ਪਿੰਡ ਖੱਸਣ ’ਚ ਸਿਹਤ ਬੀਮਾ ਯੋਜਨਾ ਸਬੰਧੀ ਕੈਂਪ ਲਗਾਇਆ
ਪਿੰਡ ਖੱਸਣ ’ਚ ਸਿਹਤ ਬੀਮਾ ਯੋਜਨਾ ਸਬੰਧੀ ਕੈਂਪ ਲਗਾਇਆ
Publish Date: Tue, 17 Mar 2026 09:36 PM (IST)
Updated Date: Tue, 17 Mar 2026 09:40 PM (IST)
ਲੋਕ ਸਰਕਾਰ ਵੱਲੋਂ ਜਾਰੀ ਕੀਤੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਫਾਇਦਾ ਲੈਣ : ਥਾਪਰ
ਕੁੰਦਨ ਸਿੰਘ ਸਰਾਂ ਪੰਜਾਬੀ ਜਾਗਰਣ
ਭੁਲੱਥ : ਸਰਕਾਰ ਵੱਲੋਂ ਜਾਰੀ ਕੀਤੀਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਦਾ ਲੋਕ ਵੱਧ ਤੋਂ ਵੱਧ ਫਾਇਦਾ ਲੈਣ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਜਿਸ ਵਿਚ 10 ਲੱਖ ਰੁਪਏ ਤੱਕ ਮੁਫਤ ਇਲਾਜ ਹੋਵੇਗਾ, ਇਸ ਯੋਜਨਾ ਸਬੰਧੀ ਲਾਭਪਾਤਰੀ ਆਪਣੇ ਕਾਰਡ ਜਲਦ ਬਣਾਉਣ। ਇਹ ਪ੍ਰਗਟਾਵਾ ਕਰਦਿਆਂ ਆਪ ਆਗੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਪੂਰਥਲਾ ਤੇ ਉੱਘੇ ਸਮਾਜ ਸੇਵਕ ਗੁਰਮੀਤ ਸਿੰਘ ਥਾਪਰ ਨੇ ਪਿੰਡ ਖੱਸਣ ਵਿਚ ਲਗਾਏ ਸਿਹਤ ਬੀਮਾ ਯੋਜਨਾ ਕੈਂਪ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ ਭਲਾਈ ਦੇ ਵਿਕਾਸ ਦੇ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਕਰਵਾਏ ਹਨ ਤੇ ਹੁਣ ਔਰਤਾਂ ਦੀ ਭਲਾਈ ਲਈ ਇਕ ਹਜ਼ਾਰ ਰੁਪਏ ਤੇ ਪੱਛੜੇ ਵਰਗਾਂ ਦੀਆਂ ਔਰਤਾਂ ਲਈ 1,500 ਰੁਪਏ ਮਹੀਨਾ ਜਾਰੀ ਕਰਕੇ ਔਰਤ ਜਾਤੀ ਦਾ ਸਨਮਾਨ ਵਧਾਇਆ ਹੈ। ਇਸ ਮੌਕੇ ਇਕੱਤਰ ਹੋਏ ਲੋਕਾਂ ਨੂੰ ਅਪੀਲ ਕਰਦਿਆਂ ਗੁਰਮੀਤ ਸਿੰਘ ਥਾਪਰ ਨੇ ਕਿਹਾ ਕਿ ਲੋਕ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਕਾਰਡ ਜ਼ਰੂਰ ਬਣਵਾਉਣ ਤੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ।