated Date: Thu, 16 Apr 2026 09:30 PM (IST)

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸੀਬੀਐੱਸਈ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ’ਚ ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ l ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਦੱਸਿਆ ਕਿ ਦਸਵੀਂ ਦੀ ਪ੍ਰੀਖਿਆ ਵਿੱਚ ਸਕੂਲ ਦੇ 67 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ l ਉਹਨਾਂ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਅਦਾਰੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਹਰਗੁਣ ਕੌਰ 97.8 ਫ਼ੀਸਦੀ ਅੰਕਾਂ ਨਾਲ ਪਹਿਲੇ, ਮਨਵੀਰ ਕੌਰ ਨੇ 95.2 ਫ਼ੀਸਦੀ ਅੰਕਾਂ ਨਾਲ ਦੂਜੇ, ਦਿਵਜੋਤ ਕੌਰ 94.8 ਫ਼ੀਸਦੀ ਅੰਕਾਂ ਨਾਲ ਤੀਜੇ, ਗੁਰਸਿਮਰਤ ਕੌਰ ਨੇ 92.6 ਫ਼ੀਸਦੀ ਅੰਕਾਂ ਨਾਲ ਚੌਥੇ ਅਤੇ ਸੋਨੀਆ ਕੁਮਾਰੀ ਨੇ 90.4 ਫ਼ੀਸਦੀ ਅੰਕਾਂ ਨਾਲ ਪੰਜਵੇਂ ਸਥਾਨ ਤੇ ਰਹੀ l ਉਨਾਂ ਦੱਸਿਆ ਕਿ 7 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ, 17 ਵਿਦਿਆਰਥੀਆਂ 80 ਫ਼ੀਸਦੀ ਤੋਂ ਵੱਧ ਅਤੇ 19 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਕੇ ਅਦਾਰੇ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਐੱਸਜੀਪੀਸੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਅਤੇ ਪ੍ਰਿੰਸੀਪਲ ਡਿੰਪਲ ਸ਼ਰਮਾ ਨੇ ਵਿਦਿਆਰਥੀਆਂ, ਉਨਾਂ ਦੇ ਮਾਪਿਆਂ ਅਤੇ ਸਟਾਫ ਮੈਂਬਰਾਂ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ।