ਗੁਰਦੁਆਰਾ ਸ਼੍ਰੀ ਸੁਖਚੈਨਆਣਾ ਸਾਹਿਬ ਨੇੜੇ ਲੰਗਰ ਸੇਵਾ ਜਾਰੀ
ਗੁਰਦੁਆਰਾ ਸ਼੍ਰੀ ਸੁਖਚੈਨਆਣਾ ਸਾਹਿਬ ਦੇ ਨਜਦੀਕ 7ਵੇਂ ਚਾਰ ਰੋਜਾ ਚਾਹ ਪਕੌੜਿਆਂ ਦੇ ਲੰਗਰ ਦੀ ਸੇਵਾ ਦੂਸਰੇ ਦਿਨ ਵੀ ਰਹੀ ਜਾਰੀ
Publish Date: Tue, 03 Mar 2026 07:32 PM (IST)
Updated Date: Tue, 03 Mar 2026 07:35 PM (IST)

ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਖਾਲਸੇ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਕੌਮੀ ਤਿਓਹਾਰ ਹੋਲਾ ਮਹੱਲਾ ਸਮਾਗਮ ਵਿਚ ਸ਼ਾਮਲ ਹੋਣ ਲਈ ਖਾਲਸੇ ਦੀ ਸਿਰਜਣਾ ਧਰਤੀ ਸ਼੍ਰੀ ਆਨੰਦਪੁਰ ਸਾਹਿਬ ਨੂੰ ਜਾਣ ਵਾਲੀਆਂ ਸੰਗਤਾਂ ਦੀ ਸੇਵਾ ਵਿਚ ਧੰਨ-ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ਼੍ਰੀ ਸੁਖਚੈਨਆਣਾ ਸਾਹਿਬ ਦੇ ਨਜ਼ਦੀਕ ਮੇਹਲੀ-ਮੇਹਟਾਂ ਬਾਈਪਾਸ ਰੋਡ ‘ਤੇ 7ਵਾਂ ਚਾਰ ਰੋਜ਼ਾ ਚਾਹ-ਪਕੌੜਿਆਂ ਦਾ ਲੰਗਰ ਦੂਸਰੇ ਦਿਨ ਵੀ ਜਾਰੀ ਰਿਹਾ, ਜਿਸ ਵਿਚ ਨੌਜਵਾਨਾਂ ਤੋਂ ਇਲਾਵਾ ਬੀਬੀਆਂ ਨੇ ਵੀ ਪੂਰੇ ਉਤਸ਼ਾਹ ਤੇ ਤਨਦੇਹੀ ਨਾਲ ਸੇਵਾ ਨਿਭਾਈ। ਇਸ ਮੌਕੇ ਇਲਾਕਾ ਕੌਂਸਲਰ ਬੀਬੀ ਕਮਲਜੀਤ ਕੌਰ ਪਤਨੀ ਕੁਲਵਿੰਦਰ ਸਿੰਘ ਕਿੰਦਾ ਸਾਬਕਾ ਕੌਂਸਲਰ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਈ। ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਹੋਲਾ ਮਹੱਲਾ ਦੀਆਂ ਸ਼ੁੱਭ ਇੱਛਾਵਾਂ ਦਿੱਤੀਆਂ ਤੇ ਪ੍ਰਬੰਧਕ ਕਮੇਟੀ ਵੱਲੋਂ ਲਗਾਏ ਇਸ ਲੰਗਰ ਦੀ ਭਰਪੂਰ ਸ਼ਲਾਘਾ ਕੀਤੀ। ਪ੍ਰਬੰਧਕਾਂ ਨੇ ਦੱਸਿਆ ਕਿ ਸਮੂਹ ਸਾਧ ਸੰਗਤ ਵੱਲੋਂ ਇਸ ਲੰਗਰ ਵਿਚ ਭਰਪੂਰ ਸਹਿਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਸੰਗਤਾਂ ਲੰਗਰ ਵਿਚ ਰਸਦ ਜਾਂ ਕੋਈ ਹੋਰ ਸਹਿਯੋਗ ਕਰਨ ਲਈ ਪ੍ਰਬੰਧਕਾਂ ਨਾਲ ਸੰਪਰਕ ਕਰ ਸਕਦੀਆਂ ਹਨ। ਇਸ ਮੌਕੇ ਜਰਨੈਲ ਸਿੰਘ ਜੈਲਾ, ਰਿਟਾ. ਇੰਸਪੈਕਟਰ ਜਗਤਾਰ ਸਿੰਘ, ਨਿਰਮਲ ਸਿੰਘ ਬਨਵੈਤ, ਡਾ. ਭੁਪਿੰਦਰ ਸਿੰਘ, ਬਲਜਿੰਦਰ ਸਿੰਘ ਠੇਕੇਦਾਰ, ਟੋਨੀ ਠੇਕੇਦਾਰ, ਪਰਮਿੰਦਰ ਕੌਰ, ਪਰਮਜੀਤ ਕੌਰ, ਰਾਜਿੰਦਰ ਕੌਰ, ਮੁਖਤਿਆਰ ਸਿੰਘ, ਰਿਸ਼ੀਪਾਲ ਸਿੰਘ, ਤਾਰਾ ਸਿੰਘ, ਅਤਵਿੰਦਰ ਸਿੰਘ, ਬਾਪੂ ਸੋਹਨ ਸਿੰਘ ਯੂਐੱਸਏ, ਦਲਜੀਤ ਸਿੰਘ, ਸ਼ੀਤਲ ਸਿੰਘ ਹਲਵਾਈ, ਬਲਵੀਰ ਸਿੰਘ ਗੰਢਮ, ਗੁਰਬਖਸ਼ ਸਿੰਘ ਅਠੌਲੀ, ਮਨਜੀਤ ਕੌਰ, ਗੁਰਮੀਤ ਕੌਰ, ਮਨਦੀਪ ਕੌਰ, ਸਿਮਰਨਜੀਤ ਕੌਰ, ਕਸ਼ਮੀਰ ਕੌਰ, ਹਰਲੀਨ ਕੌਰ, ਪ੍ਰਭਲੀਨ ਕੌਰ ਰਿਸ਼ੀ, ਅਮਨਪ੍ਰੀਤ ਕੌਰ, ਰਸ਼ਪਾਲ ਕੌਰ, ਰਣਜੀਤ ਕੌਰ, ਤਰਸੇਮ ਕੌਰ, ਸੁਖਵਿੰਦਰ ਕੌਰ, ਅਮਰਪ੍ਰੀਤ ਕੌਰ, ਹਰਭਜਨ ਕੌਰ, ਸੁਰਿੰਦਰ ਕੌਰ, ਜਸਵਿੰਦਰ ਕੌਰ, ਵੀਨਾ ਰਾਣੀ, ਲਖਵਿੰਦਰ ਕੌਰ, ਮਨਦੀਪ ਕੌਰ, ਦੇਬੋ, ਗੁਰਦੀਪ ਕੌਰ, ਸਰਬਜੀਤ ਕੌਰ, ਸਤਨਾਮ ਕੌਰ, ਸਤਬੀਰ ਕੌਰ, ਦਿਲਜੋਤ ਕੌਰ, ਨੀਤੂ ਸੈਣੀ ਆਦਿ ਹਾਜ਼ਰ ਸਨ।