ਢੰਡੇ ਜਠੇਰਿਆਂ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਦਾ ਕੀਤਾ ਧੰਨਵਾਦ
ਚਿੱਟੀ ਰੋੜੀ ਢੰਡੇ ਜਠੇਰਿਆਂ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ
Publish Date: Sun, 11 Oct 2026 06:40 PM (IST)
Updated Date: Sun, 11 Oct 2026 06:41 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਚਿੱਟੀ ਰੋੜੀ ਢੰਡੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਬੀਤੇ ਦਿਨੀਂ ਬੜੀ ਸ਼ਰਧਾ, ਉਤਸ਼ਾਹ ਤੇ ਧਾਰਮਿਕ ਮਰਿਆਦਾ ਨਾਲ ਸੰਪੰਨ ਹੋਇਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਢੰਡੇ ਪਰਿਵਾਰਾਂ ਨੇ ਸ਼ਮੂਲੀਅਤ ਕਰਦਿਆਂ ਆਪਣੇ ਵੱਡੇ-ਵਡੇਰਿਆਂ ਪ੍ਰਤੀ ਸ਼ਰਧਾ ਪ੍ਰਗਟ ਕੀਤੀ ਤੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਸਾਲਾਨਾ ਜੋੜ ਮੇਲੇ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਲਈ ਚਿੱਟੀ ਰੋੜੀ ਢੰਡੇ ਜਠੇਰਿਆਂ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਸਬੰਧੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੋਮ ਲਾਲ ਢੰਡਾ, ਉਪ ਪ੍ਰਧਾਨ ਤੇ ਸਾਬਕਾ ਸਰਪੰਚ ਵਜੀਦੋਵਾਲ ਓਮ ਪ੍ਰਕਾਸ਼ ਵਜੀਦੋਵਾਲ ਤੇ ਕੈਪਟਨ ਗੁਰਬਖਸ਼ ਸਿੰਘ ਨੇ ਕਿਹਾ ਕਿ ਸੰਗਤਾਂ ਦੇ ਭਰਪੂਰ ਸਹਿਯੋਗ ਤੇ ਸ਼ਰਧਾ ਸਦਕਾ ਇਹ ਸਾਲਾਨਾ ਜੋੜ ਮੇਲਾ ਸਫਲਤਾਪੂਰਵਕ ਸੰਪੰਨ ਹੋਇਆ ਹੈ। ਉਨ੍ਹਾਂ ਸਮੂਹ ਢੰਡੇ ਪਰਿਵਾਰਾਂ ਤੇ ਮੇਲੇ ਵਿੱਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੇ ਵੱਡੇ-ਵਡੇਰਿਆਂ ਦੀਆਂ ਯਾਦਾਂ ਨਾਲ ਜੋੜਦੇ ਹਨ। ਉਨ੍ਹਾਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਹਿਯੋਗ ਬਣਾਈ ਰੱਖਣ ਦੀ ਅਪੀਲ ਕੀਤੀ।