ਸਿਹਤ ਬੀਮਾ ਯੋਜਨਾ ਗਰੀਬ ਪਰਿਵਾਰਾਂ ਲਈ ਵੱਡੀ ਰਾਹਤ : ਰਾਜੀਵ ਧੀਰ
ਸਿਹਤ ਬੀਮਾ ਯੋਜਨਾ ਗਰੀਬ ਪਰਿਵਾਰਾਂ ਲਈ ਵੱਡੀ ਰਾਹਤ : ਰਾਜੀਵ ਧੀਰ
Publish Date: Tue, 03 Feb 2026 10:45 PM (IST)
Updated Date: Tue, 03 Feb 2026 10:47 PM (IST)
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹੈਲਥ ਕਾਰਡ ਬਣਾਉਣ ਦਾ ਕੰਮ ਵਾਰਡ ਨੰਬਰ 3 ’ਚ ਸ਼ੁਰੂ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸਿਹਤ ਬੀਮਾ ਯੋਜਨਾ ਦੇ ਤਹਿਤ ਵਾਰਡ ਨੰਬਰ 3 ਵਿਚ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਦੀ ਅਗਵਾਈ ਵਿਚ ਹੈਲਥ ਕਾਰਡ ਬਣਾਉਣ ਦਾ ਕੰਮ ਅੱਜ ਜੰਗੀ ਪੱਧਰ ’ਤੇ ਸ਼ੁਰੂ ਹੋ ਗਿਆ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਹ ਯੋਜਨਾ ਗਰੀਬ ਪਰਿਵਾਰਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗੀ। ਰਾਜੀਵ ਧੀਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਹੋਵੇਗਾ। ਜਿਸ ਵਿਚ ਸਰਕਾਰੀ ਤੇ ਜਲੰਧਰ ਜ਼ਿਲ੍ਹੇ ਦੇ ਕੁੱਲ 60 ਪ੍ਰਾਈਵੇਟ ਹਸਪਤਾਲ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਅਗਲੇ ਦੋ ਦਿਨਾਂ ਵਿਚ ਵਾਰਡ ਨੰਬਰ 3 ਵਿਚ ਗਰੀਬ ਪਰਿਵਾਰਾਂ ਦੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਗਰੀਬ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਤੇ ਉਨ੍ਹਾਂ ਦੀ ਸਿਹਤ ਦਾ ਧਿਆਨ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਹੈ ਕਿ ਕੋਈ ਵੀ ਪਰਿਵਾਰ ਸਿਹਤ ਸਹੂਲਤਾਂ ਤੋਂ ਵਾਂਝਾ ਨਾ ਰਹੇ। ਇਸ ਮੌਕੇ ਤੀਰਥ ਧੀਰ ਤੇ ਹੋਰ ਵਾਰਡ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਦਾ ਧੰਨਵਾਦ ਕੀਤਾ।