ਸਹਿਜ ਤੇ ਵੰਸ਼ ਧਰਮਿਕ ਅਸਥਾਨਾਂ ’ਤੇ ਹੋਏ ਨਤਮਸਤਕ
ਸਹਿਜ ਅਤੇ ਵੰਸ਼ ਦੀਵਾਲੀ ਮੌਕੇ ਵੱਖ-ਵੱਖ ਧਾਰਮਿਕ ਅਸਥਾਨਾਂ ’ਚ ਨਤਮਸਤਕ
Publish Date: Tue, 10 Nov 2026 06:38 PM (IST)
Updated Date: Tue, 10 Nov 2026 06:39 PM (IST)
ਹਰੀਸ਼ ਭੰਡਾਰੀ, ਪੰਜਾਬੀ ਜਾਗਰਣ ਫਗਵਾੜਾ : ਦੀਵਾਲੀ ਦਾ ਪਵਿੱਤਰ ਤਿਉਹਾਰ ਜਿੱਥੇ ਦੇਸ਼ ਭਰ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਉੱਥੇ ਹੀ ਇਸ ਪਾਵਨ ਮੌਕੇ ’ਤੇ ਦੋ ਮਾਸੂਮ ਬੱਚਿਆਂ ਸਹਿਜ ਅਤੇ ਵੰਸ਼ ਨੇ ਵੱਖ-ਵੱਖ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ ਸਹਿਜ ਅਤੇ ਵੰਸ਼ ਆਪਣੇ ਮਿੱਠੇ ਸੁਰਾਂ ਅਤੇ ਬਾਬਾ ਜੀ ਦੇ ਭਜਨਾਂ ਰਾਹੀਂ ਪਹਿਲਾਂ ਹੀ ਸੰਗਤਾਂ ਦੇ ਦਿਲਾਂ ਵਿੱਚ ਵਿਸ਼ੇਸ਼ ਜਗ੍ਹਾ ਬਣਾ ਚੁੱਕੇ ਹਨ। ਇਨ੍ਹਾਂ ਦੋਵਾਂ ਬੱਚਿਆਂ ਵੱਲੋਂ ਬੜੀ ਸ਼ਰਧਾ ਅਤੇ ਭਾਵਨਾ ਨਾਲ ਗਾਏ ਜਾਂਦੇ ਭਜਨ ਸੁਣ ਕੇ ਸੰਗਤਾਂ ਮੰਤਰਮੁਗਧ ਹੋ ਜਾਂਦੀਆਂ ਹਨ ਅਤੇ ਹਰ ਕੋਈ ਇਨ੍ਹਾਂ ਦੀ ਮਾਸੂਮੀਅਤ ਤੇ ਧਾਰਮਿਕ ਰੁਚੀ ਦੀ ਪ੍ਰਸ਼ੰਸਾ ਕਰਦਾ ਹੈ। ਦੀਵਾਲੀ ਮੌਕੇ ਦੋਵਾਂ ਬੱਚਿਆਂ ਨੇ ਵੱਖ-ਵੱਖ ਧਾਰਮਿਕ ਅਸਥਾਨਾਂ ’ਤੇ ਮੱਥਾ ਟੇਕ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਆਪਣੇ ਪਰਿਵਾਰ ਸਮੇਤ ਸਮੁੱਚੀ ਲੋਕਾਈ ਦੀ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਸੰਗਤ ਵੱਲੋਂ ਦੋਵਾਂ ਬੱਚਿਆਂ ਨੂੰ ਪਿਆਰ ਅਤੇ ਅਸ਼ੀਰਵਾਦ ਦਿੱਤਾ ਗਿਆ। ਛੋਟੀ ਉਮਰ ਵਿੱਚ ਹੀ ਧਾਰਮਿਕ ਦੀ ਭਜਨਾਂ ਨਾਲ ਜੁੜਨਾ ਅਤੇ ਧਾਰਮਿਕ ਅਸਥਾਨਾਂ ’ਤੇ ਸ਼ਰਧਾ ਨਾਲ ਨਤਮਸਤਕ ਹੋਣਾ ਦੋਵਾਂ ਬੱਚਿਆਂ ਦੀ ਚੰਗੀ ਸੋਚ ਅਤੇ ਸੰਸਕਾਰਾਂ ਨੂੰ ਦਰਸਾਉਂਦਾ ਹੈ।