ਪਿੰਡ ਵਾਸੀਆਂ ਦੇ ਕੈਂਪ ਲਾ ਕੇ ਸਿਹਤ ਕਾਰਡ ਬਣਾਏ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪਿੰਡ ਵਾਸੀਆਂ ਦੇ ਹੈਲਥ ਕਾਰਡ ਬਣਾਏ ਗਏ
Publish Date: Wed, 04 Feb 2026 08:24 PM (IST)
Updated Date: Thu, 05 Feb 2026 04:11 AM (IST)

ਕੈਪਸਨ- : 4ਕੇਪੀਟੀ28 ਪਿੰਡ ਸੁਲਤਾਨਪੁਰ ਰੂਰਲ ਚ ਲੋਕਾਂ ਦੇ ਹੈਲਥ ਕਾਰਡ ਬਣਾਉਂਦੇ ਹੋਏ ਦਾ ਦ੍ਰਿਸ਼। ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪਿੰਡ ਸੁਲਤਾਨਪੁਰ ਰੂਰਲ ’ਚ ਪਿੰਡ ਵਾਸੀਆਂ ਦੇ ਹੈਲਥ ਕਾਰਡ ਕੈਂਪ ਲਗਾ ਕੇ ਬਣਾਏ ਗਏ। ਇਸ ਯੋਜਨਾ ਦਾ ਉਦੇਸ਼ ਪਿੰਡ ਵਾਸੀਆਂ ਨੂੰ ਸਿਹਤ ਸੇਵਾਵਾਂ ਦਾ ਲਾਭ ਪ੍ਰਦਾਨ ਕਰਨਾ ਹੈ। ਸਰਪੰਚ ਤਿਲਕ ਰਾਜ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲੋਕਾਂ ਲਈ ਲਾਭਦਾਇਕ ਸਾਬਤ ਹੋ ਰਹੀ ਹੈ। ਇਸ ਯੋਜਨਾ ਤਹਿਤ ਪਿੰਡ ਵਾਸੀਆਂ ਨੂੰ ਸਿਹਤ ਸੇਵਾਵਾਂ ਦਾ ਲਾਭ ਮਿਲ ਰਿਹਾ ਹੈ ਅਤੇ ਉਨ੍ਹਾਂ ਨੂੰ ਆਪਣੇ ਇਲਾਜ ਲਈ ਪੈਸੇ ਦੀ ਚਿੰਤਾ ਨਹੀਂ ਕਰਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਤਹਿਤ ਪਿੰਡ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਹੋਵੇਗਾ। ਸਰਪੰਚ ਤਿਲਕ ਰਾਜ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਬਹੁਤ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਲੋਕਾਂ ਦੇ ਸਿਹਤ ਅਤੇ ਸਿੱਖਿਆ ਲਈ ਬੇਹਤਰ ਕੰਮ ਕਰ ਰਹੀ ਹੈ। ਸਰਪੰਚ ਤਿਲਕ ਰਾਜ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦਾ ਧੰਨਵਾਦ ਕੀਤਾ। ਇਸ ਮੌਕੇ ਪੰਚਾਇਤ ਮੈਂਬਰ ਵਿਕਰਮ ਕੁਮਾਰ, ਗੁਰਪ੍ਰੀਤ ਸਿੰਘ, ਹਰਭਜਨ ਸਿੰਘ ਮਾਨੀ, ਮੋਨੂ, ਬਬਲੂ ਠਾਕੁਰ, ਮਿੱਤਲ ਸਮੂਹ ਪੰਚਾਇਤ ਮੈਂਬਰ ਅਤੇ ਮਨਪ੍ਰੀਤ ਕੌਰ, ਸੌਰਵ ਆਦਿ ਮੌਜੂਦ ਸਨ।