ਹਰਜੀ ਮਾਨ ਨੇ ਪੰਚਾਇਤਾਂ ਨੂੰ ਬੀਡੀਪੀਓ ਦਫ਼ਤਰ ਵਿਖੇ ਵੰਡੇ ਗ੍ਰਾਂਟਾਂ ਦੇ ਚੈੱਕ
ਹਰਜੀ ਮਾਨ ਨੇ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਪੰਚਾਇਤਾਂ ਨੂੰ ਬੀ.ਡੀ.ਪੀ.ਓ. ਦਫਤਰ ਵਿਖੇ ਵੰਡੇ ਗ੍ਰਾਂਟਾਂ ਦੇ ਚੈੱਕ
Publish Date: Wed, 22 Apr 2026 08:13 PM (IST)
Updated Date: Thu, 23 Apr 2026 04:08 AM (IST)

ਕੈਪਸ਼ਨ-22ਪੀਐਚਜੀ17 ਬੀ.ਡੀ.ਪੀ.ਓ. ਦਫਤਰ ਫਗਵਾੜਾ ਵਿਖੇ ਆਯੋਜਿਤ ਸਮਾਗਮ ਦੌਰਾਨ ਪੰਚਾਇਤਾਂ ਨੂੰ ਚੈੱਕ ਵੰਡਦੇ ਹੋਏ ਹਲਕਾ ਇੰਚਾਰਜ ਹਰਜੀ ਮਾਨ ਦੇ ਨਾਲ ਬੀ.ਡੀ.ਪੀ.ਓ. ਲਖਵਿੰਦਰ ਕਲੇਰ ਤੇ ਹੋਰ। ਵਿਜੇ ਸੋਨੀ, ਪੰਜਾਬੀ ਜਾਗਰਣ ਫਗਵਾੜਾ : ਬਲਾਕ ਵਿਕਾਸ ਤੇ ਪੰਚਾਇਤ ਦਫਤਰ ਫਗਵਾੜਾ ਵਿਖੇ ਇਕ ਸਮਾਗਮ ਦਾ ਆਯੋਜਨ ਬੀ.ਡੀ.ਪੀ.ਓ. ਲਖਵਿੰਦਰ ਕਲੇਰ ਦੀ ਅਗਵਾਈ ਹੇਠ ਆਯੋਜਿਤ ਹੋਇਆ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਸਪੋਕਸਪਰਸਨ ਤੇ ਵਿਧਾਨਸਭਾ ਹਲਕਾ ਫਗਵਾੜਾ ਦੇ ਇੰਚਾਰਜ ਹਰਨੂਰ ਸਿੰਘ (ਹਰਜੀ) ਮਾਨ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਫਗਵਾੜਾ ਹਲਕੇ ਦੀਆਂ ਪੰਚਾਇਤਾਂ ਨੂੰ ਪੰਜਾਬ ਸਰਕਾਰ ਦੀ ‘ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਗ੍ਰਾਂਟਾਂ ਦੇ ਚੈੱਕ ਵੰਡੇ ਗਏ। ਜਾਣਕਾਰੀ ਦਿੰਦੇ ਹੋਏ ਬੀ.ਡੀ.ਪੀ.ਓ. ਲਖਵਿੰਦਰ ਕਲੇਰ ਨੇ ਦੱਸਿਆ ਕਿ ਇਲਾਕੇ ਦੇ 14 ਪਿੰਡਾਂ ਦੀਆਂ ਪੰਚਾਇਤਾਂ ਨੂੰ ਕਰੀਬ 42 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਵੰਡਣ ਲਈ ਅੱਜ ਇਸ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਨਾਲ ਪਿੰਡਾਂ ਦਾ ਬਹੁਪੱਖੀ ਵਿਕਾਸ ਕਰਵਾਇਆ ਜਾ ਸਕੇਗਾ। ਸਮਾਗਮ ਦੌਰਾਨ ਹਾਜਰ ਆਏ ਸਰਪੰਚਾਂ ਤੇ ਪੰਚਾਂ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਹਰਜੀ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਦੀ ਨਵੀਂ ਲਹਿਰ ਚੱਲ ਰਹੀ ਹੈ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪਿੰਡਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ, ਪਰ ਮੌਜੂਦਾ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਉਨ੍ਹਾਂ ਹੋਰ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਪੂਰੀ ਪਾਰਦਰਸ਼ਤਾ ਨਾਲ ਖਰਚ ਕੀਤੀਆਂ ਜਾਣ ਅਤੇ ਹਰ ਇਕ ਪੈਸਾ ਲੋਕਾਂ ਦੀ ਭਲਾਈ ਲਈ ਲੱਗੇ, ਇਹ ਯਕੀਨੀ ਬਣਾਉਣਾ ਪੰਚਾਇਤਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਕੋਈ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਸਮਾਗਮ ਨੂੰ ਸੀਨੀਅਰ ਆਗੂ ਗੁਰਦੀਪ ਸਿੰਘ ਦੀਪਾ, ਜਿਲ੍ਹਾ ਪ੍ਰੀਸ਼ਦ ਮੈਂਬਰ ਕਿਰਨਾ ਖੇੜਾ, ਅਮਰਿੰਦਰ ਸਿੰਘ ਬਲਾਕ ਪ੍ਰਧਾਨ ਤੇ ਰਵੀ ਕੁਮਾਰ ਮੰਤਰੀ ਨੇ ਵੀ ਸੰਬੋਧਨ ਕੀਤਾ ਤੇ ਭਗਵੰਤ ਮਾਨ ਸਰਕਾਰ ਵਲੋਂ ਚਲਾਈਆਂ ਲੋਕ ਭਲਾਈ ਸਕੀਮਾਂ ਬਾਰੇ ਚਾਨਣਾ ਪਾਇਆ। ਸਮਾਗਮ ਦੌਰਾਨ ਪੰਚਾਇਤੀ ਨੁਮਾਇੰਦਿਆਂ ਨੇ ਹਰਜੀ ਮਾਨ ਅਤੇ ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਪੰਜਾਬ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਗ੍ਰਾਂਟ ਨਾਲ ਪਿੰਡਾਂ ਵਿੱਚ ਵਿਕਾਸ ਦੇ ਕੰਮ ਹੋਰ ਤੇਜ਼ੀ ਨਾਲ ਹੋਣਗੇ ਅਤੇ ਪਿੰਡਾਂ ਦੀ ਤਸਵੀਰ ਬਦਲਣ ਵਿੱਚ ਵੱਡੀ ਮਦਦ ਮਿਲੇਗੀ। ਇਸ ਮੌਕੇ ਕੁਲਦੀਪ ਕੁਮਾਰ ਸਰਪੰਚ ਜਗਤਪੁਰ ਜੱਟਾਂ, ਸੁਰਜੀਤ ਕੁਮਾਰ ਸਰਪੰਚ ਠੱਕਰਕੀ, ਮੀਨਾ ਕੁਮਾਰੀ ਸਰਪੰਚ ਭਾਖੜੀਆਣਾ, ਨਰਿੰਦਰ ਸਿੰਘ ਸਰਪੰਚ ਮਾਧੋਪੁਰ, ਆਗਿਆਪਾਲ ਸਿੰਘ ਸਰਪੰਚ ਖਲਵਾੜਾ, ਸੁਰਿੰਦਰ ਸਿੰਘ ਸਰਪੰਚ ਖਲਵਾੜਾ ਕਲੋਨੀ, ਸਰਬਜੀਤ ਸਿੰਘ ਸਰਪੰਚ ਖੁਰਮਪੁਰ, ਕੁਲਵਿੰਦਰ ਕੌਰ ਸਰਪੰਚ ਮਲਕਪੁਰ, ਨਿਰਮਲ ਸਿੰਘ ਸਰਪੰਚ ਰਾਵਲਪਿੰਡੀ, ਵਿਜੇ ਕੁਮਾਰ ਸਰਪੰਚ ਢੱਕ ਪੰਡੋਰੀ, ਪੁਰਸ਼ੋਤਮ ਲਾਲ ਸਰਪੰਚ ਵਾਹਦ ਤੋਂ ਇਲਾਵਾ ਜਸਬੀਰ ਕੌਰ, ਅਮਰਜੀਤ ਮੱਲ, ਪੁਰਸ਼ੋਤਮ ਦਾਸ, ਮਲਕੀਤ ਚੰਦ ਪੰਚਾਇਤ ਸਕੱਤਰ, ਪ੍ਰਭਜੀਤ ਸਿੰਘ ਪੰਚਾਇਤ ਸਕੱਤਰ, ਸੁਰਿੰਦਰ ਸਿੰਘ ਪੰਚਾਇਤ ਸਕੱਤਰ, ਸੁਦੀਸ਼ ਕੁਮਾਰ ਪੰਚਾਇਤ ਸਕੱਤਰ, ਸੁਲੱਖਣ ਸਿੰਘ ਟੀ.ਸੀ. ਆਦਿ ਹਾਜ਼ਰ ਸਨ।