ਸਿਹਤ ਵਿਭਾਗ ਬਜ਼ੁਰਗਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ : ਡਾ. ਭਗਤ
ਸਿਹਤ ਵਿਭਾਗ ਬਜ਼ੁਰਗਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ : ਡਾ: ਭਗਤ
Publish Date: Mon, 15 Dec 2025 09:24 PM (IST)
Updated Date: Mon, 15 Dec 2025 09:27 PM (IST)
ਅਵਿਨਾਸ਼ ਸ਼ਰਮਾ ਪੰਜਾਬੀ ਜਾਗਰਣ ਕਪੂਰਥਲਾ : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਬਜ਼ੁਰਗਾਂ ਦੀ ਚੰਗੀ ਸਿਹਤ ਸੰਭਾਲ ਲਈ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਚੰਗੀ ਤੇ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਨੇ ਵਰਲਡ ਓਲਡਰ ਪਰਸਨਜ਼ ਦਿਵਸ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਜ਼ੁਰਗਾਂ ਲਈ ਮੁਫ਼ਤ ਪਰਚੀ ਤੇ ਵੱਖਰੀ ਲਾਈਨ, ਜੇਰੀਐਟਕ ਕਲੀਨਿਕ ਵਿਚ ਰੋਜ਼ਾਨਾ ਓਪੀਡੀ ਸਹੂਲਤਾਂ ਦੇ ਨਾਲ ਹੀ ਲੈਬ ਟੈਸਟ, ਈਸੀਜੀ, ਐਕਸਰੇ, ਦਵਾਈਆਂ ਅਤੇ ਵਾਰਡ ਵਿਚ ਰਾਖਵੇਂ ਬੈੱਡ ਦੇ ਨਾਲ-ਨਾਲ ਸਾਰੀਆਂ ਸਿਹਤ ਸੇਵਾਵਾਂ ਪਹਿਲ ਦੇ ਆਧਾਰ ਤੇ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਸਾਨੂੰ ਆਪਣੇ ਬਜ਼ੁਰਗਾਂ ਦੇ ਸਤਿਕਾਰ ਦੇ ਨਾਲ-ਨਾਲ ਉਨ੍ਹਾਂ ਦੀ ਸਿਹਤ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ।