ਸੱਚਦੇਵਾ, ਕਪੂਰਥਲਾ : ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਅਮਨ ਇਨਕਲੇਵ ਕਾਦੂਪੁਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਾਲ ਕਰਵਾਇਆ ਗਿਆ। ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਹਰਜੋਤ ਸਿਘ (ਹਜ਼ੂਰੀ ਰਾਗੀ ਸਟੇਟ ਗੁਰਦੁਆਰਾ ਸਾਹਿਬ) ਨੇ ਕੀਰਤਨ ਰਾਹੀਂ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੁਆਰਾ ਦਰਸਾਏ ਗਏ ਮਾਰਗ 'ਤੇ ਚੱਲਣ ਦੀ ਪ੍ਰਰੇਰਣਾ ਦਿੱਤੀ। ਇਸ ਮੌਕੇ ਜੱਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਪਾਤਸ਼ਾਹ ਨੇ ਆਪਣੇ ਜੀਵਨ ਕਾਲ ਦੌਰਾਨ ਲੋਕਾਂ ਨੂੰ ਜਾਤ-ਪਾਤ ਅਤੇ ਵਹਿਮਾ-ਭਰਮਾਂ ਵਿਚੋਂ ਕੱਢ ਕੇ ਧਰਮ ਨਿਰਪੱਖ ਸਮਾਜ ਦੀ ਸਿਰਜਣਾ ਕੀਤੀ। ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਸਾਰਥਿਕ ਜੀਵਨ ਦਾ ਅੰਗ ਬਣਾਉਣਾ ਚਾਹੀਦਾ ਹੈ। ਸੰਗਤਾਂ ਦਾ ਧੰਨਵਾਦ ਕਰਦਿਆਂ ਬਾਬਾ ਕਸ਼ਮੀਰ ਸਿੰਘ ਹੈੱਡ ਗ੍ੰਥੀ ਨੇ ਭਵਿੱਖ ਵਿਚ ਹੋਣ ਵਾਲੇ ਧਾਰਮਿਕ ਸਮਾਗਮਾਂ ਦੀ ਰੂਪ-ਰੇਖਾ ਦੱਸੀ। ਪ੍ਰਬੰਧਕਾਂ ਵਲੋਂ ਸਹਿਯੋਗੀ ਸ਼ਖਸੀਅਤਾਂ ਨੂੰ, ਰਾਗੀ ਜੱਥਿਆਂ ਨੂੰ ਸਿਰੋਪਾਓ ਦਿੱਤੇ ਗਏ। ਇਸ ਮੌਕੇ ਸੋਹਨ ਸਿਘ, ਮਾਸਟਰ ਗੁਰਬਿੰਦਰ ਸਿੰਘ, ਗੁਰਬਖਸ਼ ਸਿੰਘ, ਗੁਰਬਚਨ ਸਿੰਘ, ਲਖਵੀਰ ਸਿੰਘ, ਜੋਧ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਲਖਬੀਰ ਸਿੰਘ ਸ਼ਾਹੀ, ਜਰਨੈਲ ਸਿੰਘ, ਮੋਹਨ ਸਿੰਘ, ਸੁਖਦੇਵ ਕੌਰ, ਬੀਬੀ ਸ਼ਮੀਨਾ, ਗੁਰਮੀਤ ਕੌਰ, ਸ਼ਿਵਰਾਜ ਕੌਰ ਪੱਡਾ, ਸੁਰਿੰਦਰ ਕੌਰ, ਜਸਵੀਰ ਕੌਰ, ਕੈਲਾਸ਼ ਕੌਰ, ਸੁਖਵਿੰਦਰ ਕੌਰ ਸਮੇਤ ਸਮੂਹ ਸੰਗਤਾਂ ਹਾਜ਼ਰ ਸਨ।