ਸੁਖਪਾਲ ਸਿੰਘ ਹੁੰਦਲ, ਕਪੂਰਥਲਾ : ਵਧੀਕ ਡਾਇਰੈਕਟਰ ਜਨਰਲ ਪੁਲਿਸ (ਟ੫ੈਫਿਕ) ਪੰਜਾਬ ਡਾ. ਸਰਵ ਸੱਤਿਆ ਚੌਹਾਨ ਅਤੇ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੜਕ ਹਾਦਸਿਆਂ ਵਿਚ ਜ਼ਖਮੀ ਹੋਏ ਲੋਕਾਂ ਦੀ ਮੁਢਲੀ ਸਹਾਇਤਾ ਦੇਣ ਵਾਲਿਆਂ ਨੂੰ ਅੱਜ ਡੀਐੱਸਪੀ ਸੰਦੀਪ ਸਿੰਘ ਮੰਡ ਵੱਲੋਂ 'ਭਾਈ ਘਨੱਈਆ ਜੀ ਸੇਵਾ ਸਨਮਾਨ ਪੱਤਰ' ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜ਼ਿਲ੍ਹਾ ਸਾਂਝ ਕੇਂਦਰ ਵਿਖੇ ਹੋਏ ਇਕ ਪ੫ਭਾਵਸ਼ਾਲੀ ਸਮਾਗਮ ਦੌਰਾਨ ਜ਼ਿਲ੍ਹੇ ਦੀਆਂ ਵੱਖ-ਵੱਖ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੰਦੀਪ ਸਿੰਘ ਮੰਡ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਵਿਅਕਤੀ ਜੇਕਰ ਸੜਕ ਹਾਦਸੇ ਵਿਚ ਜ਼ਖਮੀ ਮਿਲੇ ਤਾਂ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਾਵੇ, ਤਾਂ ਕਿ ਕੀਮਤੀ ਮਨੁੱਖੀ ਜਾਨ ਬਚਾਈ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਵਿਅਕਤੀ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦਿੰਦਾ ਹੈ ਤਾਂ ਉਸ ਖਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਵੇਗੀ ਬਲਕਿ ਉਸ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਕਿਸੇ ਵੀ ਜ਼ਖਮੀ ਦੀ ਮਦਦ ਕਰਦੇ ਹਨ ਤਾਂ ਉਹ ਆਪਣਾ ਨਾਂਅ ਪੁਲਿਸ ਕੰਟਰੋਲ ਰੂਮ ਜਾਂ ਕਿਸੇ ਵੀ ਪੁਲਿਸ ਕਰਮਚਾਰੀ ਕੋਲ ਦਰਜ਼ ਕਰਵਾ ਸਕਦੇ ਹਨ, ਤਾਂ ਜੋ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਨੂੰ ਮਾਣ-ਸਨਮਾਨ ਦਿੱਤਾ ਜਾ ਸਕੇ। ਅੱਜ ਦੀਆਂ ਸਨਮਾਨਿਤ ਸ਼ਖਸੀਅਤਾਂ ਵਿਚ ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਦੇ ਪ੫ਧਾਨ ਗੁਰਮੁਖ ਸਿੰਘ ਢੋਡ, ਆਲ ਇੰਡੀਆ ਸਿਟੀਜ਼ਨ ਫੋਰਮ ਦੇ ਚੇਅਰਮੈਨ ਬੀ. ਐਨ ਗੁਪਤਾ, ਜ਼ਿਲ੍ਹਾ ਸਿੱਖਿਆ ਦਫ਼ਤਰ ਤੋਂ ਸਚਿਤ ਅਰੋੜਾ, ਸਮਾਜ ਸੇਵਕ ਹਰਵਿੰਦਰ ਅਰੋੜਾ, ਰੋਟਰੈਕਟ ਕਲੱਬ ਤੋਂ ਆਸ਼ਿਸ਼ ਅਰੋੜਾ, ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ਪ੫ਧਾਨ ਰਿੰਕੂ ਕਾਲੀਆ, ਰਕਤ ਡੋਨਰ ਕਲੱਬ ਦੇ ਪ੫ਧਾਨ ਕਰਨ ਮਹਾਜਨ ਸ਼ਾਮਿਲ ਸਨ। ਇਸ ਮੌਕੇ ਟ੫ੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਸ੫ੀ ਗੁਰਬਚਨ ਸਿੰਘ, ਰੀਡਰ ਏ. ਐਸ. ਆਈ ਬਲਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ।