ਹਰਿਆਣਾ ਦੇ ਮੁੱਖ ਮੰਤਰੀ ਨੇ ਮਾਤਾ ਭੱਦਰਕਾਲੀ ਮੰਦਰ ਵਿਖੇ ਮੱਥਾ ਟੇਕਿਆ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਾਤਾ ਭੱਦਰਕਾਲੀ ਮੰਦਰ ਵਿਖੇ ਮੱਥਾ ਟੇਕਿਆ
Publish Date: Sun, 31 May 2026 09:52 PM (IST)
Updated Date: Sun, 31 May 2026 09:53 PM (IST)

ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਤੇ ਭਾਜਪਾ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਕਪੂਰਥਲਾ ਦੇ ਸ਼ੇਖੂਪੁਰ ਸਥਿਤ ਇਤਿਹਾਸਕ ਮਾਤਾ ਭੱਦਰਕਾਲੀ ਮੰਦਰ ਵਿਖੇ ਮੱਥਾ ਟੇਕਿਆ ਤੇ ਮਾਤਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਤੇ ਕਈ ਸੀਨੀਅਰ ਭਾਜਪਾ ਆਗੂ ਤੇ ਵਰਕਰ ਮੌਜੂਦ ਸਨ। ਮੰਦਰ ਪਹੁੰਚਣ ’ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਮੰਦਰ ਕਮੇਟੀ ਦੇ ਪ੍ਰਧਾਨ ਪ੍ਰਸ਼ੋਤਮ ਪਾਸੀ ਤੇ ਭਾਜਪਾ ਆਗੂਆਂ ਨੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਦੇਸ਼, ਪੰਜਾਬ ਤੇ ਹਰਿਆਣਾ ਦੀ ਭਲਾਈ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਇਸ ਮੌਕੇ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਾਤਾ ਭੱਦਰਕਾਲੀ ਮੰਦਰ ਲੋਕਾਂ ਲਈ ਆਸਥਾ ਦਾ ਇਕ ਪ੍ਰਮੁੱਖ ਕੇਂਦਰ ਹੈ ਤੇ ਇਥੇ ਆਉਣ ਨਾਲ ਉਨ੍ਹਾਂ ਨੂੰ ਆਤਮਿਕ ਸ਼ਾਂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਲਗਾਤਾਰ ਵਿਕਾਸ ਵੱਲ ਵਧ ਰਿਹਾ ਹੈ ਤੇ ਭਾਜਪਾ ਸਰਕਾਰ ਲੋਕ ਭਲਾਈ ਨੀਤੀਆਂ ਰਾਹੀਂ ਸਮਾਜ ਦੇ ਹਰ ਵਰਗ ਦੇ ਉਥਾਨ ਲਈ ਕੰਮ ਕਰ ਰਹੀ ਹੈ। ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਵੀ ਮੁੱਖ ਮੰਤਰੀ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਸੰਗਠਨ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਤੇ ਪਾਰਟੀ ਦੀਆਂ ਨੀਤੀਆਂ ਨੂੰ ਜਨਤਕ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ਮੰਦਿਰ ਕਮੇਟੀ ਦੇ ਪ੍ਰਧਾਨ ਪ੍ਰਸ਼ੋਤਮ ਪਾਸੀ, ਚੇਅਰਮੈਨ ਰਾਧੇ ਸ਼ਾਮ ਸ਼ਰਮਾ, ਉਪ ਚੇਅਰਮੈਨ ਭੁਪਿੰਦਰ ਆਨੰਦ, ਅਭਿਸ਼ੇਕ ਆਨੰਦ, ਗਗਨ ਪਾਸੀ, ਭਾਜਪਾ ਦੇ ਸੀਨੀਅਰ ਆਗੂ ਉਮੇਸ਼ ਸ਼ਾਰਦਾ, ਐਡਵੋਕੇਟ ਹੈਰੀ ਸ਼ਰਮਾ, ਕਪੂਰ ਚੰਦ ਥਾਪਰ, ਅਸ਼ਵਨੀ ਤੁਲੀ, ਬਲਵਿੰਦਰ ਸਿੰਘ ਅਰਾਈਆਂਵਾਲ, ਤੀਰਥ ਸਿੰਘ, ਵਿਵੇਕ ਸਿੰਘ ਬੈਂਸ (ਸਨੀ), ਰੋਸ਼ਨ ਸਭਰਵਾਲ, ਕਮਲਜੀਤ ਪਰਭਾਕਰ, ਲੱਕੀ ਸਰਪੰਚ, ਸਰਬਜੀਤ ਸਿੰਘ ਦਿਓਲ, ਡਾ. ਪਰਦੀਪ ਕੌਸ਼ਲ, ਬਲਵੰਤ ਸਿੰਘ ਬੂਟਾਨ, ਚੰਦਨ ਆਨੰਦ, ਮੋਹਿਤ ਆਨੰਦ, ਸ਼੍ਰੀਮਤੀ ਸੁਜ਼ਾਨ ਆਨੰਦ, ਮਨਰਾਜ ਸਿੰਘ ਦਿਓਲ, ਮੱਸਾ ਸਿੰਘ, ਪਰਦੀਪ ਸੂਦ, ਮਹਿੰਦਰ ਸਿੰਘ ਬਲੇਰ, ਅਮਰਦੀਪ ਗੁਜਰਾਲ, ਰਾਜੇਸ਼ ਕੁਮਾਰ ਰਾਜਾ, ਰੇਖਾ ਰਾਣੀ, ਅਸ਼ੋਕ ਮਾਹਲਾ ਆਦਿ ਵੱਡੀ ਗਿਣਤੀ ’ਚ ਭਾਜਪਾ ਆਗੂ ਮੌਜੂਦ ਸਨ।